ਬਹਿਬਲ ਕਲਾਂ ਇਨਸਾਫ਼ ਮੋਰਚੇ ਨੇ ਮਾਨ ਸਰਕਾਰ 'ਤੇ ਲਗਾਏ ਵਾਅਦਾ ਖਿਲਾਫ਼ੀ ਦੇ ਇਲਜ਼ਾਮ

By  Pardeep Singh December 1st 2022 04:06 PM -- Updated: December 1st 2022 04:13 PM

ਚੰਡੀਗੜ੍ਹ: ਬਹਿਬਲ ਕਲਾਂ ਇਨਸਾਫ਼ ਮੋਰਚੇ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀ ਦਾ ਕਹਿਣਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਦਿੱਤਾ ਗਿਆ ਡੇਢ ਮਹੀਨੇ ਦਾ ਸਮਾਂ ਖਤਮ ਹੋ ਗਿਆ ਹੈ ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।

ਸੁਖਰਾਜ ਸਿੰਘ ਨਿਆਮੀ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਪਿਛਲੀਆਂ ਸਰਕਾਰਾਂ ਵਾਂਗ ਵਾਅਦਾ ਖਿਲਾਫ਼ੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 15 ਦਸੰਬਰ ਨੂੰ ਮੋਰਚੇ ਨੂੰ ਇਕ ਸਾਲ ਪੂਰਾ ਹੋਣ ਉੱਤੇ ਮੋਰਚੇ ਵਲੋਂ ਪ੍ਰੋਗਰਾਮ ਕੀਤਾ ਜਾ ਰਿਹਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ 15 ਦਸੰਬਰ ਤੱਕ ਆਪਣੇ ਵੱਲੋਂ ਕੀਤਾ ਵਾਅਦਾ ਪੂਰਾ ਕਰੇ ਅਤੇ ਜੇਕਰ ਪੂਰਾ ਨਹੀ ਕਰ ਸਕਦੀਆ ਤਾਂ ਅਸਤੀਫਾ ਦੇਣ।

ਉਨ੍ਹਾਂ ਦਾ ਕਹਿਣਾ ਹੈ ਕਿ ਸਪੀਕਰ ਨੇ ਕੁਲਤਾਰ ਸਿੰਘ ਸੰਧਵਾ ਨੇ ਵਾਅਦਾ ਕੀਤਾ ਸੀ ਕਿ ਇਨਸਾਫ਼ ਦੇਣ ਤੋਂ ਬਾਅਦ ਸਮਾਗਮ ਕਰਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾ ਵੱਡੇ-ਵੱਡੇ ਵਾਅਦਾ ਕਰਦੇ ਸੀ ਪਰ ਹੁਣ ਇਹੀ ਕੋਈ ਸਾਰ ਨਹੀਂ ਲੈ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਇਨਸਾਫ਼ ਨਹੀਂ ਦੇ ਸਕਦੀ ਤਾਂ ਉਹ ਅਸਤੀਫ਼ਾ ਦੇ ਕੇ ਆ ਜਾਣ। 

ਸੁਖਰਾਜ ਸਿੰਘ ਨਿਆਮੀ ਨੇ ਕਿਹਾ ਹੈ ਕਿ ਸਰਕਾਰ ਨੇ ਇਨਸਾਫ ਦੇਣਾ ਜਾ ਨਹੀਂ ਦੇਣਾ ਇਸ ਬਾਰੇ ਸਾਫ਼ ਕਰ ਦਿਓ, ਨਹੀਂ ਤਾਂ ਹੱਥ  ਖੜ੍ਹੇ ਕਰੋ, ਅਸੀਂ ਸਿੱਖ ਰੀਤਾਂ ਮੁਤਾਬਿਕ ਖੁਦ ਇਨਸਾਫ਼ ਲੈ ਲਵਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ 15 ਦਸੰਬਰ ਨੂੰ ਇਕ ਵੱਡਾ ਇੱਕਠ ਵੀ ਹੋਵੇਗਾ ਅਤੇ ਮੋਰਚੇ ਵੱਲੋਂ ਵਿਚਾਰ-ਚਰਚਾ ਕਰਕੇ ਵੱਡਾ ਫੈਸਲਾ ਕੀਤਾ ਜਾਵੇਗਾ।ਸੁਖਰਾਜ ਸਿੰਘ ਨਿਆਮੀ ਦਾ ਕਹਿਣਾ ਹੈ ਕਿ ਬੇਅਦਬੀ ਕਰਨ ਵਾਲਿਆ ਉੱਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਪਰ ਪੰਜਾਬ ਵੱਲੋਂ ਕੋਈ ਵੀ ਠੋਸ ਜਾਣਕਾਰੀ ਨਹੀਂ ਕੀਤੀ ਗਈ।

ਉਨ੍ਹਾਂ ਦਾ ਕਹਿਣਾ ਹੈ ਕਿ ਬੇਅਦਬੀ ਕਰਨ ਵਾਲਿਆਂ ਨੂੰ ਸੁਰੱਖਿਆ ਦਿੱਤੀ ਜਾਂਦੀ ਹੈ ਤਾਂ ਇੱਥੇ ਇਨਸਾਫ਼ ਦੀ ਆਸ ਕਿਵੇਂ ਰੱਖੀ ਜਾ ਸਕਦੀ ਹੈ।


Related Post