ਬਹਿਬਲ ਕਲਾਂ ਇਨਸਾਫ਼ ਮੋਰਚਾ ਸਮਾਪਤੀ ਦਾ ਹੋਇਆ ਐਲਾਨ; ਅਦਾਲਤ ਚ ਸ਼ੁਰੂ ਹੋਵੇਗਾ ਟ੍ਰਾਇਲ
ਫ਼ਰੀਦਕੋਟ: ਸਾਲ 2015 ਦੇ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬ ਕਲਾਂ ਗੋਲੀਕਾਂਡ ਮਾਮਲਿਆਂ ਵਿੱਚ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਉਸ ਵਕਤ ਬੱਝੀ ਜਦੋਂ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫ਼ਰੀਦਕੋਟ ਅਦਾਲਤ ਵਿੱਚ ਇਸ ਮਾਮਲੇ ਦੀ ਜਾਂਚ ਦੀ ਸਟੇਟਸ ਰਿਪੋਰਟ ਦਾਖਲ ਕੀਤੀ।/ptc-news/media/media_files/8ZeV3IMNdc9i1FL3GaQ8.jpeg)
ਸਟੇਟਸ ਰਿਪੋਰਟ ਦਾਖਲ ਕਰਨ ਤੋਂ ਬਾਅਦ ਹੁਣ ਇਹਨਾਂ ਮਾਮਲਿਆਂ ਤੇ ਬੰਦ ਪਏ ਟ੍ਰਾਇਲ ਸ਼ੁਰੂ ਹੋ ਸਕਣਗੇ, ਜਿਸ ਨਾਲ ਹੁਣ ਇਹਨਾਂ ਮਾਮਲਿਆਂ ਦੀ ਸੁਣਾਵਈ ਅੱਗੇ ਵਧੇਗੀ। ਸਟੇਟਸ ਰਿਪੋਟ ਦਾਖਲ ਕੀਤੇ ਜਾਣ ਦੀ ਪੁਸ਼ਟੀ ਫ਼ਰੀਦਕੋਟ ਡੀ.ਐੱਸ.ਪੀ. ਆਸਵੰਤ ਸਿੰਘ ਧਾਲੀਵਾਲ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆ ਕੀਤੀ ਗਈ।
ਉਹਨਾਂ ਦੱਸਿਆ ਕਿ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਗਈ ਹੈ। ਸਟੇਟਸ ਰਿਪੋਰਟ 'ਚ ਵਿਸ਼ੇਸ਼ ਜਾਂਚ ਟੀਮ ਨੇ ਕੀ ਤੱਥ ਪੇਸ਼ ਕੀਤੇ ਹਨ, ਇਸ ਬਾਰੇ ਉਨ੍ਹਾਂ ਕਿਹਾ ਕਿ ਅਜੇ ਉਹ ਇਹ ਨਹੀਂ ਦੱਸ ਸਕਦੇ।
ਇਸ ਮੌਕੇ ਫ਼ਰੀਦਕੋਟ ਅਦਾਲਤ ਵਿੱਚ ਪਹੁੰਚੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਂ ਵਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਸ਼ੇਸ਼ ਜਾਂਚ ਟੀਮ ਵੱਲੋਂ ਸਟੇਟਸ ਰਿਪੋਰਟ ਦਾਖਲ ਕਰਨ ਅਤੇ ਅਦਾਲਤ ਵਿੱਚ ਦੋਹਾਂ ਮਾਮਲਿਆਂ ਦਾ ਟ੍ਰਾਇਲ ਸ਼ੁਰੂ ਹੋਣ 'ਤੇ ਸੰਤੁਸ਼ਟੀ ਪ੍ਰਗਟਾਈ।
