Bathinda : BJP ਆਗੂ ਦੇ ਕਲੀਨ ਤੇ ਪੈਟਰੋਲ ਬੰਬ ਨਾਲ ਹਮਲੇ ਚ 48 ਘੰਟਿਆਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ, ਪੁਲਿਸ ਕਾਰਗੁਜ਼ਾਰੀ ਤੇ ਸਵਾਲ
Bathinda Petrol Bomb case : ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਸਮੇਂ ਬਠਿੰਡਾ ਸ਼ਹਿਰ ਵਿੱਚ ਪੈਟਰੋਲ ਬੰਬ ਨਾਲ ਹਮਲਾ ਹੋ ਜਾਣਾ ਸੁਰੱਖਿਆ ਪ੍ਰਬੰਧਾਂ ਤੇ ਬਹੁਤ ਵੱਡਾ ਸਵਾਲ ਖੜਾ ਕਰਦਾ ਹੈ।
Bathinda Petrol Bomb case : ਬਠਿੰਡਾ ਦੇ ਡਾਕਟਰ ਮੇਲਾ ਰਾਮ ਰੋਡ 'ਤੇ ਆਮ ਆਦਮੀ ਪਾਰਟੀ ਛੱਡ ਭਾਜਪਾ (BJP) ਵਿੱਚ ਦਾਖਲ ਹੋਏ ਡਾਕਟਰ ਤਰਸੇਮ ਗਰਗ ਦੇ ਕਲੀਨਿਕ ਤੇ ਹੋਏ ਪੈਟਰੋਲ ਬੰਬ ਨਾਲ ਹਮਲੇ ਦੇ ਮਾਮਲੇ ਵਿੱਚ ਪੁਲਿਸ ਦੇ 48 ਘੰਟੇ ਬੀਤ ਜਾਣ ਦੇ ਬਾਵਜੂਦ ਹੱਥ ਖਾਲੀ ਹਨ। ਸ਼ਹਿਰ ਵਿੱਚ ਵਿਗੜ ਰਹੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਵੇਖਦੇ ਹੋਏ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਡਾਕਟਰ ਤਰਸੇਮ ਗਰਗ (Doctor Tarsem Garg) ਦੇ ਕਲੀਨਿਕ ਵਿੱਚ ਕੀਤੀ ਗਈ।
'48 ਘੰਟੇ ਬੀਤ ਜਾਣ 'ਤੇ ਵੀ ਪੁਲਿਸ ਦੇ ਹੱਥ ਖਾਲੀ'
ਇਸ ਮੌਕੇ ਆਮ ਆਦਮੀ ਪਾਰਟੀ ਦੇ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਉਹ ਪਿਛਲੇ ਦੋ ਦਿਨਾਂ ਤੋਂ ਚੰਡੀਗੜ੍ਹ ਵਿਖੇ ਗਏ ਹੋਏ ਸਨ ਅਤੇ ਜਿਵੇਂ ਹੀ ਉਹ ਬਠਿੰਡਾ ਵਰਤੇ ਹਨ ਸਿੱਧਾ ਡਾਕਟਰ ਤਰਸੇਮ ਗਰਗ ਕੋਲ ਘਟਨਾ ਸਬੰਧੀ ਜਾਣਕਾਰੀ ਲੈਣ ਲਈ ਪਹੁੰਚੇ ਹਨ। ਉਹਨਾਂ ਕਿਹਾ ਕਿ ਜੋ ਵੀ ਵਾਪਰਿਆ ਹੈ ਇਹ ਬਹੁਤ ਮੰਦਭਾਗਾ ਹੈ ਅਤੇ ਇਸ ਸਾਜਿਸ਼ ਵਿੱਚ ਸ਼ਾਮਿਲ ਲੋਕਾਂ ਨੂੰ ਜੱਗ-ਜਾਹਰ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲਗਾਤਾਰ ਸਵਾਲ ਉੱਠ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਵੇਂ ਡਾਕਟਰ ਸਾਹਿਬ ਨੂੰ ਜਲਦ ਹੀ ਦੋਸ਼ੀਆਂ ਨੂੰ ਫੜਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਪਰ 48 ਘੰਟੇ ਦਾ ਸਮਾਂ ਬੀਤ ਜਾਣ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ।
ਉਹਨਾਂ ਕਿਹਾ ਕਿ ਪਹਿਲਾਂ ਅਜਿਹਾ ਕਦੇ ਵੀ ਨਹੀਂ ਹੋਇਆ ਕਿ ਕਿਸੇ ਦੇ ਘਰ ਉੱਪਰ ਬੰਬ ਨਾਲ ਹਮਲਾ ਕੀਤਾ ਜਾਵੇ, ਜੋ ਵੀ ਘਟਨਾ ਵਾਪਰੀ ਹੈ, ਉਹ ਬਹੁਤ ਹੀਮੰਦਭਾਗੀ ਹੈ। ਉਹ ਇਸ ਸਬੰਧੀ ਐਸਐਸਪੀ ਬਠਿੰਡਾ ਨੂੰ ਮਿਲ ਕੇ ਨਿਰਪੱਖ ਜਾਂਚ ਦੇ ਨਾਲ ਨਾਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰਨਗੇ।
ਪੈਟਰੋਲ ਬੰਬ ਹਮਲਾ ਸ਼ਹਿਰ 'ਚ ਸੁਰੱਖਿਆ ਪ੍ਰਬੰਧਾਂ 'ਚ ਸਵਾਲ : ਸਰੂਪ ਚੰਦ ਸਿੰਗਲਾ
ਇਸ ਮੌਕੇ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਸਮੇਂ ਬਠਿੰਡਾ ਸ਼ਹਿਰ ਵਿੱਚ ਪੈਟਰੋਲ ਬੰਬ ਨਾਲ ਹਮਲਾ ਹੋ ਜਾਣਾ ਸੁਰੱਖਿਆ ਪ੍ਰਬੰਧਾਂ ਤੇ ਬਹੁਤ ਵੱਡਾ ਸਵਾਲ ਖੜਾ ਕਰਦਾ ਹੈ। ਉਹਨਾਂ ਕਿਹਾ ਕਿ ਭਾਵੇਂ ਅਸੀਂ ਵੱਖ ਵੱਖ ਪਾਰਟੀਆਂ ਨਾਲ ਸਬੰਧ ਰੱਖਦੇ ਹਨ ਪਰ ਸਭ ਤੋਂ ਪਹਿਲਾਂ ਸਾਨੂੰ ਸ਼ਹਿਰ ਦੀ ਸੁਰੱਖਿਆ ਹੈ ਅਤੇ ਸ਼ਹਿਰ ਦੇ ਲੋਕ ਹਨ। ਇਸ ਲਈ ਉਹ ਅੱਜ ਸਾਂਝੀ ਪ੍ਰੈਸ ਕਾਨਫਰੰਸ ਕਰ ਰਹੇ ਹਨ ਅਤੇ ਮੁਢਲੇ ਤੌਰ ਤੇ ਪ੍ਰਸ਼ਾਸਨ ਤੋਂ ਇਸ ਘਟਨਾ ਵਿੱਚ ਸ਼ਾਮਿਲ ਲੋਕਾਂ ਦੇ ਚਿਹਰੇ ਉਜਾਗਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਆਉਂਦੇ ਦਿਨਾਂ ਵਿੱਚ ਇੱਕ ਸਾਂਝਾ ਫਰੰਟ ਬਣਾ ਕੇ ਡਾਕਟਰ ਸਾਹਿਬ ਨੂੰ ਇਨਸਾਫ ਦਵਾਇਆ ਜਾਵੇਗਾ।