ਭਗਵੰਤ ਮਾਨ, ਸਿਰਫ਼ ਆਪਣੇ ਬੇਅਦਬੀ ਮਾਮਲਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਿਹਾ : SIT ਦੀ ਪੁੱਛਗਿੱਛ ਮਗਰੋਂ ਸੁਖਬੀਰ ਸਿੰਘ ਬਾਦਲ
Behbal Kalan firing case : ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਿਰਫ਼ ਰਾਜਨੀਤੀ ਕੀਤੀ ਜਾ ਰਹੀ ਹੈ, ਜੋ ਕਿ ਆਮ ਆਦਮੀ ਪਾਰਟੀ ਆਪਣੇ ਮੁੱਖ ਮੰਤਰੀ ਦੀਆਂ ਬੇਅਦਬੀ ਦੀਆਂ ਵੀਡੀਓ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਕਰ ਰਹੀ ਹੈ।
Behbal Kalan firing case : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal), ਸੋਮਵਾਰ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਪੁੱਛਗਿਛ ਲਈ ਐਸਆਈਟੀ (SIT) ਅੱਗੇ ਪੇਸ਼ ਹੋਏ। ਲਗਭਗ 2 ਘੰਟੇ ਦੀ ਪੁੱਛਗਿੱਛ ਉਪਰੰਤ ਜਦੋਂ ਉਹ ਬਾਹਰ ਆਏ ਤਾਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ (CM Mann) 'ਤੇ ਤਿੱਖਾ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਉਹ ਵਿਸ਼ੇਸ਼ ਜਾਂਚ ਟੀਮ ਅੱਗੇ 4 ਵਾਰੀ ਪੇਸ਼ ਹੋ ਚੁੱਕੇ ਹਨ, ਪਰ ਕੁੱਝ ਵੀ ਨਹੀਂ ਨਿਕਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਾਜਨੀਤੀ ਕੀਤੀ ਜਾ ਰਹੀ ਹੈ, ਜੋ ਕਿ ਆਮ ਆਦਮੀ ਪਾਰਟੀ (AAP) ਆਪਣੇ ਮੁੱਖ ਮੰਤਰੀ ਦੀਆਂ ਬੇਅਦਬੀ ਦੀਆਂ ਵੀਡੀਓ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਕਰ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਵਾਰ ਬੁਲਾਇਆ ਜਾ ਚੁੱਕਾ ਹੈ, ਪਰ ਹਰ ਵਾਰ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦਾ ਅਸਲ ਨਿਸ਼ਾਨਾ ਕੇਵਲ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨਾ ਹੈ ਅਤੇ ਮੀਡੀਆ ਵਿੱਚ ਸੁਰਖੀਆਂ ਬਣਾਉਣ ਲਈ ਹੀ ਇਹ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
'ਬੇਅਦਬੀ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਰਾਜਨੀਤੀ ਕੀਤੀ ਜਾ ਰਹੀ'
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਕਿਸੇ ਕਤਲ ਦਾ ਮਾਮਲਾ ਹੋਵੇ ਤਾਂ ਪੁਲਿਸ ਕੁਝ ਹੀ ਸਮੇਂ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲੈਂਦੀ ਹੈ, ਪਰ ਬੇਅਦਬੀ ਦੀਆਂ ਘਟਨਾਵਾਂ ਨੂੰ ਦਸ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਗੁਰੂ ਸਾਹਿਬਾਨਾਂ ਅਤੇ ਸਿੱਖ ਭਾਵਨਾਵਾਂ ਦਾ ਅਪਮਾਨ ਕਰਨ ਦੇ ਗੰਭੀਰ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਜਦੋਂ ਇਹ ਮਾਮਲੇ ਸਾਹਮਣੇ ਆਏ ਤਾਂ ਸਰਕਾਰ ਲੋਕਾਂ ਦਾ ਧਿਆਨ ਭਟਕਾਉਣ ਲਈ ਉਨ੍ਹਾਂ ਨੂੰ ਵਾਰ-ਵਾਰ ਜਾਂਚ ਲਈ ਸੱਦ ਰਹੀ ਹੈ।
'ਭਗਵੰਤ ਮਾਨ ਨੇ ਖੁਦ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਇਆ'
ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ ਗੁਰੂ ਘਰਾਂ ਵਿੱਚ ਪੁਲਿਸ ਭੇਜੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਵੀ ਟਕਰਾਅ ਦਾ ਰਾਹ ਅਪਣਾਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਖੁਦ ਬੇਅਬਦੀਆਂ ਦੇ ਦੋਸ਼ੀ ਹਨ, ਜਿਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਇਆ। ਉ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਸੰਗਤ ਸਭ ਕੁਝ ਦੇਖ ਰਹੀ ਹੈ ਅਤੇ ਅਜਿਹੀਆਂ ਕਾਰਵਾਈਆਂ ਦਾ ਜਵਾਬ ਸਮਾਂ ਆਉਣ 'ਤੇ ਮਿਲੇਗਾ।
ਅਕਾਲੀ ਦਲ ਨਾ ਕਦੇ ਡਰਿਆ ਹੈ ਅਤੇ ਨਾ ਕਦੇ ਝੁਕੇਗਾ : ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨਾ ਡਰਿਆ ਹੈ ਅਤੇ ਨਾ ਹੀ ਝੁੱਕੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਭਗਵੰਤ ਮਾਨ ਸਰਕਾਰ ਸਿਆਸੀ ਮਕਸਦ ਨਾਲ ਸੰਮਨ ਜਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਤੱਕ ਚਾਰ ਵਾਰ ਐੱਸਆਈਟੀ ਅੱਗੇ ਪੇਸ਼ ਹੋ ਚੁੱਕੇ ਹਨ ਅਤੇ ਇਸ ਵਾਰ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਮੁੜ ਸੱਦਾ ਆਇਆ ਤਾਂ ਉਹ ਫਿਰ ਵੀ ਐੱਸਆਈਟੀ ਅੱਗੇ ਪੇਸ਼ ਹੋਣਗੇ, ਕਿਉਂਕਿ ਉਹ ਕਾਨੂੰਨੀ ਪ੍ਰਕਿਰਿਆ ਦਾ ਸਤਿਕਾਰ ਕਰਦੇ ਹਨ।
ਇਹ ਵੀ ਪੜ੍ਹੋ... CM ਭਗਵੰਤ ਮਾਨ ਨੂੰ ਚਿਤਾਵਨੀ, ਕਿਹਾ- ਸਾਡੀ ਸਰਕਾਰ ਆਉਣ 'ਤੇ ਇਸੇ ਥਾਂ 'ਤੇ ਭਗਵੰਤ ਮਾਨ ਭੁਗਤੇਗਾ ਪੇਸ਼ੀ