Banga News: ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ 169 ਗੁਰੂ ਸਾਹਿਬ ਦੇ ਸਰੂਪ ਮਿਲਣ ਦੇ ਦਾਅਵੇ ਤੇ ਮਾਨ ਸਰਕਾਰ ਦਾ U-Turn

Banga News: ਪਿਛਲੇ ਕਈ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦਾ ਮਾਮਲਾ ਭਖਿਆ ਹੋਇਆ ਹੈ। ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ 169 ਗੁਰੂ ਸਾਹਿਬ ਦੇ ਸਰੂਪ ਮਿਲਣ ਦੇ ਦਾਅਵੇ 'ਤੇ ਹੁਣ ਭਗਵੰਤ ਮਾਨ ਸਰਕਾਰ ਨੇ U-Turn ਲਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ,ਹਰਜੋਤ ਬੈਂਸ ਅਤੇ MP ਮਲਵਿੰਦਰ ਸਿੰਘ ਕੰਗ ਅੱਜ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਪਹੁੰਚੇ ਸਨ

By  Shanker Badra January 19th 2026 08:16 PM -- Updated: January 19th 2026 08:42 PM

Banga News: ਪਿਛਲੇ ਕਈ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦਾ ਮਾਮਲਾ ਭਖਿਆ ਹੋਇਆ ਹੈ। ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ 169 ਗੁਰੂ ਸਾਹਿਬ ਦੇ ਸਰੂਪ ਮਿਲਣ ਦੇ ਦਾਅਵੇ 'ਤੇ ਹੁਣ ਭਗਵੰਤ ਮਾਨ ਸਰਕਾਰ ਨੇ U-Turn ਲਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ,ਹਰਜੋਤ ਬੈਂਸ ਅਤੇ MP ਮਲਵਿੰਦਰ ਸਿੰਘ ਕੰਗ ਅੱਜ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਪਹੁੰਚੇ ਸਨ। 

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ (ਬੰਗਾ) ਵਿਖੇ ਪੂਰਾ ਰਿਕਾਰਡ ਦਰੁਸਤ ਪਾਇਆ ਗਿਆ ਹੈ ਅਤੇ ਕਿਸੇ ਵੀ ਪ੍ਰਕਾਰ ਦਾ ਕੋਈ ਰਿਕਾਰਡ ਖਰਾਬ ਨਹੀਂ ਹੋਇਆ। ਦੱਸ ਦੇਈਏ ਕਿ CM ਭਗਵੰਤ ਮਾਨ ਨੇ ਬੀਤੇ ਦਿਨੀਂ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਵਿੱਚੋਂ 169 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਮਿਲਣ ਦਾ ਦਾਅਵਾ ਕੀਤਾ ਸੀ।   

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿੱਚ ਰੱਖੀ ਆਮ ਆਦਮੀ ਪਾਰਟੀ ਦੀ ਸਿਆਸੀ ਕਾਨਫਰੰਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੂੰ ਨਵਾਂ ਸ਼ਹਿਰ ਦੇ ਬੰਗਾ ਨੇੜੇ ਇੱਕ ਧਾਰਮਿਕ ਸਥਾਨ (ਡੇਰੇ) ਤੋਂ 169 ਸਰੂਪ ਮਿਲੇ ਹਨ, ਜਿਨ੍ਹਾਂ ’ਚੋਂ 139 ਸਰੂਪਾਂ ਦਾ ਕੋਈ ਰਿਕਾਰਡ ਨਹੀਂ ਹੈ ਸਿਰਫ਼ 30 ਸਰੂਪਾਂ ਦਾ ਹੀ ਰਿਕਾਰਡ ਮਿਲ ਸਕਿਆ ਅਤੇ ਨਾ ਹੀ ਡੇਰੇ ਦੇ ਪ੍ਰਬੰਧਕ ਜਾਂਚ ਕਮੇਟੀ (ਸਿੱਟ) ਨੂੰ ਜਵਾਬ ਦੇ ਸਕੇ ਕਿ 139 ਸਰੂਪ ਕਿੱਥੋਂ ਤੇ ਕਿਵੇਂ ਲਿਆਂਦੇ ਗਏ।

ਜਿਸ ਮਗਰੋਂ ਰਸੋਖਾਨਾ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਨੂੰ ਬੇਬੁਨਿਆਦ ਦੱਸਿਆ ਸੀ। ਰਸੋਖਾਨਾ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕ ਅਮਰੀਕ ਸਿੰਘ ਬੱਲੋਵਾਲ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਧਿਆਨ ਭਟਕਾਉਣ ਲਈ ਸੀਐੱਮ ਭਗਵੰਤ ਮਾਨ ਨੇ ਅਜਿਹਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ 169 ’ਚੋਂ 107 ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ। ਰਾਜਾ ਸਾਹਿਬ ਜੀ ਨੇ ਹਮੇਸ਼ਾ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ। ਸਾਲ 1978 ਤੋਂ 2012 ਤੱਕ 79 ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ਿਤ ਕੀਤੇ ਗਏ।   

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ 30 ਬਿਰਦ ਸਰੂਪਾਂ ਨੂੰ ਗੋਇੰਦਵਾਲ ਸਾਹਿਬ ਵਿਖੇ ਜਮ੍ਹਾ ਕਰਵਾਇਆ ਗਿਆ ਹੈ। ਸਾਲ 2014 ਦੀ ਪ੍ਰਿੰਟਿੰਗ ਤੌਰ ’ਤੇ ਉਨ੍ਹਾਂ ਕੋਲ ਸਾਰੀ ਜਾਣਕਾਰੀ ਹੈ। ਐਸਆਈਟੀ ਦੀ ਟੀਮ ’ਤੇ ਸਵਾਲ ਚੁੱਕਦੇ ਹੋਏ ਪ੍ਰਬੰਧਕਾਂ ਨੇ ਕਿਹਾ ਕਿ ਸਾਡੇ ਕੋਲ ਕਈ ਦਿਨ ਲਗਾਤਾਰ ਐਸਆਈਟੀ ਦੇ ਮੈਂਬਰ ਆਉਂਦੇ ਰਹੇ। ਉਨ੍ਹਾਂ ਨੇ ਆਪ ਹੀ ਐਸਆਈਟੀ ਨੂੰ ਰਿਕਾਰਡ ਦਿੱਤਾ। ਪਰ ਦੁੱਖ ਦੀ ਗੱਲ ਇਹ ਹੈ ਕਿ ਐਸਆਈਟੀ ਦੇ ਮੈਂਬਰਾਂ ਨੇ ਇੱਥੇ ਕੁਝ ਹੋਰ ਕਿਹਾ ਹੈ ਅਤੇ ਉੱਥੇ ਕੁਝ ਹੋਰ ਕਿਹਾ ਹੈ।

Related Post