DSGMC ਦੇ ਜਰਨਲ ਇਜਲਾਸ ਨਾਲ ਜੁੜੀ ਵੱਡੀ ਖ਼ਬਰ; ਸ੍ਰੀ ਅਕਾਲ ਤਖਤ ਸਾਹਿਬ ਨੇ ਸੱਦੇ ਜਨਰਲ ਇਜਲਾਸ ਨੂੰ ਗ਼ੈਰ-ਕਾਨੂੰਨੀ ਦਿੱਤਾ ਕਰਾਰ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਸੱਦੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਇਜਲਾਸ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਇਜਲਾਸ ਨੂੰ ਇੱਕਤਰਫਾ ਦੱਸਦੇ ਹੋਏ ਰੋਕ ਲਾਈ ਗਈ ਹੈ।

By  Aarti October 25th 2025 04:09 PM -- Updated: October 25th 2025 04:34 PM

DSGMC News : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਸੱਦੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਇਜਲਾਸ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ। ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਇਜਲਾਸ ਨੂੰ ਇੱਕਤਰਫਾ ਦੱਸਦੇ ਹੋਏ ਰੋਕ ਲਾਈ ਗਈ ਹੈ।  

ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਵੱਖ-ਵੱਖ ਸਿੱਖ ਸ਼ਖਸੀਅਤਾਂ, ਪ੍ਰਧਾਨ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਜੀਆਂ ਲਿਖਤੀ ਸ਼ਿਕਾਇਤਾਂ ਦੇ ਸਬੰਧ ’ਚ ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਹੋਏ ਆਦੇਸ਼ ਅਨੁਸਾਰ ਲਿਖਿਆ ਜਾਂਦਾ ਹੈ ਕਿ ਜੋ ਮਿਲੀ 24 ਅਕਤੂਬਰ 2025 ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਵਿਸ਼ੇਸ਼ ਇੱਕਠਤਾ ਹੋਈ। ਜਿਸ ਨੂੰ ਗੈਰ ਕਾਨੂੰਨੀ ਅਤੇ ਮਨਮਰਜ਼ੀ ਵਾਲਾ ਕਿਹਾ ਜਾਂਦਾ ਹੈ। 

ਇਸ ਇਕੱਤਰਤਾ ਦੇ ਏਜੰਡਾ ਤੋਂ ਸਪੱਸ਼ਟ ਹੈ ਕਿ ਜਦੋਂ ਸਮੁੱਚਾ ਖਾਲਸਾ ਪੰਥ ਇਕਜੁੱਟਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350ਵਾਂ ਸ਼ਤਾਬਦੀ ਮਨਾ ਰਿਹਾ ਹੈ ਅਤੇ ਇਸ ਸਬੰਧ ’ਚ ਵਿਸ਼ੇਸ਼ ਸ਼ਹੀਦੀ ਨਗਰ ਕੀਰਤਨ ਤੇ ਗੁਰਮਤਿ ਸਮਾਗਮ ਦਿੱਲੀ ਵਿਖੇ ਸਜਾਏ ਜਾ ਰਹੇ ਹਨ. ਉਸ ਸਮੇਂ ਇਹ ਕਾਰਵਾਈ ਪੰਥਕ ਇਕਜੁੱਟਤਾ ਨੂੰ ਸੱਟ ਮਾਰ ਸਕਦੀ ਹੈ। ਇਹੋ ਜਿਹੇ ਇਤਿਹਾਸਿਕ ਮੌਕਿਆਂ ਉੱਤੇ ਕਿਸੀ ਵੀ ਧਿਰ ਨੂੰ ਇੱਕ ਦੂਜੇ ਖਿਲਾਫ ਇਲਜ਼ਾਮ ਲਗਾਉਣ, ਕਿਰਦਾਰਕੁਸ਼ੀ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਪੰਥਕ ਏਕਤਾ ਦੀ ਭਾਵਨ ਨੂੰ ਤਰਜੀਹ ਦੇਣੀ ਚਾਹੀਦੀ ਹੈ। 

Related Post