Bathinda Blast Update : ਜੀਦਾ ਬੰਬ ਬਲਾਸਟ ਮਾਮਲੇ ’ਚ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਮੁਲਜ਼ਮ , ਪੁੱਛਗਿੱਛ ਦੌਰਾਨ ਹੋਏ ਅਹਿਮ ਖ਼ੁਲਾਸੇ

Bathinda Blast Update : ਬਠਿੰਡਾ ਦੇ ਪਿੰਡ ਜੀਦਾ ਬੰਬ ਧਮਾਕੇ ਮਾਮਲੇ ’ਚ ਗ੍ਰਿਫ਼ਤਾਰ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਅੱਜ ਮੁੜ ਬਠਿੰਡਾ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਆਰੋਪੀ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਮੁਲਜ਼ਮ ਨੂੰ ਹੁਣ 30 ਸਤੰਬਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਆਰੋਪੀ ਦਾ 7 ਦਿਨਾਂ ਦਾ ਰਿਮਾਂਡ ਮਿਲਿਆ ਸੀ। ਮੁਲਜ਼ਮ ਗੁਰਪ੍ਰੀਤ ਪਿੰਡ ਜੀਦਾ ਵਿਖੇ ਘਰ 'ਚ ਬੰਬ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।

By  Shanker Badra September 25th 2025 05:08 PM -- Updated: September 25th 2025 05:16 PM

Bathinda bomb blast Case : ਬਠਿੰਡਾ ਦੇ ਪਿੰਡ ਜੀਦਾ ਬੰਬ ਧਮਾਕੇ ਮਾਮਲੇ ’ਚ ਗ੍ਰਿਫ਼ਤਾਰ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਅੱਜ ਮੁੜ ਬਠਿੰਡਾ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਆਰੋਪੀ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਮੁਲਜ਼ਮ ਨੂੰ ਹੁਣ 30 ਸਤੰਬਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਆਰੋਪੀ ਦਾ 7 ਦਿਨਾਂ ਦਾ ਰਿਮਾਂਡ ਮਿਲਿਆ ਸੀ। ਮੁਲਜ਼ਮ ਗੁਰਪ੍ਰੀਤ ਪਿੰਡ ਜੀਦਾ ਵਿਖੇ ਘਰ 'ਚ ਬੰਬ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।  

ਸੂਤਰਾਂ ਮੁਤਾਬਕ ਪੁੱਛਗਿੱਛ ਦੌਰਾਨ ਕਈ ਅਹਿਮ ਸੁਰਾਗ ਸਾਹਮਣੇ ਆਏ ਹਨ ਪਰ ਸੁਰੱਖਿਆ ਕਾਰਨਾਂ ਕਰਕੇ ਇਨ੍ਹਾਂ ਦਾ ਖ਼ੁਲਾਸਾ ਨਹੀਂ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਗੁਰਪ੍ਰੀਤ ਸਿੰਘ ਦੇ ਦੇਸ਼ ਵਿਰੋਧੀ ਤਾਕਤਾਂ ਨਾਲ ਡੂੰਘੇ ਸਬੰਧ ਹਨ। ਜਿਸ ਕਰਕੇ ਜਾਂਚ ਏਜੰਸੀਆਂ ਹੁਣ ਆਰੋਪੀ ਦੇ ਸੰਪਰਕਾਂ ਅਤੇ ਨੈੱਟਵਰਕ 'ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ। 

ਇਸ ਤੋਂ ਪਹਿਲਾਂ ਮੁਲਜ਼ਮ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ 7 ਦਿਨਾਂ ਦੀ ਪੁਲਸ ਹਿਰਾਸਤ 'ਚ ਭੇਜਿਆ ਗਿਆ ਸੀ, ਜੋ ਕਿ 25 ਸਤੰਬਰ ਨੂੰ ਖ਼ਤਮ ਹੋ ਗਈ ਸੀ। ਪੁਲਸ ਪ੍ਰਸ਼ਾਸਨ ਨੇ ਅਦਾਲਤ 'ਚ ਗੁਰਪ੍ਰੀਤ ਸਿੰਘ ਦੀ ਪੇਸ਼ੀ ਦੌਰਾਨ ਉਸਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਸਨ। ਇਸ ਦੌਰਾਨ ਕਿਸੇ ਵੀ ਬਾਹਰੀ ਵਿਅਕਤੀ ਨੂੰ ਇਮਾਰਤ 'ਚ ਦਾਖ਼ਲ ਹੋਣ ਦੀ ਮਨਜ਼ੂਰੀ ਨਹੀਂ ਸੀ।

ਜਾਣੋ ਕੀ ਹੈ ਪੂਰਾ ਮਾਮਲਾ 

ਗੁਰਪ੍ਰੀਤ ਸਿੰਘ ਨੇ 10 ਸਤੰਬਰ ਨੂੰ ਆਨਲਾਈਨ ਧਮਾਕੇਖੇਜ਼ ਸਮੱਗਰੀ ਮੰਗਵਾਈ ਸੀ। ਸਮੱਗਰੀ ਨਾਲ ਕੰਮ ਕਰਦੇ ਸਮੇਂ ਅਚਾਨਕ ਹੋਏ ਧਮਾਕੇ ਵਿੱਚ ਉਹ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ ਸੀ। ਉਸਨੂੰ ਤੁਰੰਤ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੁਪਹਿਰ ਸਮੇਂ ਜ਼ਖ਼ਮੀ ਦਾ ਪਿਤਾ ਹਸਪਤਾਲ ਤੋਂ ਆਪਣੇ ਘਰ ਆਇਆ ਸੀ। ਜਦੋਂ ਉਹ ਘਟਨਾ ਵਾਲੀ ਥਾਂ ਤੋਂ ਪੋਟਾਸ਼ ਨੂੰ ਪਾਸੇ ਕਰਨ ਲੱਗਾ ਤਾਂ ਅਚਾਨਕ ਦੂਜਾ ਧਮਾਕਾ ਹੋਇਆ ,ਜਿਸ ਕਾਰਨ ਉਹ ਵੀ ਜ਼ਖ਼ਮੀ ਹੋ ਗਿਆ ਸੀ। 

Related Post