Bathinda News : ਔਰਤਾਂ ਦਾ ਪਰਸ ਖੋਹ ਕੇ ਭੱਜਣ ਵਾਲੇ ਲੁਟੇਰਿਆਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ , ਇੱਕ ਜ਼ਖਮੀ ,ਦੂਜਾ ਗ੍ਰਿਫ਼ਤਾਰ
Bathinda News : ਬਠਿੰਡਾ ਬਾਜ਼ਾਰ 'ਚ ਪਿਛਲੇ ਦਿਨੀ ਤੁਰੀਆਂ ਜਾ ਰਹੀਆਂ ਔਰਤਾਂ ਦਾ ਪਰਸ ਖੋਹ ਕੇ ਭੱਜਣ ਵਾਲੇ ਲੁਟੇਰਿਆਂ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਪੁਲਿਸ ਵੱਲੋਂ ਲੁਟੇਰਿਆਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਲੁਟੇਰਿਆਂ ਵੱਲੋਂ ਹਵਾਈ ਫਾਇਰ ਕੀਤੇ ਗਏ। ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਲੁਟੇਰੇ ਦੀ ਲੱਤ ਵਿੱਚ ਗੋਲੀ ਲੱਗੀ ਹੈ। ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ
Bathinda News : ਬਠਿੰਡਾ ਬਾਜ਼ਾਰ 'ਚ ਪਿਛਲੇ ਦਿਨੀ ਤੁਰੀਆਂ ਜਾ ਰਹੀਆਂ ਔਰਤਾਂ ਦਾ ਪਰਸ ਖੋਹ ਕੇ ਭੱਜਣ ਵਾਲੇ ਲੁਟੇਰਿਆਂ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਪੁਲਿਸ ਵੱਲੋਂ ਲੁਟੇਰਿਆਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਲੁਟੇਰਿਆਂ ਵੱਲੋਂ ਹਵਾਈ ਫਾਇਰ ਕੀਤੇ ਗਏ। ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਲੁਟੇਰੇ ਦੀ ਲੱਤ ਵਿੱਚ ਗੋਲੀ ਲੱਗੀ ਹੈ। ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ।
ਦਰਅਸਲ 'ਚ ਅੱਜ ਯਾਨੀ ਸ਼ਨੀਵਾਰ ਨੂੰ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਹੋਈ ਹੈ। ਮੁੱਠਭੇੜ ਵਿੱਚ ਇਕ ਆਰੋਪੀ ਦੇ ਪੱਟ ਵਿੱਚ ਗੋਲੀ ਲੱਗੀ ਹੈ ਤੇ ਦੂਜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਇਨ੍ਹਾਂ ਅਪਰਾਧੀਆਂ ਨੇ 19 ਅਗਸਤ ਨੂੰ ਦੋ ਔਰਤਾਂ ਤੋਂ ਪਰਸ ਖੋਹੇ ਸਨ। ਇਸ ਦੌਰਾਨ ਇੱਕ ਔਰਤ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਸੀ। ਔਰਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਰੀ ਵਾਰਦਾਤ ਬਾਰੇ ਦੱਸਿਆ ਕਿ ਇਹਨਾਂ ਮੁਲਜ਼ਮਾਂ ਉੱਪਰ ਪਹਿਲਾਂ ਵੀ ਕੇਸ ਦਰਜ ਹਨ। 19 ਅਗਸਤ ਨੂੰ ਇਹਨਾਂ ਵੱਲੋਂ ਦੋ ਔਰਤਾਂ ਦੀ ਸਨੈਚਿੰਗ ਕੀਤੀ ਗਈ ਸੀ। ਜਿਸ ਦੌਰਾਨ ਇੱਕ ਔਰਤ ਦੇ ਸਿਰ ਵਿੱਚ ਗੰਭੀਰ ਸੱਟ ਵੀ ਲੱਗੀ ,ਜਿਸ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਹੋਇਆ ਹੈ, ਜੋ ਗੰਭੀਰ ਹਾਲਤ ਵਿੱਚ ਹੈ।
ਇਹਨਾਂ ਮੁਲਜ਼ਮਾਂ ਦੀ ਸੀਸੀਟੀਵੀ ਫੁਟੇਜ ਵੀ ਲਈ ਗਈ। ਜਿਸ ਤੋਂ ਬਾਅਦ ਮਾਮਲਾ ਦਰਜ ਕਰਕੇ ਇਹਨਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਅੱਜ ਇਹਨਾਂ ਵੱਲੋਂ ਪੁਲਿਸ ਦੇ ਉੱਪਰ ਫਾਇਰਿੰਗ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ। ਜਿਸ ਦੌਰਾਨ ਮੁਲਜ਼ਮਾਂ ਵਿੱਚੋਂ ਇੱਕ ਸ਼ਖਸ ਜ਼ਖਮੀ ਹੋਇਆ। ਜਿਸ ਦੇ ਪੱਟ ਉੱਪਰ ਗੋਲੀ ਲੱਗੀ ,ਜਿਨਾਂ ਨੂੰ ਮੌਕੇ 'ਤੇ ਹੀ ਫੜ ਲਿਆ ਗਿਆ ਅਤੇ ਅੱਗੇ ਦੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਇੱਕ ਬਾਈਕ ਅਤੇ 9 ਐਮਐਮ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਆਰੋਪੀਆਂ ਦੀ ਪਛਾਣ ਅਮਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਫੋਰੈਂਸਿਕ ਟੀਮ ਮੌਕੇ 'ਤੇ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਆਰੋਪੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।