14 ਸਾਲ ਹੋ ਗਏ ਕੇਂਦਰ ਅੱਗੇ... ਅਗਲਾ ਫੈਸਲਾ ਲਿਆ ਜਾਵੇ, ਭਾਈ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ

Bhai Balwant Singh Rajoana : ਲੰਬੇ ਸਮੇਂ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ''ਜਲਦ ਅਗਲਾ ਫੈਸਲਾ ਲਿਆ ਜਾਵੇ''। ਭਾਈ ਰਾਜੋਆਣਾ ਨੇ ਇਹ ਅਪੀਲ ਸ਼ੁੱਕਰਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਲਿਆਂਦੇ ਜਾਣ ਦੌਰਾਨ ਕੀਤੀ।

By  KRISHAN KUMAR SHARMA October 24th 2025 12:40 PM -- Updated: October 24th 2025 04:35 PM

Bhai Balwant Singh Rajoana : ਲੰਬੇ ਸਮੇਂ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ''ਜਲਦ ਅਗਲਾ ਫੈਸਲਾ ਲਿਆ ਜਾਵੇ''। ਭਾਈ ਰਾਜੋਆਣਾ ਨੇ ਇਹ ਅਪੀਲ ਸ਼ੁੱਕਰਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਲਿਆਂਦੇ ਜਾਣ ਦੌਰਾਨ ਕੀਤੀ।

ਜਾਣਕਾਰੀ ਅਨੁਸਾਰ, ਭਾਈ ਰਾਜੋਆਣਾ ਨੂੰ ਦੰਦ ਵਿੱਚ ਤਕਲੀਫ਼ ਸੀ, ਜਿਸ ਕਾਰਨ ਉਨ੍ਹਾਂ ਨੇ ਇਲਾਜ ਲਈ ਅਰਜ਼ੀ ਦਿੱਤੀ ਹੋਈ ਸੀ। ਇਸ ਤਹਿਤ ਉਨ੍ਹਾਂ ਨੂੰ ਭਾਰੀ ਪੁਲਿਸ ਸੁਰੱਖਿਆ ਹੇਠ ਦੰਦ ਦੇ ਇਲਾਜ ਲਈ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਸੀ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ, "30 ਸਾਲ ਹੋ ਗਏ ਹਨ, ਅਤੇ ਮੈਂ 19 ਸਾਲਾਂ ਤੋਂ ਫਾਂਸੀ ਦੇ ਤਖ਼ਤੇ 'ਤੇ ਹਾਂ। ਅਪੀਲ 14 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ। ਮੈਂ ਸਿਰਫ਼ ਫੈਸਲਾ ਚਾਹੁੰਦਾ ਹਾਂ। ਪੰਜ ਸਾਲਾਂ ਤੋਂ, ਸੁਪਰੀਮ ਕੋਰਟ ਨੇ ਵਾਰ-ਵਾਰ ਫੈਸਲੇ 'ਤੇ ਸਵਾਲ ਉਠਾਏ ਹਨ।"

ਉਨ੍ਹਾਂ ਕਿਹਾ, ''ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਨੂੰ ਅਗਲਾ ਫੈਸਲਾ ਲੈਣ ਦੀ ਬੇਨਤੀ ਕਰਦਾ ਹਾਂ। ਬਹੁਤ ਹੋ ਗਿਆ ਇੰਤਜ਼ਾਰ। 30 ਸਾਲਾਂ ਬਾਅਦ ਵੀ ਫੈਸਲਾ ਨਾ ਲੈਣਾ ਇੱਕ ਘੋਰ ਬੇਇਨਸਾਫ਼ੀ ਹੈ। ਮੈਂ ਜਥੇਦਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਭਾਈਚਾਰੇ ਦੇ ਸਨਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲਾ ਲੈਣ। ਬਹੁਤ ਹੋ ਗਿਆ ਇੰਤਜ਼ਾਰ।''

14 ਸਾਲਾਂ ਤੋਂ ਰਾਸ਼ਟਰਪਤੀ ਕੋਲ ਪੈਂਡਿੰਗ ਹੈ ਰਾਜੋਆਣਾ ਦੀ ਰਹਿਮ ਦੀ ਅਪੀਲ

ਦਰਅਸਲ, ਰਾਜੋਆਣਾ ਵਿਰੁੱਧ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਸਦੀ ਰਹਿਮ ਦੀ ਅਪੀਲ 'ਤੇ ਸੁਣਵਾਈ ਵਿੱਚ ਦੇਰੀ ਦਾ ਹਵਾਲਾ ਦਿੱਤਾ ਗਿਆ ਹੈ। ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਪੈਂਡਿੰਗ ਹੈ। ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਗਈ ਹੈ ਕਿ ਦੇਰੀ ਦੇ ਮੱਦੇਨਜ਼ਰ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਜਾਵੇ।

ਰਾਜੋਆਣਾ ਨੂੰ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਸਦੀ ਫਾਂਸੀ ਦੀ ਮਿਤੀ 31 ਮਾਰਚ, 2012 ਨਿਰਧਾਰਤ ਕੀਤੀ ਗਈ ਸੀ। ਹਾਲਾਂਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਉਸ ਮਿਤੀ ਤੋਂ ਪਹਿਲਾਂ ਰਾਸ਼ਟਰਪਤੀ ਕੋਲ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ।

ਇਹ ਰਹਿਮ ਦੀ ਅਪੀਲ ਪਿਛਲੇ 13 ਸਾਲਾਂ ਤੋਂ ਰਾਸ਼ਟਰਪਤੀ ਕੋਲ ਪੈਂਡਿੰਗ ਹੈ। ਬਲਵੰਤ ਰਾਜੋਆਣਾ ਇਸ ਸਮੇਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

Related Post