PTC News
Search
🔍 Search

Gold Silver Price : ਸੋਨੇ-ਚਾਂਦੀ ਦੀਆਂ ਕੀਮਤਾਂ ਚ ਵੱਡੀ ਗਿਰਾਵਟ, ਚਾਂਦੀ ਇੱਕੋ ਦਿਨ ਚ 8,748 ਰੁਪਏ ਪ੍ਰਤੀ ਕਿਲੋ ਹੋਈ ਸਸਤੀ

ਸਰਾਫਾ ਬਾਜ਼ਾਰ 'ਚ ਮਚੀ ਹਲਚਲ

By  Jaswinder Kaur November 25th 2026 07:45 PM

Gold Silver Price Today : ਦੇਸ਼ ਦੇ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਖ਼ਾਸ ਤੌਰ 'ਤੇ ਚਾਂਦੀ ਦੇ ਭਾਅ ਵਿੱਚ ਆਈ ਵੱਡੀ ਕਮੀ ਨੇ ਨਿਵੇਸ਼ਕਾਂ ਨੂੰ ਹੈਰਾਨ ਕਰ ਦਿੱਤਾ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਚਾਂਦੀ ਦੀਆਂ ਕੀਮਤਾਂ 5.7 ਫ਼ੀਸਦੀ ਤੱਕ ਡਿੱਗ ਗਈਆਂ। ਇਸ ਗਿਰਾਵਟ ਨਾਲ ਚਾਂਦੀ ਦਾ ਵਾਅਦਾ ਭਾਅ 1,43,748 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਿਆ, ਜੋ ਪਿਛਲੇ ਬੰਦ ਭਾਅ ਦੇ ਮੁਕਾਬਲੇ 8,748 ਰੁਪਏ ਘੱਟ ਹੈ।

ਇਹ ਵੀ ਪੜ੍ਹੋ : 

Indigo flight 'ਚ ਯਾਤਰੀ ਨਾਲ ਕੁੱਟਮਾਰ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਅਬੂ ਧਾਬੀ ਤੋਂ ਕੋਚੀ ਜਾ ਰਹੀ ਸੀ ਉਡਾਣ 

ਕੌਮਾਂਤਰੀ ਬਾਜ਼ਾਰ ਵਿੱਚ ਵੀ ਚਾਂਦੀ ਦੀ ਚਮਕ ਫਿੱਕੀ ਪੈਂਦੀ ਦਿਖਾਈ ਦਿੱਤੀ। ਇੱਥੇ ਚਾਂਦੀ ਦਾ ਭਾਅ ਡਿੱਗ ਕੇ ਲਗਭਗ 41 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕੌਮਾਂਤਰੀ ਬਾਜ਼ਾਰ ਵਿੱਚ ਵਿਕਰੀ ਦਾ ਦਬਾਅ ਵਧਣ ਅਤੇ ਅਮਰੀਕੀ ਡਾਲਰ ਮਜ਼ਬੂਤ ਹੋਣ ਕਾਰਨ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਚਾਂਦੀ ਲਗਭਗ 14 ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ 'ਤੇ ਕਾਰੋਬਾਰ ਕਰਦੀ ਦਿਖਾਈ ਦਿੱਤੀ।

ਇੰਡੀਆ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (IBJA) ਵੱਲੋਂ 25 ਨਵੰਬਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 999 ਸ਼ੁੱਧਤਾ ਵਾਲੀ ਚਾਂਦੀ ਦਾ ਸਵੇਰ ਦਾ ਹਵਾਲਾ ਭਾਅ 1,43,522 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤਾ ਗਿਆ।

ਸੋਨੇ ਦੀਆਂ ਕੀਮਤਾਂ ਨੂੰ ਵੀ ਲੱਗਾ ਝਟਕਾ

ਚਾਂਦੀ ਦੇ ਨਾਲ-ਨਾਲ ਸੋਨੇ ਦੀਆਂ ਕੀਮਤਾਂ ਵਿੱਚ ਵੀ ਵੱਡੀ ਕਮੀ ਦਰਜ ਕੀਤੀ ਗਈ। MCX 'ਤੇ ਸੋਨੇ ਦਾ ਵਾਅਦਾ ਭਾਅ ਲਗਭਗ 3 ਫ਼ੀਸਦੀ ਡਿੱਗ ਕੇ 1,20,945 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਉੱਧਰ, ਕੌਮਾਂਤਰੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵੀ ਘਟ ਕੇ ਲਗਭਗ 3,525 ਡਾਲਰ ਪ੍ਰਤੀ ਔਂਸ ਰਹਿ ਗਈ।

ਕਿਉਂ ਡਿੱਗ ਰਹੀਆਂ ਹਨ ਸੋਨੇ-ਚਾਂਦੀ ਦੀਆਂ ਕੀਮਤਾਂ?

ਮਾਹਿਰਾਂ ਅਨੁਸਾਰ ਸ਼ੇਅਰ ਬਾਜ਼ਾਰ ਵਿੱਚ ਵਿਕਰੀ ਦਾ ਦਬਾਅ, ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਹੋਰ ਵਾਧੇ ਦੀਆਂ ਸੰਭਾਵਨਾਵਾਂ ਕਾਰਨ ਨਿਵੇਸ਼ਕ ਕੀਮਤੀ ਧਾਤਾਂ ਤੋਂ ਆਪਣਾ ਪੈਸਾ ਕੱਢ ਰਹੇ ਹਨ। ਇਸ ਦਾ ਸਿੱਧਾ ਅਸਰ ਸੋਨੇ ਅਤੇ ਚਾਂਦੀ ਦੇ ਭਾਅ 'ਤੇ ਪੈ ਰਿਹਾ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਅਮਰੀਕਾ ਦੇ ਮਹਿੰਗਾਈ ਸਬੰਧੀ ਅੰਕੜੇ ਅਤੇ ਫੈਡਰਲ ਰਿਜ਼ਰਵ ਦੇ ਵਿਆਜ ਦਰਾਂ ਬਾਰੇ ਫ਼ੈਸਲੇ ਸੋਨੇ-ਚਾਂਦੀ ਦੀਆਂ ਕੀਮਤਾਂ ਦੀ ਦਿਸ਼ਾ ਤੈਅ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਅਜਿਹੇ ਵਿੱਚ ਨਿਵੇਸ਼ਕਾਂ ਅਤੇ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਦੀਆਂ ਨਜ਼ਰਾਂ ਹੁਣ ਆਉਣ ਵਾਲੇ ਦਿਨਾਂ ਵਿੱਚ ਕੀਮਤਾਂ ਦੇ ਉਤਰਾਅ-ਚੜ੍ਹਾਅ 'ਤੇ ਟਿਕੀਆਂ ਹੋਈਆਂ ਹਨ।

Related Post