30 ਤੇ 31 ਜਨਵਰੀ ਨੂੰ ਬੰਦ ਰਹਿਣਗੇ ਬੈਂਕ , ਮੁਲਾਜ਼ਮਾਂ ਨੇ ਵਿੱਢੀ ਸਮੂਹਿਕ ਹੜਤਾਲ

ਲੁਧਿਆਣਾ ’ਚ ਫੁਹਾਰਾ ਚੌਕ ਨੇੜੇ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਦੇ ਬਾਹਰ ਬੈਂਕ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਨਾਲ ਹੀ ਬੈਂਕ ਮੁਲਾਜ਼ਮ ਆਪਣੀਆਂ ਮੰਗਾਂ ਦੇ ਹੱਕ ਵਿੱਚ 30 ਅਤੇ 31 ਜਨਵਰੀ ਨੂੰ ਸਮੂਹਿਕ ਹੜਤਾਲ ਕਰਨਗੇ।

By  Aarti January 25th 2023 04:30 PM

ਨਵੀਨ ਸ਼ਰਮਾ (ਲੁਧਿਆਣਾ, 25 ਜਨਵਰੀ): ਜ਼ਿਲ੍ਹੇ ਦੇ ਫੁਹਾਰਾ ਚੌਕ ਨੇੜੇ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਦੇ ਬਾਹਰ ਬੈਂਕ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਬੈਂਕ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਹੈ। 

ਪ੍ਰਦਰਸ਼ਨਕਾਰੀ ਬੈਂਕ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਵੱਲੋਂ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। 

ਪ੍ਰਦਰਸ਼ਨਕਾਰੀ ਬੈਂਕ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਤੌਰ 'ਤੇ ਤਨਖਾਹਾਂ ਵਿੱਚ ਹੋਈਆਂ ਬੇਨਿਯਮੀਆਂ ਨੂੰ ਠੀਕ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਬੈਂਕਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਆਦਿ ਸ਼ਾਮਲ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਬੈਂਕ ਮੁਲਾਜ਼ਮ ਆਪਣੀਆਂ ਮੰਗਾਂ ਦੇ ਹੱਕ ਵਿੱਚ 30 ਅਤੇ 31 ਜਨਵਰੀ ਨੂੰ ਸਮੂਹਿਕ ਹੜਤਾਲ ਕਰਨਗੇ।

ਇਹ ਵੀ ਪੜ੍ਹੋ: ਸਰਕਾਰੀ ਸਮਾਗਮ ਦੌਰਾਨ ਵਿਧਾਇਕ ਦੇ ਕਿਹੜੇ ਸਾਈਡ ਬੈਠਣਗੇ ਡੀਸੀ ਤੇ ਐਸਐਸਪੀ, ਹਦਾਇਤਾਂ ਜਾਰੀ

Related Post