Bathinda Mansa Road Accident : ਬਠਿੰਡਾ-ਮਾਨਸਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਟਰਾਲੀ ਨਾਲ ਟਕਰਾਈ ਕਾਰ; SHO ਦੀ ਹੋਈ ਮੌਤ

ਮੁੱਢਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਬੇਅੰਤ ਕੌਰ ਆਪਣੀ ਕਾਰ ਰਾਹੀਂ ਡਿਊਟੀ ‘ਤੇ ਜਾ ਰਹੇ ਸਨ। ਇਸ ਦੌਰਾਨ ਗੁਰਦੁਆਰਾ ਤਿੱਤਰਸਰ ਸਾਹਿਬ ਨੇੜੇ ਉਨ੍ਹਾਂ ਦੀ ਕਾਰ ਦੀ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ।

By  Aarti June 16th 2026 10:06 AM

Bathinda Mansa Road Accident :  ਬਠਿੰਡਾ-ਮਾਨਸਾ ਰੋਡ ‘ਤੇ ਮੰਗਲਵਾਰ ਤੜਕੇ ਗੁਰਦੁਆਰਾ ਤਿੱਤਰਸਰ ਸਾਹਿਬ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮਹਿਲਾ ਪੁਲਿਸ ਥਾਣਾ ਮਾਨਸਾ ਦੀ ਐੱਸ. ਐੱਚ. ਓ. ਇੰਸਪੈਕਟਰ ਬੇਅੰਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪੁਲਸ ਵਿਭਾਗ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਬੇਅੰਤ ਕੌਰ ਆਪਣੀ ਕਾਰ ਰਾਹੀਂ ਡਿਊਟੀ ‘ਤੇ ਜਾ ਰਹੇ ਸਨ। ਇਸ ਦੌਰਾਨ ਗੁਰਦੁਆਰਾ ਤਿੱਤਰਸਰ ਸਾਹਿਬ ਨੇੜੇ ਉਨ੍ਹਾਂ ਦੀ ਕਾਰ ਦੀ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇੰਸਪੈਕਟਰ ਬੇਅੰਤ ਕੌਰ ਇਸ ਸਮੇਂ ਮਹਿਲਾ ਪੁਲਸ ਥਾਣਾ ਮਾਨਸਾ ਵਿਖੇ ਐੱਸ. ਐੱਚ. ਓ. ਵਜੋਂ ਤਾਇਨਾਤ ਸਨ। ਉਹ ਮੂਲ ਰੂਪ 'ਚ ਪਿੰਡ ਜੰਗੀਰਾਣਾ ਨਾਲ ਸਬੰਧਿਤ ਸਨ ਅਤੇ ਉਨ੍ਹਾਂ ਦਾ ਵਿਆਹ ਪਿੰਡ ਮਾਈਸਰਖਾਨਾ 'ਚ ਹੋਇਆ ਹੋਇਆ ਸੀ। ਆਪਣੇ ਪਿੱਛੇ ਉਹ ਪਤੀ ਅਤੇ ਦੋ ਛੋਟੇ ਬੱਚੇ ਛੱਡ ਗਏ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੋੜ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਮਗਰੋਂ ਭਗਵੰਤ ਮਾਨ ਨੂੰ ਨੈਤਿਕ ਆਧਾਰ 'ਤੇ ਦੇ ਦੇਣਾ ਚਾਹੀਦਾ ਹੈ CM ਅਹੁਦੇ ਤੋਂ ਅਸਤੀਫਾ : ਸੁਖਜਿੰਦਰ ਰੰਧਾਵਾ

Related Post