ਮੁਨੀਸ਼ ਗਰਗ (ਬਠਿੰਡਾ, 5 ਜਨਵਰੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬੇ ਭਰ ਦੇ ਟੋਲ ਪਲਾਜ਼ੇ 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਗਏ ਹਨ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਸਰਕਾਰ ਵੱਲੋਂ ਨਵੇਂ ਵਾਹਨਾਂ ਉਪਰ ਰੋਡ ਟੈਕਸ ਲੈ ਲਿਆ ਜਾਂਦਾ ਹੈ ਤਾਂ ਟੋਲ ਪਲਾਜ਼ਾ ਲਾਉਣਾ ਗ਼ੈਰ-ਕਾਨੂੰਨੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿਗਾਰਾ ਸਿੰਘ ਮਾਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਵਿੱਚ ਥਾਂ-ਥਾਂ ਉਪਰ ਲਗਾਏ ਗਏ ਟੋਲ ਪਲਾਜ਼ਾ ਸਰਾਸਰ ਗਲਤ ਹੈ ਕਿਉਂਕਿ ਸਰਕਾਰ ਵਲੋ ਵਾਹਨਾਂ ਤੋ ਪਹਿਲਾਂ ਹੀ ਟੈਕਸ ਲੈ ਲਿਆ ਜਾਂਦਾ ਹੈ ਇਨ੍ਹਾਂ ਟੋਲ ਪਲਾਜ਼ਾ ਤੋਂ ਪੰਜਾਬੀਆਂ ਨੂੰ ਮੁਕਤੀ ਦਿਵਾਉਣ ਲਈ ਜਬ ਰਹੀ ਰਣਨੀਤੀ ਬਣਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੋਰਚਾ ਪੂਰੀ ਚੜ੍ਹਦੀ ਕਲਾ ਵਿਚ ਹੈ ਸਰਕਾਰ ਵੱਲੋਂ ਜੋ ਇਸ ਮੋਰਚੇ ਨੂੰ ਲੈ ਕੇ ਆਏ ਦਿਨ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਹ ਸਰਾਸਰ ਗਲਤ ਹੈ।
ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀ ਨੂੰ ਲੈ ਕੇ ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਲੜੀ ਜਾ ਰਹੀ ਹੈ ਅਤੇ ਉਹ ਹਰ ਹਾਲਤ ਵਿਚ ਇਸ ਫੈਕਟਰੀ ਨੂੰ ਬੰਦ ਕਰਵਾ ਕੇ ਰਹਿਣਗੇ ਕਿਉਂਕਿ ਇਸ ਫੈਕਟਰੀ ਨੇ ਜਿੱਥੇ ਪਾਣੀ ਨੂੰ ਪ੍ਰਦੂਸ਼ਿਤ ਕੀਤਾ ਹੈ। ਉੱਥੇ ਪੌਣ ਨੂੰ ਪ੍ਰਦੂਸ਼ਿਤ ਕਰਨ ਵਿਚ ਵੱਡਾ ਰੋਲ ਅਦਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਲੁਧਿਆਣਾ ਦੇ ਸਿਵਲ ਹਸਪਤਾਲ ’ਚ ਹੰਗਾਮਾ, ਮ੍ਰਿਤਕ ਦੇਹ ਬਦਲਣ ’ਤੇ ਪਰਿਵਾਰ ਨੇ ਕੀਤੀ ਭੰਨਤੋੜ