Mohali ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ, ਕਾਤਲਾਂ ਦੀ ਹੋਈ ਪਛਾਣ
ਦੱਸ ਦਈਏ ਕਿ ਮਾਮਲੇ ਸਬੰਧੀ ਐਸਐਸਪੀ ਹਰਮਨਦੀਪ ਹੰਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਨ੍ਹਾਂ ਨੇ ਦੱਸਿਆ ਕਿ ਮਾਮਲੇ ਦੇ ਕਾਤਲਾਂ ਦੀ ਪਛਾਣ ਹੋ ਚੁੱਕੀ ਹੈ।
Mohali Murder News : ਮੁਹਾਲੀ ਦੇ ਸੋਹਾਣਾ ’ਚ ਕਬੱਡੀ ਟੂਰਨਾਮੈਂਟ ਦੌਰਾਨ ਕਤਲ ਕੀਤੇ ਗਏ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਉਸਦੇ ਕਾਤਲਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ।
ਦੱਸ ਦਈਏ ਕਿ ਮਾਮਲੇ ਸਬੰਧੀ ਐਸਐਸਪੀ ਹਰਮਨਦੀਪ ਹੰਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਨ੍ਹਾਂ ਨੇ ਦੱਸਿਆ ਕਿ ਮਾਮਲੇ ਦੇ ਕਾਤਲਾਂ ਦੀ ਪਛਾਣ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਇੱਕ ਨਿਸ਼ਾਨੇਬਾਜ਼ ਲੱਕੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਅੰਮ੍ਰਿਤਸਰ ਦੇ ਰਹਿਣ ਵਾਲੇ ਆਦਿਤਿਆ ਕਪੂਰ ਉਰਫ਼ ਮੱਖਣ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਕਰਨ ਪਾਠਕ ਨੇ ਗੋਲੀਆਂ ਚਲਾਈਆਂ।
ਐਸਐਸਪੀ ਨੇ ਖੁਲਾਸਾ ਕਰਦੇ ਹੋਏ ਇਹ ਵੀ ਦੱਸਿਆ ਕਿ ਰਾਣਾ ਬਲਾਚੌਰੀਆ ਦਾ ਜੱਗੂ ਭਗਵਾਨਪੁਰੀਆ ਦੇ ਨਾਲ ਲਿੰਕ ਵੀ ਸਾਹਮਣੇ ਆਇਆ ਹੈ।
ਮੁਹਾਲੀ ਐਸਐਸਪੀ ਨੇ ਇਹ ਵੀ ਦੱਸਿਆ ਕਿ ਵਾਰਦਾਤ ਦਾ ਮੂਸੇਵਾਲਾ ਕਤਲਕਾਂਡ ਨਾਲ ਲਿੰਕ ਨਹੀਂ ਹੈ। ਸ਼ਗਨਪ੍ਰੀਤ ਦਾ ਵਾਰਦਾਤ ਦੇ ਨਾਲ ਕੋਈ ਲਿੰਕ ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੋਈ ਗੈਂਗਵਾਰ ਨਹੀਂ ਸੀ ਸਗੋਂ ਕਬੱਡੀ ਟੂਰਨਾਮੈਂਟਾਂ ’ਚ ਦਬਦਬੇ ਨੂੰ ਲੈ ਕੇ ਕਤਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Dense Fog ਦੇ ਕਾਰਨ ਵਾਪਰਿਆ ਭਿਆਨਕ ਹਾਦਸਾ; 7 ਬੱਸਾਂ ਤੇ 3 ਵਾਹਨਾਂ ਵਿਚਾਲੇ ਹੋਈ ਟੱਕਰ, 4 ਲੋਕਾਂ ਦੀ ਦਰਦਨਾਕ ਮੌਤ