ਬਰਨਾਲਾ ਦਾ ਅਗਨੀਵੀਰ ਜਵਾਨ ਜੰਮੂ ’ਚ ਡਿਊਟੀ ਦੇ ਦੌਰਾਨ ਸ਼ਹੀਦ, ਇੱਕ ਸਾਲ ਪਹਿਲਾਂ ਹੋਇਆ ਸੀ ਭਰਤੀ

ਦੱਸ ਦਈਏ ਕਿ ਅਗਨੀਵੀਰ ਫੌਜ ਸੁਖਵਿੰਦਰ ਸਿੰਘ ਦੀ ਮ੍ਰਿਤ ਦੇਹ ਉਨ੍ਹਾਂ ਦੇ ਜ਼ੱਦੀ ਪਿੰਡ ਮਹਿਚਾ ਪਹੁੰਚੀ ਜਿੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ

By  Aarti April 17th 2024 06:42 PM

Barnala Agniveer Jawan Sukhwinder Singh: ਬਰਨਾਲਾ ਦੇ ਮਹਿਤਾ ਪਿੰਡ ਦੇ 22 ਸਾਲਾ ਅਗਨੀਵੀਰ ਸੁਖਵਿੰਦਰ ਸਿੰਘ ਦੀ ਡਿਊਟੀ ਦੌਰਾਨ ਜੰਮੂ ’ਚ ਮੌਤ ਹੋ ਗਈ।  ਫਿਲਹਾਲ ਮੌਤ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਮਿਲੀ ਜਾਣਕਾਰੀ ਮੁਤਾਬਿਕ 1 ਸਾਲ 9 ਮਹੀਨੇ ਪਹਿਲਾਂ ਅਗਨੀਵੀਰ ਸਕੀਮ ਤਹਿਤ ਫੌਜ ’ਚ ਸ਼ਾਮਿਲ ਹੋਇਆ ਸੀ। 

ਦੱਸ ਦਈਏ ਕਿ ਅਗਨੀਵੀਰ ਫੌਜ ਸੁਖਵਿੰਦਰ ਸਿੰਘ ਦੀ ਮ੍ਰਿਤ ਦੇਹ ਉਨ੍ਹਾਂ ਦੇ ਜ਼ੱਦੀ ਪਿੰਡ ਮਹਿਚਾ ਪਹੁੰਚੀ ਜਿੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਦਿੱਤੀ। 


ਇਸ ਤੋਂ ਬਾਅਦ ਫੌਜੀ ਸੁਖਵਿੰਦਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਮਾਂ ਪਿਓ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। 


ਦੱਸ ਦਈਏ ਕਿ ਸੁਖਵਿੰਦਰ ਸਿੰਘ ਫੋਰ ਸਿੱਖ ਲਾਈ ਯੂਨਿਟ ’ਚ ਕੰਮ ਕਰਦੇ ਸੀ। ਸੁਖਵਿੰਦਰ ਸਿੰਘ ਨੂੰ ਸਨਮਾਨ ਦੇ ਨਾਲ ਸਿਰ ’ਤੇ ਸਹਿਰਾਬੰਦੀ ਕਰਕੇ ਵਿਦਾ ਕੀਤਾ ਗਿਆ। ਸਾਬਕਾ ਫੌਜੀ ਦੇ ਇੱਕ ਸਮੂਹ ਨੇ ਦੇਸ਼ ਦਾ ਤਿਰੰਗਾ ਝੰਡਾ ਫਹਿਰਾਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਲਾਮੀ ਦਿੱਤੀ। 


ਇਸ ਮੌਕੇ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰ ਸੁਖਵਿੰਦਰ ਸਿੰਘ ਦਾ ਸਨਮਾਨ ਕਰੇਗੀ। ਜਿਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਦਿੱਤੀ ਜਾਵੇਗੀ।


ਇਸ ਮੌਕੇ ਐਕਸ ਸਰਵਿਸਮੈਨ ਐਕਸ਼ਨ ਗਰੁੱਪ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਦਾਨਗੜ੍ਹ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕਰਨ ਅਤੇ ਪਰਿਵਾਰ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: Bathinda: ਭੁੱਚੋ ਮੰਡੀ 'ਚ ਥਾਣੇ ਨੇੜੇ AAP ਵਿਧਾਇਕ MLA ਜਗਸੀਰ ਸਿੰਘ 'ਤੇ ਚੱਲੀਆਂ ਗੋਲੀਆਂ; ਹਮਲਾਵਰ ਫਰਾਰ, ਪਰ ਪੁਲਿਸ ਨੇ ਕੀਤਾ ਇਨਕਾਰ

Related Post