Barnala News : ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਰੁਪਏ ਨਕਦੀ ਚੋਰੀ ਕਰਨ ਦੇ ਮਾਮਲੇ ਚ ਪੁਲਿਸ ਨੇ ਇੱਕ ਚੋਰ ਨੂੰ ਕੀਤਾ ਗ੍ਰਿਫ਼ਤਾਰ

Barnala News : ਬਰਨਾਲਾ ਪੁਲਿਸ ਨੇ 30 ਤੋਲੇ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਰੁਪਏ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਇੱਕ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ 'ਚ ਪੁਲਿਸ ਨੇ ਚੋਰ ਨੂੰ ਗ੍ਰਿਫ਼ਤਾਰ ਕਰਕੇ 12 ਤੋਲੇ ਸੋਨਾ ਅਤੇ 11 ਤੋਲੇ ਚਾਂਦੀ ਬਰਾਮਦ ਕੀਤੀ ਹੈ। ਪੁਲਿਸ ਨੇ ਆਰੋਪੀ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਅਤੇ ਪੁੱਛਗਿੱਛ ਜਾਰੀ ਹੈ

By  Shanker Badra October 7th 2025 06:31 PM

Barnala News : ਬਰਨਾਲਾ ਪੁਲਿਸ ਨੇ 30 ਤੋਲੇ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਰੁਪਏ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਇੱਕ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ 'ਚ ਪੁਲਿਸ ਨੇ ਚੋਰ ਨੂੰ ਗ੍ਰਿਫ਼ਤਾਰ ਕਰਕੇ 12 ਤੋਲੇ ਸੋਨਾ ਅਤੇ 11 ਤੋਲੇ ਚਾਂਦੀ ਬਰਾਮਦ ਕੀਤੀ ਹੈ। ਪੁਲਿਸ ਨੇ ਆਰੋਪੀ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਅਤੇ ਪੁੱਛਗਿੱਛ ਜਾਰੀ ਹੈ। 

ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਪ੍ਰਦੀਪ ਸਿੰਘ ਵਾਸੀ ਧਨੌਲਾ ਖੁਰਦ ਵਜੋਂ ਹੋਈ ਹੈ। ਪੁਲਿਸ ਨੇ ਚੋਰ ਨੂੰ ਕਾਬੂ ਕਰਕੇ 12 ਤੋਲੇ ਸੋਨਾ ਅਤੇ 11 ਤੋਲੇ ਚਾਂਦੀ ਬਰਾਮਦ ਕੀਤੀ ਹੈ। ਇਸ ਚੋਰ ਵਿਰੁੱਧ ਪਹਿਲਾਂ ਹੀ ਚੋਰੀ ਅਤੇ ਆਬਕਾਰੀ ਦੇ ਮਾਮਲੇ ਦਰਜ ਹਨ। ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਭਵਿੱਖ ਵਿੱਚ ਹੋਰ ਬਰਾਮਦਗੀਆਂ ਦੀ ਉਮੀਦ ਹੈ।

ਜਾਣਕਾਰੀ ਅਨੁਸਾਰ ਦੁਸਹਿਰੇ ਵਾਲੇ ਦਿਨ ਬਰਨਾਲਾ ਦੇ ਪ੍ਰਾਚੀਨ ਗੀਤਾ ਭਵਨ ਮੰਦਰ ਦੇ ਨੇੜੇ ਇੱਕ ਘਰ ਵਿੱਚੋਂ ਦਿਨ-ਦਿਹਾੜੇ ਵੱਡੀ ਮਾਤਰਾ ਵਿੱਚ ਸੋਨਾ ਅਤੇ ਨਕਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਸੀ। ਚੋਰ ਦੀ ਭਾਲ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਜਾਂਚ ਟੀਮਾਂ ਬਣਾਈਆਂ ਗਈਆਂ ਸਨ, ਜਿਸ ਵਿੱਚ ਬਰਨਾਲਾ ਪੁਲਿਸ ਨੂੰ ਸਫਲਤਾ ਮਿਲੀ ਹੈ। 

ਚੋਰੀ ਕਰਨ ਵਾਲੇ ਚੋਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਗੱਲ ਕਰਦਿਆਂ ਡੀਐਸਪੀ ਸਤਵੀਰ ਸਿੰਘ ਵੈਸ ਨੇ ਕਿਹਾ ਕਿ ਦੁਸਹਿਰੇ ਵਾਲੇ ਦਿਨ ਇੱਕ ਅਣਪਛਾਤਾ ਵਿਅਕਤੀ ਗੀਤਾ ਭਵਨ ਬਰਨਾਲਾ ਦੇ ਨੇੜੇ ਇੱਕ ਘਰ ਵਿੱਚ ਦਾਖਲ ਹੋਇਆ ਅਤੇ 30 ਤੋਲੇ ਸੋਨੇ ਦੇ ਗਹਿਣੇ ਅਤੇ 50,000 ਰੁਪਏ ਦੀ ਨਕਦੀ ਚੋਰੀ ਕਰ ਲਈ ਸੀ। ਚੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 


 

Related Post