Bathinda Central Jail ਮੁੜ ਸੁਰਖੀਆਂ ’ਚ , ਪੁਲਿਸ ਸੁਰੱਖਿਆਂ ਚੋਂ ਫਰਾਰ ਹੋਇਆ ਹਵਾਲਾਤੀ
ਮਾਮਲੇ ਦੀ ਪੁਸ਼ਟੀ ਕਰਦੇ ਹੋਏ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੇ ਦੱਸਿਆ ਕਿ ਇੱਕ ਕੈਦੀ ਜੇਲ੍ਹ ਵਿੱਚੋਂ ਲਾਪਤਾ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ, ਅਤੇ ਉਸਦੇ ਘਰ ਅਤੇ ਹੋਰ ਥਾਵਾਂ 'ਤੇ ਤਲਾਸ਼ੀ ਜਾਰੀ ਹੈ।
ਕੇਂਦਰੀ ਜੇਲ੍ਹ ਬਠਿੰਡਾ ਵਿੱਚ ਚੋਰੀ ਦੇ ਇੱਕ ਮਾਮਲੇ ਵਿੱਚ ਬੰਦ ਇੱਕ ਕੈਦੀ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜਿਸ ਸਮੇਂ ਕੈਦੀਆਂ ਦੀ ਗਿਣਤੀ ਕੀਤੀ ਜਾ ਰਹੀ ਸੀ ਉਸ ਸਮੇਂ ਪਤਾ ਲੱਗਿਆ ਕਿ ਕੈਦੀਆਂ ਵਿੱਚੋਂ ਇੱਕ ਕੈਦੀ ਫਰਾਰ ਹੋ ਗਿਆ ਹੈ।
ਦੱਸ ਦਈਏ ਕਿ ਫਿਲਹਾਲ ਤੱਕ ਲਾਪਤਾ ਹੋਏ ਕੈਦੀ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਜੇਲ੍ਹ ਪ੍ਰਸ਼ਾਸਨ ਜੇਲ੍ਹ ਪਰਿਸਰ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਫੁਟੇਜ ਚੈਕ ਕਰ ਰਿਹਾ ਹੈ। ਲਾਪਤਾ ਕੈਦੀ ਦੀ ਪਛਾਣ ਤਿਲਕ ਰਾਜ ਵਜੋਂ ਹੋਈ ਹੈ ਜੋ ਕਿ ਬਠਿੰਡਾ ਦਾ ਰਹਿਣ ਵਾਲਾ ਹੈ। ਲਾਪਤਾ ਕੈਦੀ ਚੋਰੀ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਸੀ।
ਮਾਮਲੇ ਦੀ ਪੁਸ਼ਟੀ ਕਰਦੇ ਹੋਏ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੇ ਦੱਸਿਆ ਕਿ ਇੱਕ ਕੈਦੀ ਜੇਲ੍ਹ ਵਿੱਚੋਂ ਲਾਪਤਾ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ, ਅਤੇ ਉਸਦੇ ਘਰ ਅਤੇ ਹੋਰ ਥਾਵਾਂ 'ਤੇ ਤਲਾਸ਼ੀ ਜਾਰੀ ਹੈ।
ਇਸ ਮਾਮਲੇ ਵਿੱਚ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੈਦੀ ਤਿਲਕ ਰਾਜ ਜੇਲ੍ਹ ਵਿੱਚੋਂ ਫਰਾਰ ਹੋ ਗਿਆ ਹੈ ਜਾਂ ਜੇਲ੍ਹ ਦੇ ਅੰਦਰ ਕਿਤੇ ਲੁਕਿਆ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਕੈਦੀ ਤਿਲਕ ਰਾਜ ਭੱਜ ਗਿਆ ਹੈ, ਪਰ ਉਹ ਜੇਲ੍ਹ ਦੇ ਕਿਸੇ ਵੀ ਸੀਸੀਟੀਵੀ ਕੈਮਰੇ ਵਿੱਚ ਕੈਦ ਨਹੀਂ ਹੋਇਆ ਹੈ। ਜੇਲ੍ਹ ਦੀਆਂ ਕੰਧਾਂ ਇੰਨੀਆਂ ਉੱਚੀਆਂ ਹਨ ਕਿ ਭੱਜਣਾ ਅਸੰਭਵ ਹੈ। ਹਾਲਾਂਕਿ, ਪ੍ਰਸ਼ਾਸਨ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਿਹਾ ਹੈ।