Bikram Majithia ਦੀ ਜਾਨ ਨੂੰ ਖ਼ਤਰਾ ! ਹਾਈ ਕੋਰਟ ਨੇ 13 ਜਨਵਰੀ ਤੱਕ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

Bikram Majithia News : ਨਾਭਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ 13 ਜਨਵਰੀ ਨੂੰ ਜ਼ਰੂਰੀ ਸੂਚੀ ਤੋਂ ਬਾਅਦ ਪਹਿਲਾਂ ਇਸ ਮਾਮਲੇ 'ਤੇ ਸੁਣਵਾਈ ਕੀਤੀ ਜਾਵੇਗੀ

By  Shanker Badra January 12th 2026 08:17 PM -- Updated: January 12th 2026 08:27 PM

Bikram Majithia News : ਨਾਭਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ 13 ਜਨਵਰੀ ਨੂੰ ਜ਼ਰੂਰੀ ਸੂਚੀ ਤੋਂ ਬਾਅਦ ਪਹਿਲਾਂ ਇਸ ਮਾਮਲੇ 'ਤੇ ਸੁਣਵਾਈ ਕੀਤੀ ਜਾਵੇਗੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਸਬੰਧਤ ਆਈਜੀ ਅਤੇ ਨਾਭਾ ਜੇਲ੍ਹ ਸੁਪਰਡੈਂਟ ਤੋਂ ਰਿਪੋਰਟ ਲੈ ਕੇ 13 ਜਨਵਰੀ ਸਵੇਰੇ ਤੱਕ ਹਾਈ ਕੋਰਟ ਨੂੰ ਸੂਚਿਤ ਕਰੇ। 

ਬਿਕਰਮ ਸਿੰਘ ਮਜੀਠੀਆ ਦੇ ਵਕੀਲ ਨੇ ਕਿਹਾ ਕਿ ਨਾਭਾ ਜੇਲ੍ਹ ਵਿੱਚ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਏਡੀਜੀਪੀ ਇੰਟੈਲੀਜੈਂਸ ਦੀ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਮਜੀਠੀਆ ਨੂੰ ਅੱਤਵਾਦੀ ਸੰਗਠਨਾਂ ਤੋਂ ਖ਼ਤਰਾ ਹੈ। ਦੱਸਣਯੋਗ ਹੈ ਕਿ  ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜਦੋਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ ਤਾਂ ਉਨ੍ਹਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਹਾਲਾਂਕਿ ਬਾਅਦ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਹੋਈ ਸੀ। ਪਿਛਲੇ ਹਫ਼ਤੇ ਏਡੀਜੀਪੀ ਇੰਟੈਲੀਜੈਂਸ ਦਾ ਇੱਕ ਪੱਤਰ ਸਾਹਮਣੇ ਆਇਆ ਸੀ, ਜਿਸ ਵਿੱਚ ਖੁਲਾਸਾ ਹੋਇਆ ਸੀ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ। ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ।

ਮਜੀਠੀਆ ਦੇ ਵਕੀਲ ਨੇ ਅੱਜ ਹਾਈ ਕੋਰਟ ਨੂੰ ਇਸ ਪੱਤਰ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਇਸ ਪੂਰੇ ਮਾਮਲੇ ਵਿੱਚ ਇੱਕ ਅਰਜ਼ੀ ਦਾਇਰ ਕਰਨਾ ਚਾਹੁੰਦੇ ਹਨ ਜਿਸਦੀ ਤੁਰੰਤ ਸੁਣਵਾਈ ਹੋਣੀ ਚਾਹੀਦੀ ਹੈ। ਇਸ 'ਤੇ ਹਾਈ ਕੋਰਟ ਨੇ ਅਦਾਲਤ ਵਿੱਚ ਮੌਜੂਦ ਪੰਜਾਬ ਸਰਕਾਰ ਦੇ ਵਕੀਲ ਨੂੰ ਹੁਕਮ ਦਿੱਤਾ ਕਿ ਉਹ ਇਸ ਮਾਮਲੇ 'ਤੇ 13 ਜਨਵਰੀ ਸਵੇਰੇ ਤੱਕ ਸਬੰਧਤ ਆਈਜੀ ਅਤੇ ਨਾਭਾ ਜੇਲ੍ਹ ਦੇ ਸੁਪਰਡੈਂਟ ਤੋਂ ਰਿਪੋਰਟ ਲੈ ਕੇ ਹਾਈ ਕੋਰਟ ਨੂੰ ਸੂਚਿਤ ਕਰਨ।

Related Post