ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਖ਼ਾਰਿਜ

By  Ravinder Singh November 7th 2022 01:25 PM -- Updated: November 7th 2022 02:02 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਮੀਟਿੰਗ ਦੌਰਾਨ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ।  ਪ੍ਰੈਸ ਕਾਨਫਰੰਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਅਕਾਲੀ ਦਲ ਵੱਲੋਂ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਅੱਜ 7 ਨਵੰਬਰ ਨੂੰ ਦੁਪਹਿਰ 12 ਵਜੇ ਤੱਕ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ  ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੇਸ਼ ਨਾ ਹੋਣ ਕਾਰਨ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ  ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਬੀਬੀ ਜਗੀਰ ਕੌਰ ਦੀਆਂ ਪਾਰਟੀ ਲਈ ਸਾਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ।


ਕਾਬਿਲੇਗੌਰ ਹੈ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਫ਼ੈਸਲੇ ਦੇ ਉਲਟ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨ ਦੇ ਇਰਾਦੇ ਵਿਚ ਹਨ। ਉਹ 1995 ਵਿੱਚ ਪਾਰਟੀ ਵਿੱਚ ਸ਼ਾਮਲ ਹੋਈ ਸੀ। ਇਸ ਸਮੇਂ ਦੌਰਾਨ ਉਹ ਕਈ ਅਹਿਮ ਅਹੁਦਿਆਂ 'ਤੇ ਰਹੀ। ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਬੀਬੀ ਜਗੀਰ ਕੌਰ ਨੂੰ ਐਤਵਾਰ ਤੱਕ ਦਾ ਸਮਾਂ ਦਿੱਤਾ ਸੀ ਪਰ ਬਾਅਦ ਵਿੱਚ ਪਾਰਟੀ ਨੇ ਆਪਣਾ ਪੱਖ ਪੇਸ਼ ਕਰਨ ਲਈ ਸੋਮਵਾਰ ਤੱਕ ਦਾ ਸਮਾਂ ਦਿੱਤਾ ਪਰ ਬੀਬੀ ਜਗੀਰ ਕੌਰ ਅਨੁਸ਼ਾਸਨ ਕਮੇਟੀ ਅੱਗੇ ਪੇਸ਼ ਨਹੀਂ ਹੋਈ।

ਇਹ ਵੀ ਪੜ੍ਹੋ : ਵਿਜੀਲੈਂਸ ਦੀਆਂ FIR ਵਿਰੁੱਧ ਇੱਕਜੁੱਟ ਹੋਏ ਆਬਕਾਰੀ ਤੇ ਕਰ ਵਿਭਾਗ ਦੇ ਮੁਲਾਜ਼ਮ

ਇਸ ਤੋਂ ਪਹਿਲਾਂ ਪਾਰਟੀ ਵੱਲੋਂ ਜਗੀਰ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਉਸ ਨੇ ਇਸ ਨੋਟਿਸ ਦਾ ਜਵਾਬ ਭੇਜਿਆ ਸੀ।

Related Post