Patiala Road Accident : ਸਕੂਲੀ ਗੱਡੀ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ, ਡਰਾਈਵਰ ਸਮੇਤ 7 ਵਿਦਿਆਰਥੀਆਂ ਦੀ ਮੌਤ ਅਤੇ ਕਈ ਜ਼ਖਮੀ

Patiala Road Accident : ਪਟਿਆਲਾ -ਸਮਾਣਾ ਰੋਡ 'ਤੇ ਸਕੂਲੀ ਵਿਦਿਆਰਥੀਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ 'ਚ ਡਰਾਈਵਰ ਸਮੇਤ 4 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ 8 ਜ਼ਖਮੀ ਹੋ ਗਏ ਹਨ। ਜ਼ਖਮੀ ਬੱਚਿਆਂ ਨੂੰ ਪਟਿਆਲਾ ਅਤੇ ਸਮਾਣਾ ਦੇ ਹਸਪਤਾਲਾਂ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ

By  Shanker Badra May 7th 2025 04:47 PM -- Updated: May 7th 2025 07:07 PM

Patiala Road Accident : ਪਟਿਆਲਾ -ਸਮਾਣਾ ਰੋਡ 'ਤੇ ਸਕੂਲੀ ਵਿਦਿਆਰਥੀਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ 'ਚ ਡਰਾਈਵਰ ਸਮੇਤ 7 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ  ਕਈ ਵਿਦਿਆਰਥੀ ਜ਼ਖਮੀ ਹੋ ਗਏ ਹਨ। ਇਹ ਹਾਦਸਾ ਸਮਾਣਾ ਰੋਡ 'ਤੇ ਨੱਸੂਪੁਰ ਪਿੰਡ ਨੇੜੇ ਉਸ ਸਮੇਂ ਵਾਪਰਿਆ ,ਜਦੋਂ ਰੇਤ ਨਾਲ ਭਰੇ ਇੱਕ ਟਿੱਪਰ ਨੇ ਸਕੂਲੀ ਵਿਦਿਆਰਥੀਆਂ ਨੂੰ ਲੈ ਜਾ ਰਹੇ ਇੱਕ ਨਿੱਜੀ ਵਾਹਨ ਨੂੰ ਟੱਕਰ ਮਾਰ ਦਿੱਤੀ। 

ਜਾਣਕਾਰੀ ਅਨੁਸਾਰ ਸਾਰੇ ਵਿਦਿਆਰਥੀ ਪਟਿਆਲਾ ਸਕੂਲ ਤੋਂ ਸਮਾਣਾ ਸਥਿਤ ਆਪਣੇ ਘਰ ਵਾਪਸ ਆ ਰਹੇ ਸਨ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ। ਇਸ ਹਾਦਸੇ ਕਾਰਨ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਿਸ ਕਾਰਨ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਣ ਲਈ ਕਰੇਨ ਦੀ ਵਰਤੋਂ ਕਰਨੀ ਪਈ। ਵਿਦਿਆਰਥੀ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਦੱਸੇ ਜਾ ਰਹੇ ਹਨ। 

ਟੱਕਰ ਇੰਨੀ ਜ਼ਬਰਦਸਤ ਸੀ ਕਿ ਨਿੱਜੀ ਕਾਰ ਇੱਕ ਦਰੱਖਤ ਨਾਲ ਟਕਰਾ ਗਈ ਅਤੇ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ 6 ਵਿਦਿਆਰਥੀਆਂ ਅਤੇ ਇੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਵਿਦਿਆਰਥੀ ਨੂੰ ਗੰਭੀਰ ਹਾਲਤ ਵਿੱਚ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ  ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਘਟਨਾ ਤੋਂ ਬਾਅਦ ਫਰਾਰ ਹੋ ਗਏ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ। ਹਾਦਸੇ ਦੀ ਖ਼ਬਰ ਮਿਲਦੇ ਹੀ ਪੀੜਤ ਪਰਿਵਾਰਾਂ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਸਮਾਣਾ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਪੰਜਾਬ ਦੇ ਸਿਹਤ ਮੰਤਰੀ ਰਜਿੰਦਰ ਹਸਪਤਾਲ ਪਹੁੰਚੇ ਹਨ , ਜਿੱਥੇ ਉਹਨਾਂ ਵੱਲੋਂ ਜ਼ਖਮੀ ਬੱਚਿਆਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਟਿੱਪਰ ਵਾਲੇ ਦੀ ਗਲਤੀ ਕਾਰਨ ਇਹ ਹਾਦਸਾ ਹੋਇਆ, ਜਿਸ ਵਿੱਚ 6 ਬੱਚਿਆਂ ਦੀ ਮੌਤ ਅਤੇ ਇੱਕ ਡਰਾਈਵਰ ਦੀ ਮੌਤ ਹੋਈ ਹੈ। ਇਸ ਘਟਨਾ ਦੇ ਉੱਪਰ ਉਹਨਾਂ ਨੇ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਜਿਹੜੇ ਆਰੋਪੀ ਹਨ , ਉਹਨਾਂ ਖਿਲਾਫ ਕਾਰਵਾਈ ਹੋਵੇਗੀ। 

Related Post