Bhai Amritpal Singh Instagram Account Ban: ਭਾਈ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਖਾਤਾ ਬੰਦ

ਅਜਨਾਲਾ ਘਟਨਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਵਿਚਾਲੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ’ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਭਾਈ ਅੰਮ੍ਰਿਤਪਾਲ ਸਿੰਘ ਇੰਸਟਾਗ੍ਰਾਮ ਖਾਤਾ ਬੰਦ ਕਰ ਦਿੱਤਾ ਗਿਆ ਹੈ।

By  Aarti February 25th 2023 01:36 PM

Bhai Amritpal Singh Instagram Account Ban: ਅਜਨਾਲਾ ਘਟਨਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਵਿਚਾਲੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ’ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਭਾਈ ਅੰਮ੍ਰਿਤਪਾਲ ਸਿੰਘ ਇੰਸਟਾਗ੍ਰਾਮ ਖਾਤਾ ਬੰਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। 

ਦੱਸ ਦਈਏ ਕਿ ਬੀਤੇ ਦਿਨ ਲਵਪ੍ਰੀਤ ਸਿੰਘ ਉਰਫ਼ ਤੂਫਾਨ ਦੀ ਰਿਹਾਈ ਮਗਰੋਂ ਅੰਮ੍ਰਿਤਪਾਲ ਸਿੰਘ ਦਾ ਕਾਫ਼ਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਵੱਲੋਂ ਜੋ ਬਿਆਨ ਦਿੱਤਾ ਗਿਆ ਹੈ ਕਿ ਜੋ ਪੁਲਿਸ ਅਧਿਕਾਰੀ ਜ਼ਖ਼ਮੀ ਹੋਏ ਹਨ ਉਨ੍ਹਾਂ ਉੱਤੇ ਹਮਲਾ ਕਰਨ ਵਾਲਿਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਕਾਰਵਾਈ ਕਿਸ ਗੱਲ ਦੀ ਕਰਨੀ ਹੈ ਕਿਉਂਕਿ ਪੁਲਿਸ ਨੇ ਉਨ੍ਹਾਂ ਦਾ ਸਾਥੀ ਨਾਜਾਇਜ਼ ਜੇਲ੍ਹ ਵਿੱਚ ਬੰਦ ਕੀਤਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਡੀਜੀਪੀ  ਘਟਨਾ ਦੀ ਵੀਡੀਓਜ਼ ਵੇਖ ਕੇ ਕਾਰਵਾਈ ਕਰਨਗੇ ਤਾਂ ਮੁੜ ਧਰਨੇ ਲਗਾਏ ਜਾਣਗੇ।  ਉਨ੍ਹਾਂ ਨੇ ਕਿਹਾ ਹੈ ਕਿ ਡੀਜੀਪੀ ਨੂੰ ਇਹ ਮੈਟਰ ਨੂੰ ਇੱਥੇ ਹੀ  ਬੰਦ ਕਰਨਾ ਚਾਹੀਦਾ ਹੈ। ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਥੇਬੰਦੀ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋਵੇ ਤਾਂ ਕਿ ਪੰਜਾਬ ਦੇ ਮੁੱਦਿਆ ਲਈ ਇਕਜੁੱਟ ਹੋ ਕੇ ਲੜਿਆ ਜਾਵੇ।

ਕਾਬਿਲੇਗੌਰ ਹੈ ਕਿ ਅਜਨਾਲਾ ’ਚ 'ਵਾਰਿਸ ਪੰਜਾਬ ਦੇ' ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹਜ਼ਾਰਾਂ ਸਮਰਥਕਾਂ ਅਤੇ ਪੁਲਿਸ ਵਿਚਾਲੇ ਹੰਗਾਮਾ ਹੋਇਆ ਸੀ। ਸਮਰਥਕਾਂ ਵੱਲੋਂ ਲਗਾਤਾਰ ਭਾਈ ਤੂਫਾਨ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਵੱਡੀ ਗਿਣਤੀ ’ਚ ਸਮਰਥਕਾਂ ਨੇ ਅਜਨਾਲਾ ਥਾਣੇ ’ਤੇ ਕਬਜ਼ਾ ਵੀ ਕਰ ਲਿਆ ਸੀ। ਇਸ ਦੌਰਾਨ ਦੋਹਾਂ ਵਿਚਾਲੇ ਕਾਫੀ ਹੰਗਾਮਾ ਹੋਇਆ ਜਿਸ ਕਾਰਨ ਕਈ ਪੁਲਿਸ ਮੁਲਾਜ਼ਮ ਜ਼ਖਮੀ ਵੀ ਹੋਏ। 

ਇ ਹ ਵੀ ਪੜ੍ਹੋ: Drone on Pakistan border : ਡਰੋਨ ਦੀ ਹਲਚਲ ਮਗਰੋਂ ਬੀਐਸਐਫ ਜਵਾਨਾਂ ਨੇ ਕੀਤੀ ਫਾਇਰਿੰਗ

Related Post