ਲੁਧਿਆਣਾ ਟੈਂਡਰ ਘੁਟਾਲੇ 'ਚ ਵੱਡੀ ਅਪਡੇਟ, ਜਾਣੋ ਪੂਰਾ ਮਾਮਲਾ

By  Pardeep Singh November 23rd 2022 05:01 PM

ਲੁਧਿਆਣਾ:  ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਿਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਹੁਣ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਦੱਸ ਦੇਈਏ ਕਿ ਮਾਮਲੇ ਦੀ ਤਫਤੀਸ਼ ਦੌਰਾਨ ਵਿਜੀਲੈਂਸ ਬਿਊਰੋ ਨੇ  ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਗਿੱਲ ਤਤਕਾਲੀ ਡੀਐਫਐਸਸੀ ਲੁਧਿਆਣਾ ਪੱਛਮੀ ਅਤੇ ਹਰਵੀਨ ਕੌਰ ਤਤਕਾਲੀ ਡੀਐਫਐਸਸੀ ਲੁਧਿਆਣਾ ਪੂਰਬੀ ਸਨ ਜੋ ਇਸ ਸਮੇਂ ਸੁਖਵਿੰਦਰ ਸਿੰਘ ਗਿੱਲ ਡੀਐਫਐਸਸੀ ਫਰੀਦਕੋਟ ਅਤੇ ਹਰਵੀਨ ਕੌਰ ਡੀਐਫਐਸਸੀ ਜਲੰਧਰ ਤਾਇਨਾਤ ਹਨ।

 ਉਨ੍ਹਾਂ ਕਿਹਾ ਕਿ ਉਕਤ ਟੈਂਡਰਾਂ ਦੀ ਅਲਾਟਮੈਂਟ ਸਮੇਂ ਇਹ ਦੋਸ਼ੀ ਜ਼ਿਲ੍ਹਾ ਟੈਂਡਰ ਕਮੇਟੀ ਦੇ ਮੈਂਬਰ/ਕਨਵੀਨਰ ਸਨ। ਉਹ ਕਮੇਟੀ ਦੇ ਹੋਰ ਮੈਂਬਰਾਂ ਦੇ ਨਾਲ ਟੈਂਡਰਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਸਨ, ਜਿਸ ਵਿੱਚ ਟਰਾਂਸਪੋਰਟ ਵਾਹਨਾਂ ਦੀ ਸੂਚੀ ਵੀ ਸ਼ਾਮਲ ਸੀ ਪਰ ਉਨ੍ਹਾਂ ਨੇ ਜਾਣਬੁੱਝ ਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਤਸਦੀਕ ਨਹੀਂ ਕਰਵਾਈ ਕਿਉਂਕਿ ਵਾਹਨਾਂ ਦੀ ਨੱਥੀ ਸੂਚੀ ਵਿੱਚ ਸਕੂਟਰਾਂ, ਮੋਟਰਸਾਈਕਲਾਂ ਆਦਿ ਦੇ ਨੰਬਰ ਲਿਖੇ ਗਏ ਸਨ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਵੱਲੋਂ ਗਲਤ ਦਸਤਾਵੇਜ਼ ਪੇਸ਼ ਕਰਨ ਦੇ ਬਾਵਜੂਦ ਉਪਰੋਕਤ ਅਧਿਕਾਰੀਆਂ ਨੇ ਆਪਣੇ ਚਹੇਤੇ ਵਿਅਕਤੀਆਂ/ਠੇਕੇਦਾਰਾਂ ਤੋਂ ਰਿਸ਼ਵਤ ਲੈ ਕੇ ਟੈਂਡਰ ਅਲਾਟ ਕਰ ਦਿੱਤੇ।

 ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਅਨੁਸਾਰ ਸੁਖਵਿੰਦਰ ਸਿੰਘ ਡੀਐਫਐਸਸੀ ਨੇ 2 ਲੱਖ ਰੁਪਏ ਅਤੇ ਇੱਕ ਆਈਫੋਨ ਰਿਸ਼ਵਤ ਵਜੋਂ ਲਿਆ ਸੀ ਅਤੇ ਹਰਵੀਨ ਕੌਰ ਡੀਐਫਐਸਸੀ ਨੇ ਮੁਲਜ਼ਮ ਤੇਲੂ ਰਾਮ ਠੇਕੇਦਾਰ ਤੋਂ ਠੇਕੇਦਾਰਾਂ/ਟੈਂਡਰਰਾਂ ਦਾ ਪੱਖ ਪੂਰਨ ਲਈ 3 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਉਰੋ ਵੱਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


Related Post