ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ: ਕੇਵਲ ਸਿੰਘ ਢਿੱਲੋਂ

ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਖ਼ਿਲਾਫ਼ ਬਿਆਨਬਾਜ਼ੀ ਕਰਨ ਜਾਂ ਟਕਰਾਅ ਵਾਲਾ ਰਵੱਈਆ ਅਪਣਾਉਣ ਦੀ ਬਜਾਏ ਇੱਕ ਸੱਚੇ ਸਿੱਖ ਵਜੋਂ ਉਥੇ ਹਾਜ਼ਰ ਹੋ ਕੇ ਆਪਣੀ ਗਲਤੀ ਸਵੀਕਾਰ ਕਰਨੀ ਚਾਹੀਦੀ ਹੈ ਅਤੇ ਪੰਥ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।

By  Amritpal Singh June 16th 2026 05:19 PM

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਕਿਊਂਕਿ ਜਿੰਨੇ ਭੀ ਮੱਥਾ ਲਾਇਆ ਉੱਧਾ ਕੱਖ ਨਹੀਂ ਰਿਹਾ।

ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਖ਼ਿਲਾਫ਼ ਬਿਆਨਬਾਜ਼ੀ ਕਰਨ ਜਾਂ ਟਕਰਾਅ ਵਾਲਾ ਰਵੱਈਆ ਅਪਣਾਉਣ ਦੀ ਬਜਾਏ ਇੱਕ ਸੱਚੇ ਸਿੱਖ ਵਜੋਂ ਉਥੇ ਹਾਜ਼ਰ ਹੋ ਕੇ ਆਪਣੀ ਗਲਤੀ ਸਵੀਕਾਰ ਕਰਨੀ ਚਾਹੀਦੀ ਹੈ ਅਤੇ ਪੰਥ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।

ਉਨ੍ਹਾਂ ਪੰਜਾਬ ਸਰਕਾਰ ਦੇ ਨਾਨਕ ਨਾਮ ਲੇਵਾ ਮੰਤਰੀਆਂ, ਆਈਏਐਸ ਅਧਿਕਾਰੀਆਂ ਅਤੇ ਸਰਕਾਰ ਵਿੱਚ ਕਾਰਜਰਤ ਸਮੂਹ ਅਫਸਰਾਂ ਤੇ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦ ਤੱਕ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਗਵੰਤ ਮਾਨ ਨੂੰ ਮੁਆਫ਼ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨਾਲ ਕੋਈ ਮੀਟਿੰਗ, ਗੱਲਬਾਤ ਜਾਂ ਹੋਰ ਕਿਸੇ ਤਰ੍ਹਾਂ ਦਾ ਰਾਬਤਾ ਨਾ ਰੱਖਣ।

ਇੱਕ ਸਵਾਲ ਦੇ ਜਵਾਬ ਵਿੱਚ, ਜਿਸ ਵਿੱਚ ਭਗਵੰਤ ਮਾਨ ਵੱਲੋਂ ਸੰਬੰਧਤ ਵੀਡੀਓ ਆਪਣੀ ਨਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਸਰਦਾਰ ਢਿੱਲੋਂ ਨੇ ਕਿਹਾ, “ਕੀ ਕੋਈ ਚੋਰ ਖੁਦ ਮੰਨਦਾ ਹੈ ਕਿ ਉਸਨੇ ਚੋਰੀ ਕੀਤੀ ਹੈ?”

ਇਸ ਮੌਕੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਚਾਰ ਵਾਰ ਕੌਂਸਲਰ ਰਹੇ ਸੁਖਵਿੰਦਰ ਪਾਲ ਸਿੰਘ ਮਿੰਟਾ ਅਤੇ ਉਨ੍ਹਾਂ ਦੀ ਪਤਨੀ ਹਰਪ੍ਰੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ। ਸੁਖਵਿੰਦਰ ਪਾਲ ਸਿੰਘ ਮਿੰਟਾ ਦੋ ਵਾਰ ਅਤੇ ਹਰਪ੍ਰੀਤ ਕੌਰ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ, ਮਿੰਟਾ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਸਟੇਟ ਪੀਏਸੀ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ।

ਇਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ ਦੇ ਪੁੱਤਰ ਰਾਜਪਾਲ ਅਟਵਾਲ ਨੇ ਵੀ ਭਾਜਪਾ ਦਾ ਦਾਮਨ ਥਾਮ ਲਿਆ। ਗੁਰਬਿੰਦਰ ਸਿੰਘ ਅਟਵਾਲ ਪੰਜਾਬ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ ਅਤੇ ਨੂਰਮਹਿਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਵੀ ਰਹੇ ਹਨ।

Related Post