2017 ਦੇ ਮਾਣਹਾਨੀ ਮਾਮਲੇ ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਅਖੰਡ ਕੀਰਤਨੀ ਜਥੇ ਦੇ ਮੁੱਖ ਬੁਲਾਰੇ ਭਾਈ ਆਰਪੀ ਸਿੰਘ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਪੇਸ਼ ਹੋਏ।

By  Aarti January 17th 2026 04:22 PM -- Updated: January 17th 2026 04:23 PM

Chandigarh News : ਚੰਡੀਗੜ੍ਹ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਲ 2017 ਦੇ ਮਾਣਹਾਨੀ ਮਾਮਲੇ ’ਚ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਅਦਾਲਤ ’ਚ ਪੇਸ਼ ਹੋਏ ਸੀ। ਇਸ ਤੋਂ ਪਹਿਲਾਂ ਅਦਾਲਤ ’ਚ ਪੇਸ਼ ਨਾ ਹੋਣ ਕਰਕੇ ਗੈਰ ਜ਼ਮਾਨਤੀ ਵਾਰੰਟ ਪੇਸ਼ ਹੋਇਆ ਸੀ। 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਅਖੰਡ ਕੀਰਤਨੀ ਜਥੇ ਦੇ ਮੁੱਖ ਬੁਲਾਰੇ ਭਾਈ ਆਰਪੀ ਸਿੰਘ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਪੇਸ਼ ਹੋਏ। 

ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਅਦਾਲਤ ਵਿੱਚ 20,000 ਰੁਪਏ ਦਾ ਨਿੱਜੀ ਮੁਚਲਕਾ ਜਮ੍ਹਾ ਕਰਵਾਉਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਜ਼ਮਾਨਤ ਦੇ ਦਿੱਤੀ ਗਈ।

ਕਾਬਿਲੇਗੌਰ ਹੈ ਕਿ ਇਹ ਮਾਮਲਾ 2017 ਦਾ ਹੈ, ਜਦੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਦੌਰਾਨ ਆਪਣੇ ਭਰਾ ਆਰਪੀ ਸਿੰਘ ਦੇ ਘਰ ਗਏ ਸਨ। ਸੁਖਬੀਰ ਬਾਦਲ ਨੇ ਉਸ ਸਮੇਂ ਕਥਿਤ ਤੌਰ 'ਤੇ ਇੱਕ ਵਿਵਾਦਪੂਰਨ ਟਿੱਪਣੀ ਕੀਤੀ ਸੀ। ਆਰਪੀ ਸਿੰਘ ਨੇ ਇਸ ਨੂੰ ਲੈ ਕੇ ਸੁਖਬੀਰ ਬਾਦਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਸੁਖਬੀਰ ਬਾਦਲ ਵਿਰੁੱਧ ਪਹਿਲਾਂ ਵਾਰੰਟ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਅੱਜ ਅਦਾਲਤ ਵਿੱਚ ਪੇਸ਼ ਹੋਏ। 

ਇਹ ਵੀ ਪੜ੍ਹੋ : ਸਰਹੱਦੀ ਕਿਸਾਨਾਂ ਲਈ ਵੱਡੀ ਖ਼ਬਰ, ਤਾਰਬੰਦੀ ਦੀ ਘਟੇਗੀ ਹੱਦ ! CM ਮਾਨ ਨੇ ਗ੍ਰਹਿ ਮੰਤਰੀ ਸ਼ਾਹ ਕੋਲ 'Seed Act' ਸਮੇਤ ਚੁੱਕੇ ਪੰਜਾਬ ਦੇ ਅਹਿਮ ਮਸਲੇ

Related Post