Sri Akal Takht Sahib ਵੱਲੋਂ ਰੋਕ ਹਟਾਏ ਜਾਣ ਤੋਂ ਬਾਅਦ ਭਾਈ ਹਰਿੰਦਰ ਸਿੰਘ ਖਾਲਸਾ ਦੇ ਵਿਦੇਸ਼ਾਂ ’ਚ ਧਾਰਮਿਕ ਸਮਾਗਮ ਸ਼ੁਰੂ

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਹਰਿੰਦਰ ਸਿੰਘ ਖਾਲਸਾ ’ਤੇ ਲੱਗੀ ਪ੍ਰਚਾਰ ਸੰਬੰਧੀ ਰੋਕ ਹਟਾਏ ਜਾਣ ਤੋਂ ਬਾਅਦ ਹੁਣ ਭਾਈ ਸਾਹਿਬ ਵੱਖ-ਵੱਖ ਦੇਸ਼ਾਂ ਵਿੱਚ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਦੇ ਹੋਏ ਨਜ਼ਰ ਆ ਰਹੇ ਹਨ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਵਿਦੇਸ਼ਾਂ ਵਿੱਚ ਸੰਗਤਾਂ ਨੂੰ ਗੁਰੂ ਦੇ ਲੜ ਲਾਉਂਦਿਆਂ ਕਥਾ ਵਿਚਾਰਾਂ ਅਤੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ

By  Shanker Badra January 7th 2026 10:11 AM

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਹਰਿੰਦਰ ਸਿੰਘ ਖਾਲਸਾ ’ਤੇ ਲੱਗੀ ਪ੍ਰਚਾਰ ਸੰਬੰਧੀ ਰੋਕ ਹਟਾਏ ਜਾਣ ਤੋਂ ਬਾਅਦ ਹੁਣ ਭਾਈ ਸਾਹਿਬ ਵੱਖ-ਵੱਖ ਦੇਸ਼ਾਂ ਵਿੱਚ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਦੇ ਹੋਏ ਨਜ਼ਰ ਆ ਰਹੇ ਹਨ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਵਿਦੇਸ਼ਾਂ ਵਿੱਚ ਸੰਗਤਾਂ ਨੂੰ ਗੁਰੂ ਦੇ ਲੜ ਲਾਉਂਦਿਆਂ ਕਥਾ ਵਿਚਾਰਾਂ ਅਤੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।

ਵਿਦੇਸ਼ਾਂ ਵਿੱਚ ਵੱਸਦੀ ਨਵੀਂ ਪੀੜ੍ਹੀ, ਜੋ ਪੰਜਾਬੀ ਪੜ੍ਹਨ ਜਾਂ ਸਮਝਣ ਵਿੱਚ ਅਸਮਰਥ ਹੈ, ਉਸਨੂੰ ਧਿਆਨ ਵਿੱਚ ਰੱਖਦਿਆਂ ਭਾਈ ਹਰਿੰਦਰ ਸਿੰਘ ਖਾਲਸਾ ਵੱਲੋਂ ਗੁਰਬਾਣੀ ਦੇ ਅਰਥ ਅੰਗਰੇਜ਼ੀ ਭਾਸ਼ਾ ਵਿੱਚ ਵੀ ਸਮਝਾਏ ਜਾ ਰਹੇ ਹਨ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤਹਿਤ ਭਾਈ ਹਰਿੰਦਰ ਸਿੰਘ ਖਾਲਸਾ (ਯੂਕੇ) ’ਤੇ ਪ੍ਰਚਾਰ ਸੰਬੰਧੀ ਰੋਕ ਲਗਾਈ ਗਈ ਸੀ, ਜਿਸਨੂੰ 8 ਦਸੰਬਰ 2025 ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਵਿਚਾਰ ਕਰਨ ਉਪਰੰਤ ਹਟਾ ਦਿੱਤਾ ਗਿਆ। ਇਸ ਫੈਸਲੇ ਤੋਂ ਬਾਅਦ ਹੁਣ ਭਾਈ ਸਾਹਿਬ ਵੱਖ-ਵੱਖ ਦੇਸ਼ਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਪ੍ਰਚਾਰ ਕਰਦੇ ਹੋਏ ਨਜ਼ਰ ਆ ਰਹੇ ਹਨ।

ਥਾਈਲੈਂਡ ਵਿੱਚ ਹੋਏ ਧਾਰਮਿਕ ਸਮਾਗਮ ਤੋਂ ਬਾਅਦ ਭਾਈ ਹਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੀ ਨਵੀਂ ਪੀੜ੍ਹੀ ਨੂੰ ਗੁਰੂ ਦੇ ਲੜ ਲਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮਕਸਦ ਲਈ ਕਥਾ, ਕੀਰਤਨ ਅਤੇ ਗੁਰਬਾਣੀ ਦੇ ਅਰਥ ਅੰਗਰੇਜ਼ੀ ਵਿੱਚ ਵੀ ਸਮਝਾਏ ਜਾ ਰਹੇ ਹਨ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੀ ਗਈ ਸੇਵਾ ਪੂਰੀ ਕਰਨ ਤੋਂ ਬਾਅਦ ਹੁਣ ਵੱਖ-ਵੱਖ ਦੇਸ਼ਾਂ ਵਿੱਚ ਧਾਰਮਿਕ ਪ੍ਰੋਗਰਾਮ ਵੱਡੇ ਪੱਧਰ ’ਤੇ ਸ਼ੁਰੂ ਹੋ ਚੁੱਕੇ ਹਨ, ਜਿੱਥੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ।

Related Post