Punjab Farmer Protest : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਵੱਡਾ ਐਲਾਨ; ਕਿਸਾਨਾਂ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਦਿੱਤਾ ਜਾਵੇਗਾ ਧਰਨਾ

ਇਸ ਸਬੰਧੀ ਕਿਸਾਨ ਆਗੂ ਹਰਵਿੰਦਰ ਸਿੰਘ ਲੱਖੋਵਾਲ ਵੱਲੋਂ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਭਲਕੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਜਿਸ ’ਚ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਮੀਟਿੰਗ ’ਚ ਹਿੰਸਾ ਲੈਣਗੀਆਂ।

By  Aarti October 26th 2025 04:37 PM

Punjab Farmer Protest :  ਪੰਜਾਬ ਦੇ ਕਿਸਾਨਾਂ ਵੱਲੋਂ ਮੁੜ ਤੋਂ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰਾਂ ਨੂੰ 4 ਨਵੰਬਰ ਨੂੰ ਕਿਸਾਨ ਮੰਗ ਪੱਤਰ ਦੇਣਗੇ। ਇਸ ਸਬੰਧੀ ਕਿਸਾਨ ਆਗੂ ਹਰਵਿੰਦਰ ਸਿੰਘ ਲੱਖੋਵਾਲ ਵੱਲੋਂ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਭਲਕੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਜਿਸ ’ਚ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਮੀਟਿੰਗ ’ਚ ਹਿੰਸਾ ਲੈਣਗੀਆਂ। 

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਪੰਜਾਬ ਵੱਲੋਂ ਬੈਠਕ ਕੀਤੀ ਗਈ ਜਿਸ ’ਚ ਕਿਸਾਨੀ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਜਿਨ੍ਹਾਂ ’ਚ ਬਿਜਲੀ ਦਾ ਨਿੱਜੀਕਰਨ ਨੂੰ ਲੈ ਕੇ ਖਾਸ ਤੋਂ ਗੱਲਬਾਤ ਕੀਤੀ ਗਈ। ਇਸ ਮੀਟਿੰਗ ’ਚ ਬਲਬੀਰ ਸਿੰਘ ਰਾਜੇਵਾਲ ਜੋਗਿੰਦਰ ਸਿੰਘ ਉਗਰਾਹਾਂ ਹਰਿੰਦਰ ਸਿੰਘ ਲੱਖੋਵਾਲ ਰਮਿੰਦਰ ਸਿੰਘ ਪਟਿਆਲਾ ਸਮੇਤ ਤਮਾਮ  ਕਿਸਾਨ ਆਗੂ ਸ਼ਾਮਲ ਹੋਏ।

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਜ਼ਮੀਨਾਂ ਨੂੰ ਵੇਚਣ ਨਹੀਂ ਦਿਆਂਗੇ। ਪਹਿਲਾਂ ਹੀ ਪੰਜਾਬ ਦੇ ਕਿਸਾਨ ਹੜ੍ਹਾਂ ਦੀ ਮਾਰ ਝੇਲ ਰਹੇ ਹਨ। ਕਿਸਾਨਾਂ ਦੀ ਫਸਲ ਦਾ ਝਾੜ ਕਾਫੀ ਘੱਟ ਗਿਆ ਹੈ। ਕਿਸਾਨਾਂ ਵੱਲੋਂ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ ਪਰ ਕੋਈ ਵੀ ਉਨ੍ਹਾਂ ਦੀ ਸਾਰ ਨਹੀਂ ਲੈ ਰਿਹਾ ਹੈ। ਪਰਾਲੀ ਦਾ ਵੀ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ਹੈ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਲਈ ਸਰਕਾਰ ਵੱਲੋਂ ਮੁਆਵਜ਼ੇ ਅਤੇ ਜੋ ਵੀ ਮਸ਼ੀਨਾਂ ਹਨ ਉਨ੍ਹਾਂ ਨੂੰ ਕਿਸਾਨਾਂ ਤੱਕ ਪਹੁੰਚਾਈਆਂ ਜਾਣ ਪਰ ਅਜਿਹਾ ਨਹੀਂ ਹੋ ਰਿਹਾ ਹੈ। 

ਇਹ ਵੀ ਪੜ੍ਹੋ : ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਾਮਲੇ ’ਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ; CBI ਨੇ ਭੁੱਲਰ ਦੇ ਕੌਮਾਂਤਰੀ ਸਬੰਧਾਂ ਦਾ ਕੀਤਾ ਪਰਦਾਫਾਸ਼

Related Post