Bathinda News : ਜਬਰ-ਜ਼ਨਾਹ ਦੇ ਮਾਮਲੇ ਚ ASI ਨੂੰ ਉਮਰ ਕੈਦ ਦੀ ਸਜ਼ਾ, ਲੋਕਾਂ ਨੇ ਰੰਗੇ-ਹੱਥੀਂ ਕੀਤਾ ਸੀ ਕਾਬੂ

Bathinda News : ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਪੰਜਾਬ ਪੁਲਿਸ ਦੇ ਏਐਸਆਈ ਗੁਰਵਿੰਦਰ ਸਿੰਘ ਨੂੰ ਜਬਰ-ਜ਼ਨਾਹ ਦੇ ਇੱਕ ਮਾਮਲੇ ਵਿੱਚ ਬੁੱਧਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਮਈ 2021 ਦਾ ਹੈ, ਜਿਸ ਦੀ ਸੁਣਵਾਈ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੀ ਸੀ। ਮੁੱਖ ਗਵਾਹ ਨੇ ਦੱਸਿਆ ਕਿ ਮਈ 2021 ਵਿੱਚ ਸਟੇਸ਼ਨ ਹਾਊਸ ਅਫਸਰ ਗੁਰਵਿੰਦਰ ਸਿੰਘ ਨੇ ਪੀੜਤ ਮਹਿਲਾ ਦੇ ਪੁੱਤਰ ਖਿਲਾਫ਼ ਥਾਣਾ ਕੈਂਟ ‘ਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ

By  Shanker Badra February 12th 2026 10:17 AM

Bathinda News : ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਪੰਜਾਬ ਪੁਲਿਸ ਦੇ ਏਐਸਆਈ ਗੁਰਵਿੰਦਰ ਸਿੰਘ ਨੂੰ ਜਬਰ-ਜ਼ਨਾਹ ਦੇ ਇੱਕ ਮਾਮਲੇ ਵਿੱਚ ਬੁੱਧਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਮਈ 2021 ਦਾ ਹੈ, ਜਿਸ ਦੀ ਸੁਣਵਾਈ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੀ ਸੀ। ਮੁੱਖ ਗਵਾਹ ਨੇ ਦੱਸਿਆ ਕਿ ਮਈ 2021 ਵਿੱਚ ਸਟੇਸ਼ਨ ਹਾਊਸ ਅਫਸਰ ਗੁਰਵਿੰਦਰ ਸਿੰਘ ਨੇ ਪੀੜਤ ਮਹਿਲਾ ਦੇ ਪੁੱਤਰ ਖਿਲਾਫ਼ ਥਾਣਾ ਕੈਂਟ ‘ਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ। 

ਇਸ਼ ਤੋਂ ਬਾਅਦ ਉਸ ਨੇ ਮਹਿਲਾ ਦੇ ਨਾਲ ਸਰੀਰੀਕ ਸਬੰਧ ਬਣਾਉਣ ਦਾ ਦਬਾਅ ਪਾਇਆ ਸੀ।ਥਾਣੇਦਾਰ ਨੇ ਪਹਿਲਾਂ 10 ਮਈ ਨੂੰ ਆਪਣੀ ਗੱਡੀ ਵਿੱਚ ਔਰਤ ਨਾਲ ਜਬਰ-ਜ਼ਨਾਹ ਕੀਤਾ। ਅਗਲੇ ਦਿਨ ਫਿਰ ਉਸਨੇ ਔਰਤ ਦੇ ਘਰ ਪਹੁੰਚ ਕੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਔਰਤ ਵੱਲੋਂ ਰੌਲਾ ਪਾਉਣ ‘ਤੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲਿਆਂ ਨੇ ਥਾਣੇਦਾਰ ਨੂੰ ਮੌਕੇ ‘ਤੇ ਹੀ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। 

ਇਸ ਤੋਂ ਬਾਅਦ ਨਥਾਣਾ ਪੁਲਿਸ ਸਟੇਸ਼ਨ ਨੇ ਗੁਰਵਿੰਦਰ ਸਿੰਘ ਵਿਰੁੱਧ ਬਲਾਤਕਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਇਹ ਮਾਮਲਾ ਪਿਛਲੇ ਚਾਰ ਸਾਲਾਂ ਤੋਂ ਅਦਾਲਤ ਵਿੱਚ ਵਿਚਾਰ ਅਧੀਨ ਸੀ। ਗਵਾਹ ਨੇ ਇਹ ਵੀ ਦੱਸਿਆ ਕਿ ਕੇਸ ਟ੍ਰਾਇਲ ਦੌਰਾਨ ਉਸ ਨੂੰ ਤੇ ਪੀੜਤ ਨੂੰ ਗੈਂਗਸਟਰਾਂ ਵੱਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਉਨ੍ਹਾਂ ‘ਤੇ ਦਬਾਅ ਬਣਾਇਆ ਗਿਆ ਕਿ ਕੇਸ ਵਾਪਸ ਲੈ ਲਿਆ ਜਾਵੇ। ਹਾਲਾਂਕਿ, ਉਨ੍ਹਾਂ ਨੇ ਅੰਤ ਤੱਕ ਕਾਨੂੰਨੀ ਲੜਾਈ ਲੜੀ ਤੇ ਆਰੋਪੀ ਨੂੰ ਉਮਰ ਕੈਦ ਦੀ ਸਜ਼ਾ ਦਿਵਾਈ।

Related Post