ਪੰਜਾਬ ’ਚ ਪੈਟਰੋਲ-ਡੀਜ਼ਲ ਨਾਲ ਜੁੜੀ ਵੱਡੀ ਖ਼ਬਰ; ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦਾ ਮੁੱਖ ਸਕੱਤਰ ਨੂੰ ਪੱਤਰ

ਦਰਅਸਲ ਪੰਜਾਬ ’ਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ ਜਿਸ ’ਚ ਤੇਲ ਦੇ ਸਟਾਕ ਦੀ ਪੂਰਤੀ ਦੇ ਗੰਭੀਰ ਸੰਕਟ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ਕਾਰਨ ਹੁਣ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪੰਜਾਬ ’ਚ ਕਿਸੇ ਵੀ ਸਮੇਂ ਤੇਲ ਦਾ ਸੰਕਟ ਪੈਦਾ ਹੋ ਸਕਦਾ ਹੈ।

By  Aarti May 20th 2026 04:57 PM

ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਵਧਦੇ ਤਣਾਅ ਦੇ ਪ੍ਰਭਾਵ ਹੁਣ ਪੰਜਾਬ ਵਿੱਚ ਵੀ ਮਹਿਸੂਸ ਕੀਤੇ ਜਾ ਰਹੇ ਹਨ। ਤੇਲ ਦੀ ਸਪਲਾਈ ਨੂੰ ਲੈ ਕੇ ਡਰ ਕਾਰਨ ਵੱਖ-ਵੱਖ ਸ਼ਹਿਰਾਂ ਵਿੱਚ ਤੇਲ ਦੀ ਘਾਟ ਦਾ ਸੰਕਟ ਵਧਣ ਦਾ ਖਦਸ਼ਾ ਲੱਗ ਰਿਹਾ ਹੈ।

ਦਰਅਸਲ ਪੰਜਾਬ ’ਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ ਜਿਸ ’ਚ ਤੇਲ ਦੇ ਸਟਾਕ ਦੀ ਪੂਰਤੀ ਦੇ ਗੰਭੀਰ ਸੰਕਟ ਦਾ ਜ਼ਿਕਰ ਕੀਤਾ ਗਿਆ ਹੈ। ਜਿਸ ਕਾਰਨ ਹੁਣ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪੰਜਾਬ ’ਚ ਕਿਸੇ ਵੀ ਸਮੇਂ ਤੇਲ ਦਾ ਸੰਕਟ ਪੈਦਾ ਹੋ ਸਕਦਾ ਹੈ। 

ਹਾਲਾਂਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਸਰਕਾਰੀ ਜਾਣਕਾਰੀ ਹਾਸਿਲ ਨਹੀਂ ਹੋਈ ਹੈ ਪਰ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਲਿਖੇ ਪੱਤਰ ਮਗਰੋਂ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ। 

ਉੱਥੇ ਹੀ ਜੇਕਰ ਪੱਤਰ ਦੀ ਗੱਲ ਕਰੀਏ ਤਾਂ ਪੱਤਰ ’ਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਮੁੱਖ ਸਕੱਤਰ ਨੂੰ ਤੇਲ ਦਾ ਸੰਕਟ ਨੂੰ ਹੱਲ ਕਰਨ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਸੂਬੇ ਭਰ ’ਚ ਰਿਟੇਲ ਆਊਟਲੈਂਟ (ਪੰਪ) ਖਾਲੀ ਹੋ ਰਹੇ ਹਨ। ਨਾਲ ਹੀ ਐਚਪੀਸੀਐਲ ਤੇ ਭਾਰਤ ਪੈਟਰੋਲੀਅਮ ਨਾਲ ਸਬੰਧਿਤ ਪੰਪ ਜਿਆਦਾ ਪ੍ਰਭਾਵਿਤ ਹੋ ਰਹੇ ਹਨ।  

ਕਾਬਿਲੇਗੌਰ ਹੈ ਕਿ ਤੇਲ ਅਤੇ ਗੈਸ ਸੰਕਟ ਊਰਜਾ ਦੀਆਂ ਕੀਮਤਾਂ ਵਿੱਚ ਬਹੁਤ ਜ਼ਿਆਦਾ ਉਤਰਾਅ-ਚੜ੍ਹਾਅ ਅਤੇ ਸਪਲਾਈ ਲੜੀ ਵਿੱਚ ਵਿਘਨ ਨੂੰ ਦਰਸਾ ਰਿਹਾ ਹੈ। ਮੱਧ ਪੂਰਬ ਵਿੱਚ ਵਧਦੇ ਤਣਾਅ ਅਤੇ ਹੋਰਮੁਜ਼ ਜਲਡਮਰੂ ਵਿੱਚ ਸਪਲਾਈ ਵਿਘਨ ਨੇ ਵਿਸ਼ਵ ਤੇਲ ਅਤੇ ਗੈਸ ਬਾਜ਼ਾਰ ਨੂੰ ਅਸਥਿਰ ਕਰ ਦਿੱਤਾ ਹੈ। ਇਸਦਾ ਸਿੱਧਾ ਅਸਰ ਬਾਲਣ ਦੀਆਂ ਕੀਮਤਾਂ ਅਤੇ ਮੁਦਰਾਸਫੀਤੀ 'ਤੇ ਪੈ ਰਿਹਾ ਹੈ।

ਇਹ ਵੀ ਪੜ੍ਹੋ  : Chandigarh ਦੇ ਸਰਕਾਰੀ ਸਕੂਲਾਂ ’ਚ ਐਲਾਨਿਆਂ ਗਈ ਛੁੱਟੀਆਂ; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ

Related Post