PTC News
Search
🔍 Search

Gurupurab : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸੁੰਦਰ ਸਜਾਵਟ

ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਦਰਸ਼ਨਾਂ ਲਈ

By  Jaswinder Kaur November 24th 2026 12:26 PM

Sri Guru Nanak Dev Ji's GuruPurab :  ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਖ਼ਾਸ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਤੜਕਸਾਰ ਤੋਂ ਹੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਸੰਗਤਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿਤਰ ਸਰੋਵਰ 'ਚ ਇਸ਼ਨਾਨ ਕਰਕੇ ਘੰਟਿਆਂ ਬੱਧੀ ਕਤਾਰਾਂ ਵਿਚ ਖੜੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। 

ਪੂਰੇ ਕੰਪਲੈਕਸ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਖੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ, ਅਰਦਾਸ ਕਰਨ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਪਹੁੰਚ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦਾ ਆਸਮਾਨ ਆਤਿਸ਼ਬਾਜ਼ੀ ਨਾਲ ਜਗਮਗਾ ਉੱਠਿਆ ਹੈ। ਅੰਮ੍ਰਿਤਸਰ ਦਾ ਨਜ਼ਾਰਾ ਕੁਝ ਅਜਿਹਾ ਸੀ ਕਿ ਪੂਰਾ ਇਲਾਕਾ ਰੌਸ਼ਨੀ ਨਾਲ ਨਹਾਇਆ ਹੋਇਆ ਹੈ, ਜਿਸ ਦੇ ਵਿਚਕਾਰ ਸ੍ਰੀ ਹਰਿਮੰਦਰ ਸਾਹਿਬ ਚਮਕ ਰਿਹਾ ਹੈ ਅਤੇ ਚਾਰੇ ਪਾਸੇ ਆਤਿਸ਼ਬਾਜ਼ੀ ਹੋ ਰਹੀ ਹੈ। ਗੁਰਪੁਰਬ ਮਨਾਉਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਅੰਮ੍ਰਿਤਸਰ ਪਹੁੰਚੇ ਹੋਏ ਹਨ।

ਇਹ ਵੀ ਪੜ੍ਹੋ : 

Parkash Purab : ਰਾਸ਼ਟਰਪਤੀ ਮੂਰਮੁ ਤੇ PM ਮੋਦੀ ਸਮੇਤ ਵੱਖ ਵੱਖ ਆਗੂਆਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਅਨੇਕਾਂ ਸਮਾਗਮਾਂ ਦਾ ਅਯੋਜਿਨ ਕੀਤਾ ਜਾ ਰਿਹਾ ਹੈ। ਅੱਜ ਸਵੇਰੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਉਪਰੰਤ ਸਵੇਰੇ 8.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਪਵਿਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ, ਜਿਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ 'ਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲਿਆ। 

ਇਸ ਦੌਰਾਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਜਿਨ੍ਹਾਂ 'ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਨੇ  ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ। ਅੱਜ ਸ਼ਾਮ ਵੇਲੇ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। 

Related Post