Punjab Govt Bus Strike : ਪੰਜਾਬ ’ਚ ਮੁੜ ਲੱਗੇਗੀ ਸਰਕਾਰੀ ਬੱਸਾਂ ’ਤੇ ਬ੍ਰੇਕ ! ਜਾਣੋ ਕਦੋਂ ਤੋਂ ਹੋਵੇਗਾ ਸਰਕਾਰੀ ਬੱਸਾਂ ਦਾ ਚੱਕਾ ਜਾਮ

ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਵੱਲੋਂ 17 ਅਤੇ 23 ਅਕਤੂਬਰ ਦੇ ਨਵੇਂ ਟੈਂਡਰ ਨੂੰ ਰੱਦ ਕੀਤਾ ਜਾਵੇ।

By  Aarti October 18th 2025 05:03 PM

Punjab Govt Bus Strike : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ ਵੱਲੋਂ ਪੰਜਾਬ ਭਰ ’ਚ ਸਰਕਾਰੀ ਬੱਸਾਂ ਦੇ ਚੱਕਾ ਜਾਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ 23 ਨਵੰਬਰ ਨੂੰ ਦੁਪਹਿਰ 12 ਵਜੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। 

ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਵੱਲੋਂ 17 ਅਤੇ 23 ਅਕਤੂਬਰ ਦੇ ਨਵੇਂ ਟੈਂਡਰ ਨੂੰ ਰੱਦ ਕੀਤਾ ਜਾਵੇ। ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਆਪਣੇ ਇਸ ਐਲਾਨ ਨੂੰ ਲਾਗੂ ਕੀਤਾ ਜਾਵੇਗਾ। 


Related Post