ਉਨ੍ਹਾਂ ਕਿਹਾ, "ਅਸੀਂ ਲੰਬੇ ਸਮੇਂ ਤੋਂ ਮੰਗ ਕਰ ਰਹੇ ਸੀ ਕਿ ਜੋ ਵਿਸ਼ੇਸ਼ ਜਾਂਚ ਟੀਮ ਵੱਲੋਂ ਹੁਣ ਤੱਕ ਚਲਾਨ ਪੇਸ਼ ਕੀਤੇ ਗਏ ਹਨ, ਜੋ ਹੁਣ ਤੱਕ ਦੀ ਜਾਂਚ ਹੋਈ ਹੈ, ਉਸ 'ਤੇ ਟ੍ਰਾਇਲ ਚੱਲੇ ਅਤੇ ਦੋਸ਼ੀਆਂ ਨੂੰ ਸਜਾਵਾਂ ਹੋਣ। ਅੱਜ ਜੋ ਸਟੇਟਸ ਰਿਪੋਰਟ ਦਾਖਲ ਕੀਤੀ ਗਈ ਹੈ, ਇਸ ਨਾਲ ਹੁਣ ਅਦਾਲਤ ਵਿੱਚ ਰੁਕੇ ਹੋਏ ਟ੍ਰਾਇਲ ਸ਼ੁਰੂ ਹੋ ਸਕਣਗੇ ਅਤੇ ਇਨਸਾਫ਼ ਮਿਲਣ ਦੀ ਆਸ ਜਾਗੀ ਹੈ।"
ਉਨ੍ਹਾਂ ਅੱਗੇ ਕਿਹਾ, "ਜਦੋਂ ਤੱਕ ਟ੍ਰਾਇਲ ਅਦਾਲਤ ਵਿੱਚ ਸ਼ੁਰੂ ਨਹੀਂ ਹੁੰਦੇ ੳਦੋਂ ਤੱਕ ਜੋ ਵੀ ਚਲਾਨ ਪੇਸ਼ ਹੋਏ ਨੇ, ਜੋ ਸਬੂਤ ਪੇਸ਼ ਹੋਏ ਨੇ, ਸਭ ਮਿੱਟੀ ਹਨ। ਪੰਜਾਬ ਸਰਕਾਰ ਨੂੰ ਵੀ ਅਪੀਲ ਕਰਦੇ ਹਾਂ ਕਿ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਫਾਸਟਟ੍ਰੈਕ ਅਦਾਲਤ ਰਾਹੀਂ ਕੀਤੀ ਜਾਵੇ ਤਾਂ ਜੋ ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰਦੀਆਂ ਸੰਗਤਾਂ ਅਤੇ ਪੀੜਤ ਪਰਿਵਾਰਾਂ ਨੂੰ ਜਲਦ ਇਨਸਾਫ਼ ਮਿਲ ਸਕੇ।"
ਉਨ੍ਹਾਂ ਅੱਗੇ ਦੱਸਿਆ ਕਿ ਮਾਮਲੇ ਦੀ ਅਗਲੀ ਸੁਣਵਾਈ 20 ਜਨਵਰੀ 2024 ਨੂੰ ਹੋਵੇਗੀ। ਇਸ ਲਈ ਹੁਣ ਸਾਰਾ ਕੰਮ ਅਦਾਲਤ ਵੱਲੋਂ ਕੀਤਾ ਜਾਣਾ ਹੈ। ਜਿਸ ਨੂੰ ਵੇਖਦਿਆਂ ਹੁਣ ਧਰਨੇ ਪ੍ਰਦਰਸ਼ਨ ਦਾ ਕੋਈ ਮਤਲਬ ਨਹੀਂ ਰਹਿ ਗਿਆ। ਇਸ ਲਈ ਹੁਣ ਉਨ੍ਹਾਂ ਵੱਲੋਂ ਲਗਾਇਆ ਗਿਆ ਬਹਿਬਲ ਕਲਾਂ ਇਨਸਾਫ਼ ਮੋਰਚਾ ਸਮਾਪਤ ਕੀਤਾ ਜਾਵੇਗਾ। /ptc-news/media/media_files/12iWBcjPnE8VuXCz83zT.jpg)
ਸਿੰਘ ਨੇ ਕਿਹਾ, "ਅਗਲੇ ਇਕ-ਦੋ ਦਿਨਾਂ ਵਿੱਚ ਸਿੱਖ ਸੰਗਤਾਂ ਨਾਲ ਗੱਲਬਾਤ ਕਰ ਕੇ ਇੱਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਮੋਰਚਾ ਸਮਾਪਤੀ ਦਾ ਐਲਾਨ ਕੀਤਾ ਜਾਵੇਗਾ।"