Bandi Chhor Diwas : ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ ਤਰੀਕ ਨੂੰ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਗਿਆਨੀ ਰਘਬੀਰ ਸਿੰਘ ਨੇ ਦਿੱਤੀ ਜਾਣਕਾਰੀ

Bandi Chhor Diwas Date : ਸ੍ਰੀ ਹਰਮੰਦਿਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਗਤ ਵਿੱਚ ਬੰਦੀ ਛੋੜ ਦਿਵਸ ਨੂੰ ਲੈ ਕੇ ਉਲਝਣ ਵਾਲੀ ਸਥਿਤੀ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਇਹ ਸਪੱਸ਼ਟ ਕਰਨਾ ਪਿਆ ਹੈ।

By  KRISHAN KUMAR SHARMA October 19th 2025 12:13 PM -- Updated: October 19th 2025 01:03 PM

Bandi Chhor Diwas 2025 : ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਮਨਾਉਣ ਸਬੰਧੀ ਤਰੀਕ ਨੂੰ ਲੈ ਕੇ ਸੰਗਤ ਵਿਚਕਾਰ ਦੁਚਿੱਤੀ ਵਿਚਾਲੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਤਰੀਕ ਨੂੰ ਲੈ ਕੇ ਸੰਗਤ ਦੀ ਦੁਚਿੱਤੀ ਦੂਰ ਕਰਦੇ ਹੋਏ ਸਪੱਸ਼ਟ ਕੀਤਾ ਹੈ ਕਿ ਬੰਦੀ ਛੋੜ ਦਿਵਸ 21 ਅਕਤੂਬਰ ਨੂੰ ਮਨਾਇਆ ਜਾਵੇਗਾ।

ਸ੍ਰੀ ਹਰਮੰਦਿਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਗਤ ਵਿੱਚ ਬੰਦੀ ਛੋੜ ਦਿਵਸ ਨੂੰ ਲੈ ਕੇ ਉਲਝਣ ਵਾਲੀ ਸਥਿਤੀ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਇਹ ਸਪੱਸ਼ਟ ਕਰਨਾ ਪਿਆ ਹੈ। ਗਿਆਨੀ ਜੀ ਨੇ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਜਿਵੇਂ ਅਸੀਂ ਦੀਵੇ ਬਾਲ ਕੇ ਵਾਤਾਵਰਣ ਨੂੰ ਸੁਗੰਧਤ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਪਟਾਖਿਆਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ ਕਿਉਂਕਿ ਉਹ ਹਵਾ ਨੂੰ ਦੂਸ਼ਿਤ ਕਰਦੇ ਹਨ ਅਤੇ ਪੰਛੀਆਂ ਤੇ ਬਜ਼ੁਰਗਾਂ ਲਈ ਨੁਕਸਾਨਦੇਹ ਹੁੰਦੇ ਹਨ। ਸਿੱਖ ਪੰਥ ਦਾ ਸੰਦੇਸ਼ ਹਮੇਸ਼ਾ ਸ਼ਾਂਤੀ, ਪ੍ਰਕਾਸ਼ ਅਤੇ ਪ੍ਰੇਮ ਦਾ ਰਿਹਾ ਹੈ। ਇਸ ਲਈ ਬੰਦੀ ਛੋੜ ਦਿਵਸ ‘ਤੇ ਅਸੀਂ ਸਭ ਨੂੰ ਵਾਤਾਵਰਣ ਦੀ ਰੱਖਿਆ ਅਤੇ ਮਨੁੱਖਤਾ ਦੀ ਸੇਵਾ ਦਾ ਵਚਨ ਦੇਣਾ ਚਾਹੀਦਾ ਹੈ।

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਾਨਣਾਂ ਨਾਲ਼ ਰੌਸ਼ਨ ਕੀਤੇ ਗੁਰਦੁਆਰੇ ਵਿਚ ਸੰਗਤਾਂ ਨੇ ਬੰਦੀ ਛੋੜ ਦਿਵਸ ਦੀਆਂ ਖੁਸ਼ੀਆਂ ਮਨਾਈਆਂ। ਸਾਰੀ ਦੁਨੀਆ ‘ਚ ਵੱਸਦੇ ਸਿੱਖ ਇਸ ਦਿਨ ਨੂੰ ਚਾਅ, ਸ਼ਰਧਾ ਤੇ ਉਤਸਾਹ ਨਾਲ਼ ਮਨਾਉਂਦੇ ਹੋਏ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਯਾਦ ਕਰਦੇ ਹਨ, ਜਿਨ੍ਹਾਂ ਨੇ ਸੱਚੀ ਮਾਨਵੀ ਆਜ਼ਾਦੀ ਦੀ ਮਿਸਾਲ ਕਾਇਮ ਕੀਤੀ।

Related Post