Tribute to Operation Sindoor at IPL Final : ਆਈਪੀਐਲ ਕਲੋਜ਼ਿੰਗ ਸਮਾਰੋਹ ’ਚ ਫੌਜ ਦੀ ਬਹਾਦਰੀ ਨੂੰ ਕੀਤਾ ਜਾਵੇਗਾ ਸਲਾਮ, BCCI ਨੇ ਬਣਾਈ ਇਹ ਖਾਸ ਯੋਜਨਾ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਆਈਪੀਐਲ ਦੇ ਸਮਾਪਤੀ ਸਮਾਰੋਹ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ। ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ, ਉੱਚ ਫੌਜੀ ਅਧਿਕਾਰੀਆਂ ਅਤੇ ਸੈਨਿਕਾਂ ਨੂੰ 3 ਜੂਨ ਨੂੰ ਹੋਣ ਵਾਲੇ ਆਈਪੀਐਲ ਫਾਈਨਲ ਲਈ ਸੱਦਾ ਦਿੱਤਾ ਗਿਆ ਹੈ।

By  Aarti May 27th 2025 04:55 PM

Tribute to Operation Sindoor at IPL Final : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਆਈਪੀਐਲ 2025 ਦੇ ਸਮਾਪਤੀ ਸਮਾਰੋਹ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ। ਆਈਪੀਐਲ 3 ਜੂਨ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸਮਾਪਤ ਹੋਵੇਗਾ। ਇਹ ਪ੍ਰੋਗਰਾਮ ਲਗਭਗ 45 ਮਿੰਟ ਤੱਕ ਚੱਲੇਗਾ ਅਤੇ ਇਸ ਦੌਰਾਨ ਆਪ੍ਰੇਸ਼ਨ ਸਿੰਦੂਰ ਅਧੀਨ ਹਥਿਆਰਬੰਦ ਬਲਾਂ ਦੁਆਰਾ ਦਿਖਾਈ ਗਈ ਬਹਾਦਰੀ ਦਾ ਸਨਮਾਨ ਕੀਤਾ ਜਾਵੇਗਾ। 

ਮਿਲੀ ਜਾਣਕਾਰੀ ਮੁਤਾਬਿਕ ਬੀਸੀਸੀਆਈ ਨੇ ਆਈਪੀਐਲ ਦੇ ਸਮਾਪਤੀ ਸਮਾਰੋਹ ਲਈ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਅਤੇ ਹੋਰ ਉੱਚ ਅਧਿਕਾਰੀਆਂ ਅਤੇ ਸੈਨਿਕਾਂ ਨੂੰ ਸੱਦਾ ਦਿੱਤਾ ਹੈ। ਆਈਪੀਐਲ ਦਾ ਫਾਈਨਲ 3 ਜੂਨ ਨੂੰ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ।

ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਅਤੇ ਪਾਕਿਸਤਾਨ ਵੱਲੋਂ ਭਾਰਤੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਤਣਾਅ ਵਧ ਗਿਆ ਸੀ। ਇਸ ਕਾਰਨ, ਆਈਪੀਐਲ ਨੂੰ 9 ਮਈ ਨੂੰ ਮੁਲਤਵੀ ਕਰਨਾ ਪਿਆ।

ਬੀਸੀਸੀਆਈ ਸਕੱਤਰ ਦੇਬਜੀਤ ਸੈਕੀਆ ਨੇ ਮੀਡੀਆ ਅਦਾਰਿਆਂ ਨੂੰ ਦੱਸਿਆ ਕਿ ਅਸੀਂ ਤਿੰਨਾਂ ਸੈਨਾਵਾਂ ਦੇ ਮੁਖੀਆਂ (ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ, ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ), ਉੱਚ ਅਧਿਕਾਰੀਆਂ ਅਤੇ ਫੌਜੀ ਕਰਮਚਾਰੀਆਂ ਨੂੰ ਅਹਿਮਦਾਬਾਦ ਵਿੱਚ ਆਈਪੀਐਲ ਫਾਈਨਲ ਲਈ ਸੱਦਾ ਦਿੱਤਾ ਹੈ। ਇਸਦਾ ਉਦੇਸ਼ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਦਾ ਜਸ਼ਨ ਮਨਾਉਣਾ ਹੈ। ਬੀਸੀਸੀਆਈ ਨੇ ਆਈਪੀਐਲ ਸਮਾਪਤੀ ਸਮਾਰੋਹ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਸਮਰਪਿਤ ਕੀਤਾ ਹੈ।

ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ, ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ, ਪਾਕਿਸਤਾਨ-ਪ੍ਰਯੋਜਿਤ ਅੱਤਵਾਦੀਆਂ ਨੇ ਸੈਲਾਨੀਆਂ ਨੂੰ ਉਨ੍ਹਾਂ ਦੇ ਧਰਮ ਬਾਰੇ ਪੁੱਛਣ ਤੋਂ ਬਾਅਦ ਬੇਰਹਿਮੀ ਨਾਲ ਮਾਰ ਦਿੱਤਾ ਸੀ। ਉਸ ਤੋਂ ਬਾਅਦ 7 ਮਈ ਨੂੰ, ਭਾਰਤ ਨੇ ਮਿਜ਼ਾਈਲ ਅਤੇ ਡਰੋਨ ਹਮਲਿਆਂ ਰਾਹੀਂ ਪਾਕਿਸਤਾਨ ਅਤੇ ਉਸਦੇ ਗੈਰ-ਕਾਨੂੰਨੀ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਸਥਿਤ ਕੁੱਲ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।

ਇਹ ਵੀ ਪੜ੍ਹੋ : Video Viral : ਸੌਰਵ ਗਾਂਗੁਲੀ ਦੇ ਭਰਾ ਤੇ ਭਾਬੀ ਨਾਲ ਵਾਪਰਿਆ ਹਾਦਸਾ, ਸਮੁੰਦਰ ਵਿਚਾਲੇ ਪਲਟੀ ਕਿਸ਼ਤੀ, ਵਾਲ-ਵਾਲ ਬਚੀ ਜਾਨ

Related Post