Madanlal Jalalpura: ਸਾਬਕਾ ਕਾਂਗਰਸੀ ਵਿਧਾਇਕ ਮਦਨਲਾਲ ਜਲਾਲਪੁਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

ਪਟਿਆਲਾ ਦੇ ਸ਼ੰਭੂ ਬਲਾਕ ਦੇ 5 ਪਿੰਡਾਂ ਦੀ ਪੰਚਾਇਤੀ ਜ਼ਮੀਨ ਘੁਟਾਲੇ 'ਚ ਸਾਬਕਾ ਕਾਂਗਰਸੀ ਵਿਧਾਇਕ ਮਦਨਲਾਲ ਜਲਾਲਪੁਰਾ ਨੂੰ ਅੱਜ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਇਸ ਮਾਮਲੇ 'ਚ ਅਗਲੇ ਆਦੇਸ਼ਾਂ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

By  Ramandeep Kaur March 29th 2023 11:18 AM

Madanlal Jalalpura: ਪਟਿਆਲਾ ਦੇ ਸ਼ੰਭੂ ਬਲਾਕ ਦੇ 5 ਪਿੰਡਾਂ ਦੀ ਪੰਚਾਇਤੀ ਜ਼ਮੀਨ ਘੁਟਾਲੇ 'ਚ ਸਾਬਕਾ ਕਾਂਗਰਸੀ ਵਿਧਾਇਕ ਮਦਨਲਾਲ ਜਲਾਲਪੁਰਾ ਨੂੰ ਅੱਜ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਇਸ ਮਾਮਲੇ 'ਚ ਅਗਲੇ ਆਦੇਸ਼ਾਂ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। 

ਇਸ ਮਾਮਲੇ 'ਚ  ਵਿਜੀਲੈਂਸ ਨੇ ਪਿਛਲੇ ਸਾਲ ਮਈ 'ਚ ਪੀਸੀ ਐਕਟ  ਦੇ ਤਹਿਤ  ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ 'ਚ ਮਦਨਲਾਲ ਜਲਾਲਪੁਰਾ ਨੇ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ। ਹਾਈਕੋਰਟ ਨੇ ਅੱਜ ਉਨ੍ਹਾਂ ਨੂੰ ਅਗਲੇ ਆਦੇਸ਼ਾਂ ਤੱਕ ਅਗਾਊਂ ਜ਼ਮਾਨਤ ਦਿੰਦੇ ਹੋਏ ਇਸ ਮਾਮਲੇ ਦੀ ਜਾਂਚ 'ਚ ਸ਼ਾਮਿਲ ਹੋਣ ਦੇ ਆਦੇਸ਼ ਦੇ ਦਿੱਤੇ ਹਨ।

ਇਹ ਵੀ ਪੜ੍ਹੋ: Kuldeep Singh Vaid: ਸਾਬਕਾ ਵਿਧਾਇਕ ਕੁਲਦੀਪ ਵੈਦ ਦੀ ਵਿਜੀਲੈਂਸ ਅੱਗੇ ਪੇਸ਼ੀ ਅੱਜ

Related Post