Sri Fatehgarh Sahib News : ਸਰਹਿੰਦ ਰੇਲਵੇ ਲਾਈਨ ’ਤੇ ਵੱਡਾ ਧਮਾਕਾ, ਧਮਾਕੇ ਨਾਲ ਰੇਲਵੇ ਲਾਈਨ ਨੂੰ ਉਡਾਉਣ ਦੀ ਕੀਤੀ ਗਈ ਕੋਸ਼ਿਸ਼

ਡੀਐਫਸੀ ਕਮਰਸ਼ੀਅਲ ਪ੍ਰਾਈਵੇਟ ਰੇਲਵੇ ਲਾਈਨ ਨੂੰ ਟਾਰਗੇਟ ਕੀਤਾ ਗਿਆ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

By  Aarti January 24th 2026 11:09 AM -- Updated: January 24th 2026 01:40 PM

Sri Fatehgarh Sahib News : ਸ੍ਰੀ ਫਤਿਹਗੜ੍ਹ ਸਾਹਿਬ ’ਚ ਸਰਹਿੰਦ ਰੇਲਵੇ ਲਾਈਨ ’ਤੇ ਵੱਡਾ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਧਮਾਕੇ ਨਾਲ ਰੇਲਵੇ ਲਾਈਨ ਨੂੰ ਉਡਾਉਣ ਦੀ  ਕੋਸ਼ਿਸ਼ ਕੀਤੀ ਗਈ। ਡੀਐਫਸੀ ਕਮਰਸ਼ੀਅਲ ਪ੍ਰਾਈਵੇਟ ਰੇਲਵੇ ਲਾਈਨ ਨੂੰ ਟਾਰਗੇਟ ਕੀਤਾ ਗਿਆ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

 

ਧਮਾਕੇ ’ਤੇ ਡੀਆਈਜੀ ਰੇਂਜ ਰੋਪੜ ਨੇ ਦੱਸਿਆ ਕਿ ਧਮਾਕੇ ਦੀ ਤੀਬਰਤਾ ਬਹੁਤ ਘੱਟ ਸੀ। ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਧਮਾਕੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ ਇਸ ਧਮਾਕੇ ਦੇ ਕਾਰਨ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਸੀ ਉਹ ਵੀ ਹੁਣ ਠੀਕ ਹਨ। ਜਾਂਚ ਲਈ ਏਜੰਸੀਆਂ ਨੂੰ ਬੁਲਾਇਆ ਗਿਆ ਹੈ। ਇਸ ਸਮੇਂ ਹੋਰ ਕੁਝ ਨਹੀਂ ਕਿਹਾ ਜਾ ਸਕਦਾ।

ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋਇਆ। ਪ੍ਰੈਸ ਕਾਨਫਰੰਸ ਕਰਨ ਦੇ ਲਈ ਡੀਜੀਪੀ ਨੂੰ ਰੱਖ ਲਿਆ ਹੈ ਪਰ ਪੰਜਾਬ ’ਚ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਸਰਹੱਦ ਵਿਖੇ ਰੇਲਵੇ ਲਾਈਨ ’ਤੇ ਹੋਏ ਧਮਾਕੇ ਲਈ ਪੰਜਾਬ ਪੁਲਿਸ ਇੰਟੈਲੀਜੈਂਸ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। 

Related Post