Bathinda Car News : ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ; ਜਿੰਦਾ ਸੜਿਆ ਕਾਰ ਚਾਲਕ

ਮ੍ਰਿਤਕ ਪਛਾਣ ਮਹਤੇਸ਼ ਕੁਮਾਰ ਨਾਰੰਗ ਉਰਫ ਮੋਨੂੰ ਉਮਰ 32 ਸਾਲ ਵਜੋਂ ਹੋਈ ਹੈ। ਬੀਤੀ ਰਾਤ ਮੋਨੂੰ ਆਪਣੇ ਦੋਸਤਾਂ ਦੇ ਨਾਲ ਪਾਰਟੀ ਕਰਨ ਤੋਂ ਬਾਅਦ ਕਾਰ ਰਾਹੀਂ ਘਰ ਵਾਪਸ ਜਾ ਰਿਹਾ ਸੀ ਕਿ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਕਾਰ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਉਸਦੀ ਮੌਕੇ ’ਤੇ ਮੌਤ ਹੋ ਗਈ।

By  Aarti October 6th 2025 03:08 PM

Bathinda Car News :  ਬਠਿੰਡਾ ਦੇ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਵਿਅਕਤੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਹਾਈਵੇਅ ’ਤੇ   ਗੁਰੂ ਸਰ ਸਹਿਣੇ ਵਾਲਾ ਪਿੰਡ ਦੇ ਨੇੜੇ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਕਾਰ ਸਵਾਰ ਦੀ ਜਿੰਦਾ ਸੜਨ ਕਾਰਨ ਦਰਦਨਾਕ ਮੌਤ ਹੋ ਗਈ। 

ਮ੍ਰਿਤਕ ਪਛਾਣ  ਮਹਤੇਸ਼ ਕੁਮਾਰ ਨਾਰੰਗ ਉਰਫ ਮੋਨੂੰ ਉਮਰ 32 ਸਾਲ ਵਜੋਂ ਹੋਈ ਹੈ। ਬੀਤੀ ਰਾਤ ਮੋਨੂੰ ਆਪਣੇ ਦੋਸਤਾਂ ਦੇ ਨਾਲ ਪਾਰਟੀ ਕਰਨ ਤੋਂ ਬਾਅਦ ਕਾਰ ਰਾਹੀਂ ਘਰ ਵਾਪਸ ਜਾ ਰਿਹਾ ਸੀ ਕਿ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਕਾਰ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਉਸਦੀ ਮੌਕੇ ’ਤੇ ਮੌਤ ਹੋ ਗਈ। 

ਦੱਸ ਦਈਏ ਕਿ ਮ੍ਰਿਤਕ ਮੋਨੂ ਪ੍ਰਾਈਵੇਟ ਪ੍ਰੋਪਰਟੀ ਡੀਲਿੰਗ ਦਾ ਕੰਮ ਕਰਦਾ ਸੀ ਅਤੇ ਪਰਿਵਾਰ ਵਿੱਚ ਉਸ ਦੀ ਮਾਤਾ ਜੋ ਆਪਾਹਿਜ ਹੈ ਅਤੇ ਉਸ ਦੀ ਪਤਨੀ ਇੱਕ ਪ੍ਰਾਈਵੇਟ ਬੈਂਕ ਵਿੱਚ ਨੌਕਰੀ ਕਰਦੀ ਹੈ। 

ਖੈਰ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨ ’ਤੇ 174 ਦੀ ਕਾਰਵਾਈ ਕਰ ਦਿੱਤੀ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਕਿਉਂਕਿ ਕਾਰ ਵੀ ਸੀਐਨਜੀ ਗੈਸ ’ਤੇ ਸੀ। ਅੱਗ ਲੱਗਣ ਕਾਰਨ ਲਾਸ਼ ਵੀ ਬੁਰੀ ਤਰ੍ਹਾਂ ਸੜ ਚੁੱਕੀ ਸੀ ਜਿਸ ਦਾ ਸਿਵਲ ਹਸਪਤਾਲ ’ਚ  ਪੋਸਟਮਾਰਟ ਕਰਵਾਇਆ ਗਿਆ। 

ਇਹ ਵੀ ਪੜ੍ਹੋ : Donkey ਰਾਹੀਂ ਫਰਾਂਸ ਤੋਂ ਯੂਕੇ ਜਾ ਰਹੇ ਨੌਜਵਾਨਾਂ ਨਾਲ ਵਾਪਰੀ ਵੱਡੀ ਘਟਨਾ, ਜਲੰਧਰ ਦਾ ਨੌਜਵਾਨ ਹੋਇਆ ਲਾਪਤਾ

Related Post