ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ ਵੱਲੋਂ ਅਨੰਦ ਮੈਰਿਜ ਐਕਟ ਬਾਰੇ ਵੱਡਾ ਐਲਾਨ

By  Pardeep Singh November 8th 2022 01:54 PM -- Updated: November 8th 2022 04:29 PM

ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆ। ਇਸ ਦੌਰਾਨ ਉਨ੍ਹਾਂ ਨੇ ਗੁਰੂ ਜੀ ਦੀਆਂ ਸਿਖਿਆਵਾਂ ‘ਤੇ ਚਲਣ ਦੀ ਅਪੀਲ ਕੀਤੀ।


ਭਗਵੰਤ ਮਾਨ ਨੇ ਇਕ ਅਹਿਮ ਐਲਾਨ ਕਰਦੇ ਹੋਏ ਕਿਹਾ ਹੈ ਕਿ ਹੁਣ ਵਿਆਹ ਅਨੰਦ ਮੈਰਿਜ ਐਕਟ ਤਹਿਤ ਰਜਿਸਟਰ ਹੋਣਗੇ। ਉਨ੍ਹਾਂ ਕਿਹਾ 2016 ‘ਚ ਅਨੰਦ ਮੈਰਿਜ ਐਕਟ ਦੀ ਨੋਟੀਫਿਕੇਸ਼ਨ ਤਾਂ ਜਾਰੀ ਹੋ ਗਿਆ ਸੀ ਪਰ ਉਹ ਲਾਗੂ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਨੰਦ ਮੈਰਿਜ ਐਕਟ ਪੂਰੀ ਤਰ੍ਹਾਂ ਲਾਗੂ ਕੀਤਾ ਜਾਏਗਾ। 

ਇਹ ਵੀ ਪੜ੍ਹੋ : ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ: ਮੋਦੀ

Related Post