CM ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖੁੱਲ੍ਹਾ ਚੈਲੇਂਜ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੱਤੀ ਹੈ।

By  Amritpal Singh May 25th 2023 02:45 PM -- Updated: May 25th 2023 05:32 PM

Punjab News:  ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ ਦਿੱਤੀ ਹੈ। 

ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…


ਬੀਤੇ ਕੁਝ ਦਿਨ ਪਹਿਲਾ ਸੰਗਰੂਰ ਦੇ ਦਿੜ੍ਹਬਾ 'ਚ ਨਵੀਂ ਸਬ- ਤਹਿਸੀਲ ਦਾ ਉਦਘਾਟਨ ਕਰਨ ਲਈ ਭਗਵੰਤ ਮਾਨ ਪਹੁੰਚੇ, ਜਿਥੇ ਉਨ੍ਹਾਂ ਨੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ 'ਤੇ ਤਨਜ਼ ਕੱਸਦਿਆਂ ਆਖਿਆ ਕਿ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੇ ਕ੍ਰਿਕਟਰ ਕੋਲੋਂ 2 ਕਰੋੜ ਦੀ ਰਿਸ਼ਵਤ ਮੰਗੀ ਸੀ। ਉਨ੍ਹਾਂ ਆਖਿਆ ਇਨ੍ਹਾਂ ਲਈ 2 ਦਾ ਮਤਲਬ 2 ਕਰੋੜ ਰੁਪਏ ਹੈ। ਸੀਐੱਮ ਮਾਨ ਨੇ ਤਨਜ਼ ਕੱਸਦਿਆਂ ਇਹ ਵੀ ਆਖਿਆ ਕਿ ਇਹ ਆਪਣੇ ਆਪ ਨੂੰ ਗਰੀਬ ਦੱਸਦੇ ਹਨ ਤੇ ਫਿਰ ਆਖਦੇ ਹਨ ਕਿ ਵਿਜੀਲੈਂਸ ਗਰੀਬਾਂ ਦੇ ਘਰ ਜਾ ਰਹੀ ਹੈ। ਇਨ੍ਹਾਂ ਸਾਰੇ ਤਨਜ਼ਾਂ ਦਾ ਜਵਾਬ ਦਿੰਦੇ ਹੋਏ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਇੱਕ ਨਿਊਜ਼ ਚੈਨਲ ਨੂੰ ਦਿੱਤੇ ਇੱਕ ਬਿਆਨ ਵਿੱਚ ਆਖਿਆ ਕਿ ਮੈਂ ਕੋਈ ਖਿਡਾਰੀ ਭਾਣਜੇ ਕੋਲ ਨਹੀਂ ਭੇਜਿਆ, ਇਹ ਮੈਨੂੰ ਜੇਲ੍ਹ ਭੇਜਣਾ ਚਾਹੁੰਦੇ ਹਨ। ਇਹ ਮੇਰੇ ਬਾਰੇ 'ਚ ਗਲਤ ਪ੍ਰਚਾਰ ਕਰ ਰਹੇ ਹਨ।


Related Post