Bhai Amritpal Singh Supporters: ਭਾਈ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਹਥਿਆਰਾਂ ਦੇ ਲਾਇਸੰਸ ਕੀਤੇ ਜਾ ਸਕਦੇ ਨੇ ਰੱਦ

ਅਜਨਾਲਾ 'ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ (Bhai Amritpal Singh Supporters ) 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

By  Aarti March 7th 2023 01:08 PM

ਮਨਿੰਦਰ ਮੋਂਗਾ (ਅੰਮ੍ਰਿਤਸਰ, 7 ਮਾਰਚ): ਅਜਨਾਲਾ 'ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਭਾਈ ਅੰਮ੍ਰਿਤਪਾਲ ਸਿੰਘ ਦੇ ਉਨ੍ਹਾਂ 9 ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਉਨ੍ਹਾਂ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ ਅਤੇ ਉਨ੍ਹਾਂ ਦੇ ਲਾਇਸੰਸਾਂ 'ਤੇ ਕਈ ਹਥਿਆਰ ਦਰਜ ਹਨ।

ਦੱਸ ਦਈਏ ਕਿ ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਹਥਿਆਰਾਂ ਦੇ ਵੇਰਵੇ ਮੰਗੇ ਹਨ। ਉਸ ਤੋਂ ਬਾਅਦ ਲਾਇਸੰਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਹਰ ਕਿਸੇ ਕੋਲ ਸਵੈ-ਰੱਖਿਆ ਲਈ ਬਣਾਏ ਗਏ ਹਥਿਆਰ ਹਨ ਨਾ ਕਿ ਕਿਸੇ ਨੂੰ ਸੁਰੱਖਿਆ ਗਾਰਡ ਵਜੋਂ ਵਰਤਣ ਲਈ।

ਮਿਲੀ ਜਾਣਕਾਰੀ ਮੁਤਾਬਿਕ ਹਦਾਇਤਾਂ ਦੀ ਪਾਲਣਾ ਕਰਦਿਆਂ ਡੀਸੀ ਫਰੀਦਕੋਟ ਨੇ ਗੁਰਬੇਜ ਸਿੰਘ ਵਾਸੀ ਪਿੰਡ ਗੋਂਦਰਾ ਜ਼ਿਲ੍ਹਾ ਫਰੀਦਕੋਟ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Punjab Budget Session: ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਪਹੁੰਚੇ ਮੰਤਰੀ ਧਾਲੀਵਾਲ

Related Post