Amritpal Singh Surrender Update: ਆਈਜੀ ਦਾ ਵੱਡਾ ਦਾਅਵਾ; 'ਅੰਮ੍ਰਿਤਪਾਲ ਨੇ ਸਰੰਡਰ ਨਹੀਂ, ਪੁਲਿਸ ਨੇ ਕੀਤਾ ਗ੍ਰਿਫਤਾਰ'

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਬਠਿੰਡਾ ਦੇ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਚ ਉਨ੍ਹਾਂ ਨੇ ਅੰਮ੍ਰਿਤਪਾਲ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ।

By  Aarti April 23rd 2023 10:33 AM -- Updated: April 23rd 2023 01:49 PM

Amritpal Singh Surrender Update:  ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਸਾਹਮਣੇ ਐਤਵਾਰ ਸਵੇਰੇ ਮੋਗਾ ਵਿਖੇ ਸਰੰਡਰ ਕਰ ਦਿੱਤਾ ਗਿਆ। ਅੰਮ੍ਰਿਤਪਾਲ ਨੇ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਤੋਂ ਸਰੰਡਰ ਕੀਤਾ ਹੈ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਗੁਰਦੁਆਰੇ ਵਿੱਚ ਪ੍ਰਵਚਨ ਵੀ ਦੇ ਰਹੇ ਸੀ। ਉੱਥੇ ਹੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਬਠਿੰਡਾ ਦੇ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। 


ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਚ ਕਿਸੇ ਨੂੰ ਵੀ ਪੰਜਾਬ ਮਾਹੌਲ ਖਰਾਬ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ’ਤੇ ਕਾਨੂੰਨ ਮੁਤਾਬਿਕ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇੰਟੈਲੀਜੈਂਸ ਤੇ ਪੁਲਿਸ ਦੇ ਸਾਂਝੇ ਆਪਰੇਸ਼ਨ ਦੌਰਾਨ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਹੋਈ ਹੈ। ਘੇਰਾ ਪਾਏ ਜਾਣ ਤੋਂ ਬਾਅਦ ਅੰਮ੍ਰਿਤਪਾਲ ਨੇ ਗ੍ਰਿਫਤਾਰੀ ਦਿੱਤੀ। ਤਕਰੀਬਨ 6 ਵਜ ਕੇ 45 ਮਿਂਟ ’ਤੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ। 

ਆਈਜੀ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦਾ ਕੀਤਾ ਦਾਅਵਾ 

ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਨਹੀਂ ਕੀਤਾ, ਸਗੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਵੱਲੋਂ ਜਾਰੀ ਐੱਨਐੱਸਏ ਤਹਿਤ ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।


ਪਿੰਡ ਰੋਡੇ ’ਚ ਮੌਜੂਦ ਹੋਣ ਦੀ ਮਿਲੀ ਸੀ ਸੂਚਨਾ-ਆਈਜੀ 

ਆਈਜੀ ਸੁਖਚੈਨ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅੰਮ੍ਰਿਤਪਾਲ ਦੇ ਮੋਗਾ ਦੇ ਪਿੰਡ ਰੋਡੇ ਦੇ ਗੁਰਦੁਆਰੇ ਵਿੱਚ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੂਰੇ ਪਿੰਡ ਨੂੰ ਘੇਰ ਲਿਆ ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ।

ਆਈਜੀ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ 

ਆਈਜੀ ਨੇ ਅੱਗੇ ਕਿਹਾ ਕਿ ਇਸ ਪੂਰੇ ਆਪ੍ਰੇਸ਼ਨ ਦੌਰਾਨ ਪੰਜਾਬ ਦੇ ਲੋਕਾਂ ਨੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖੀ, ਜਿਸ ਲਈ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਇਸ ਦੇ ਨਾਲ ਹੀ ਆਈਜੀ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਰੱਖਿਆ ਖਾਸ ਧਿਆਨ- ਆਈਜੀ 

ਆਈਜੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਕੋਲ ਖਾਸ ਸੂਚਨਾ ਸੀ, ਜਿਸ ਵਿੱਚ ਉਨ੍ਹਾਂ ਨੂੰ ਪਤਾ ਸੀ ਕਿ ਉਹ ਰੋਡੇ ਪਿੰਡ ਦੇ ਗੁਰਦੁਆਰੇ ਵਿੱਚ ਮੌਜੂਦ ਸੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਧਿਆਨ ਵਿਚ ਰੱਖਦਿਆਂ ਹੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕਰਨ ਤੋਂ ਬਾਅਦ ਉਸ ਨੂੰ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ।

ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਸ 'ਤੇ ਐਨਐਸਏ ਵੀ ਲਗਾਇਆ ਗਿਆ ਹੈ। ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਗਾਤਾਰ ਉਸ ਦੀ ਭਾਲ ਵਿੱਚ ਜੁਟੀਆਂ ਹੋਈਆਂ ਸੀ। ਅੰਮ੍ਰਿਤਪਾਲ ਨੂੰ ਫੜਨ ਲਈ ਨੇਪਾਲ ਬਾਰਡਰ ਤੱਕ ਦੇਸ਼ ਭਰ ਵਿੱਚ ਆਪਰੇਸ਼ਨ ਚਲਾਇਆ ਗਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ: Amritpal moved to Dibrugarh jail: ਬਠਿੰਡਾ ਤੋਂ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਲੈ ਕੇ ਰਵਾਨਾ ਹੋਈ ਪੁਲਿਸ, ਜਾਣੋ ਹੁਣ ਤੱਕ ਦੀ ਅਪਡੇਟ

Related Post