Barnala ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਚ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਪਾੜਨ ਦੇ ਮਾਮਲੇ ਚ ਵੱਡੀ ਅਪਡੇਟ

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਵਿੱਚ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਪਾੜਨ ਦੇ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਬਰਨਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ

By  Shanker Badra January 23rd 2026 09:01 AM

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲ ਵਿੱਚ ਪਵਿੱਤਰ ਗੁਟਕਾ ਸਾਹਿਬ ਜੀ ਦੇ ਪਵਿੱਤਰ ਅੰਗਾਂ ਨੂੰ ਪਾੜਨ ਦੇ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਬਰਨਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਨਾਲਾ ਪੁਲਿਸ ਨੇ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ ਤੱਕ ਪਹੁੰਚਣ ਦਾ ਦਾਅਵਾ ਕੀਤਾ ਹੈ।

ਪੁੱਛਗਿੱਛ ਦੌਰਾਨ ਪੁਲਿਸ ਨੇ ਕਈ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ ਹਨ। ਪਿੰਡ ਭਰ ਦੇ ਸੀਸੀਟੀਵੀ ਕੈਮਰਿਆਂ ਤੋਂ ਜਾਣਕਾਰੀ ਇਕੱਠੀ ਕੀਤੀ ਗਈ ਹੈ। ਡੀਐਸਪੀ ਸਤਬੀਰ ਸਿੰਘ ਬੈਂਸ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਨੇ ਪੁਲਿਸ ਨੂੰ ਕਾਰਵਾਈ ਕਰਨ ਲਈ ਦੋ ਦਿਨਾਂ ਦਾ ਅਲਟੀਮੇਟਮ ਦਿੱਤਾ ਸੀ।

Related Post