LPG Gas Cylinder Price: ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਕੀ ਹਨ LPG ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ

ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ 83.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹੁਣ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਹੁਣ 1773 ਹੋ ਗਈ ਹੈ।

By  Aarti June 1st 2023 12:29 PM

LPG Gas Cylinder Price: 1 ਜੂਨ ਨੂੰ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਪੈਟਰੋਲੀਅਮ ਕੰਪਨੀਆਂ ਨੇ ਗੈਸ ਸਿਲੰਡਰ ਸਸਤੇ ਕਰ ਦਿੱਤੇ ਹਨ। ਸਿਲੰਡਰ ਦੀ ਕੀਮਤ ਘਟਣ ਨਾਲ ਖਪਤਕਾਰਾਂ ਨੂੰ ਕੁਝ ਰਾਹਤ ਮਿਲੇਗੀ।

ਦੱਸ ਦਈਏ ਕਿ 1 ਜੂਨ ਤੋਂ ਐਲਪੀਜੀ ਦੀ ਕੀਮਤ ਵਿੱਚ ਕਟੌਤੀ ਸਿਰਫ਼ ਵਪਾਰਕ ਗੈਸ ਸਿਲੰਡਰਾਂ ਲਈ ਹੈ। ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 83.5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹੁਣ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ ਦਾ ਰੇਟ 1773 ਰੁਪਏ ਹੋ ਗਿਆ ਹੈ। ਇਸ ਤੋਂ ਪਹਿਲਾਂ 1 ਮਈ 2023 ਨੂੰ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 172 ਰੁਪਏ ਦੀ ਕਟੌਤੀ ਕੀਤੀ ਗਈ ਸੀ।

ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਜਿਸਦੇ ਚੱਲਦੇ ਦਿੱਲੀ ਵਿੱਚ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1103 ਰੁਪਏ ਹੈ। 

ਇਹ ਵੀ ਪੜ੍ਹੋ: Petrol and Diesel Price Today: ਜੂਨ ਮਹੀਨੇ ਦੇ ਸ਼ੁਰੂਆਤ ‘ਚ ਜਾਰੀ ਹੋਈਆਂ ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ, ਇੱਥੇ ਕਰੋ ਚੈੱਕ

Related Post