Bathinda School Bomb Threat : ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ 4 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜੂਨ 1984 ਦਾ ਵੀ ਜ਼ਿਕਰ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ ਅਤੇ ਸਾਰੇ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
Punjab School Bomb Threat News : ਬਠਿੰਡਾ ਵਿੱਚ ਉਸ ਸਮੇਂ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸ਼ਹਿਰ ਦੇ ਚਾਰ ਨਿੱਜੀ ਸਕੂਲਾਂ ਨੂੰ 'ਖਾਲਿਸਤਾਨ ਨੈਸ਼ਨਲ ਆਰਮੀ' ਵੱਲੋਂ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ, ਜਿਸ ਵਿੱਚ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਫੌਜੀ ਹਮਲੇ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ ਅਤੇ ਸਾਰੇ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

ਜਾਣਕਾਰੀ ਹਾਸਿਲ ਪੁਲਿਸ ਟੀਮਾਂ ਡੌਗ ਸਕੁਐਡ ਅਤੇ ਮੈਟਲ ਡਿਟੈਕਟਰਾਂ ਦੀ ਮਦਦ ਨਾਲ ਸਕੂਲ ਦੀਆਂ ਇਮਾਰਤਾਂ, ਬੇਸਮੈਂਟ ਅਤੇ ਪਾਰਕ ਕੀਤੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲੈ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਖਾਸ ਕਰਕੇ ਬਠਿੰਡਾ ਵਿੱਚ ਪਿਛਲੇ ਦਿਨੀਂ ਰੇਲਵੇ ਟਰੈਕ, ਸਟੇਸ਼ਨਾਂ ਅਤੇ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਪਹਿਲਾਂ ਵੀ ਮਿਲ ਚੁੱਕੀਆਂ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਹਾਈ ਅਲਰਟ 'ਤੇ ਹਨ ਅਤੇ ਇਸ ਤਾਜ਼ਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ ਤਾਂ ਜੋ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : Amritsar Counter Intelligence ਨੂੰ ਮਿਲੀ ਵੱਡੀ ਸਫਲਤਾ; ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