Bhai Amritpal Singh In Ajnala: ਭਾਈ ਅੰਮ੍ਰਿਤਪਾਲ ਨੇ ਪੁਲਿਸ ਨੂੰ ਦਿੱਤੀ ਚਿਤਾਵਨੀ, ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖਮੀ

ਅਜਨਾਲਾ ’ਚ ਪੁਲਿਸ ਥਾਣੇ ’ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਕਬਜਾ ਕਰ ਲਿਆ ਹੈ। ਥਾਣੇ ਬਾਹਰ ਸਥਿਤੀ ਤਣਾਅਪੂਰਨ ਬਣ ਗਈ ਹੈ।

By  Aarti February 23rd 2023 02:21 PM -- Updated: February 23rd 2023 04:40 PM

Bhai Amritpal Singh In Ajnala: ਅਜਨਾਲਾ ’ਚ ਪੁਲਿਸ ਥਾਣੇ ਦੇ ਬਾਹਰ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ। ਭਾਈ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਭਾਈ ਤੂਫਾਨ ਤੇ ਇਕ ਹੋਰ ਸਾਥੀ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਥਾਣੇ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ’ਚ ਭਾਈ ਅੰਮ੍ਰਿਤਪਾਲ ਦੇ ਸਮਰਥਕ ਮੌਜੂਦ ਹਨ। 


ਦੱਸ ਦਈਏ ਕਿ ਅਜਨਾਲਾ ਥਾਣੇ ’ਤੇ ਭਾਈ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਕਬਜ਼ਾ ਕਰ ਲਿਆ ਗਿਆ ਹੈ। ਥਾਣੇ ਦੇ ਅੰਦਰ ਸਮਰਥਕ ਵੜ ਗਏ ਅਤੇ ਉਨ੍ਹਾਂ ਨੇ ਕਬਜ਼ਾ ਕਰ ਲਿਆ। ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਅੰਦਰ ਭਾਈ ਅੰਮ੍ਰਿਤਪਾਲ ਦੇ ਨਾਲ ਬੈਠਕ ਕੀਤੀ ਗਈ। ਮੌਕੇ ’ਤੇ ਅਜਨਾਲਾ ਦੇ ਐਸਪੀ ਵੀ ਪਹੁੰਚ ਚੁੱਕੇ ਹਨ। 

ਮਿਲੀ ਜਾਣਕਾਰੀ ਮੁਤਾਬਿਕ ਭਾਈ ਅੰਮ੍ਰਿਤਪਾਲ ਵੱਲੋਂ ਪੁਲਿਸ ਨੂੰ ਇੱਕ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਨਾਲ ਹੀ ਹੁਣ ਸਮਰਥਕਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਾਡੇ ਗ੍ਰਿਫਤਾਰ ਸਾਥੀ ਸਾਡੇ ਸਾਹਮਣੇ ਪੇਸ਼ ਕੀਤੇ ਜਾਣ। ਜੇ ਸਾਡੇ ਸਾਥੀਆਂ ’ਤੇ ਤਸ਼ੱਦਦ ਕੀਤੀ ਤਾਂ ਇਸਦਾ ਅੰਜਾਮ ਬਹੁਤ ਬੁਰਾ ਹੋਵੇਗਾ। 

ਉੱਥੇ ਹੀ ਦੂਜੇ ਪਾਸੇ ਪੁਲਿਸ ਅਤੇ ਭਾਈ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਾਲੇ ਹੋਈ ਝੜਪ ਦੇ ਕਾਰਨ ਕਈ ਪੁਲਿਸ ਜ਼ਖਮੀ ਹੋ ਗਏ ਅਤੇ ਪੁਲਿਸ ਦੀਆਂ ਗੱਡੀਆਂ ਨੂੰ ਵੀ ਭੰਨਿਆ ਗਿਆ। 


ਇਸ ਤੋਂ ਪਹਿਲਾਂ ਸਮਰਥਕਾਂ ਵੱਲੋਂ ਪੁਲਿਸ ’ਤੇ ਤਲਵਾਰਾਂ ਨਾਲ ਹਮਲਾ ਵੀ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਸਮਰਥਕਾਂ ਵਿਚਾਲੇ ਝੜਪ ਵੀ ਹੋ ਗਈ। ਹਾਲਾਂਕਿ ਭਾਈ ਅੰਮ੍ਰਿਤਪਾਲ ਸਿੰਘ ਸਮਰਥਕਾਂ ਨੂੰ ਸ਼ਾਂਤ ਕਰਵਾਉਂਦੇ ਹੋਏ ਵੀ ਨਜ਼ਰ ਆਏ। 

ਇਹ ਮਾਰਚ ਪਿੰਡ ਜੱਲ਼ੂਪੁਰ ਖੇੜਾ ਤੋਂ ਸ਼ੁਰੂ ਹੋ ਕੇ ਅਜਨਾਲਾ ਪੁੱਜ ਗਿਆ। ਇਸ ਮਾਰਚ ਦੀ ਅਗਵਾਈ ਪੰਜ ਪਿਆਰਿਆਂ ਕਰ ਰਹੇ ਹਨ। ਹੌਲੀ-ਹੌਲੀ ਇਹ ਕਾਫ਼ੀ ਅਜਨਾਲਾ ਥਾਣੇ ਵੱਲ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਹੈ। ਕਿਸੇ ਅਣਹੋਣੀ ਘਟਨਾ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲਾਂ ਵਿਚ ਪਹਿਲਾਂ ਹੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਨੌਜਵਾਨਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ: ਹਾਈ ਕੋਰਟ ਨੇ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ

Related Post