Bikram Singh Majithia ਦੀ ਜ਼ਮਾਨਤ ਅਰਜ਼ੀ ਤੇ 8 ਅਗਸਤ ਨੂੰ ਮੁੜ ਹੋਵੇਗੀ ਸੁਣਵਾਈ

Bikram Singh Majithia : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਮੋਹਾਲੀ ਅਦਾਲਤ ਵਿੱਚ ਲਗਭਗ ਦੋ ਘੰਟੇ ਸੁਣਵਾਈ ਹੋਈ। ਦੋਵਾਂ ਧਿਰਾਂ ਦੇ ਵਕੀਲਾਂ ਵਿਚਕਾਰ ਲੰਬੀ ਬਹਿਸ ਹੋਈ ਪਰ ਅੱਜ ਵੀ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਹੋ ਸਕਿਆ। ਅਦਾਲਤ ਨੇ 8 ਅਗਸਤ ਯਾਨੀ ਭਲਕੇ ਕੇਸ ਦੀ ਦੁਬਾਰਾ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ

By  Shanker Badra August 7th 2025 06:11 PM

Bikram Singh Majithia : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਮੋਹਾਲੀ ਅਦਾਲਤ ਵਿੱਚ ਲਗਭਗ ਦੋ ਘੰਟੇ ਸੁਣਵਾਈ ਹੋਈ। ਦੋਵਾਂ ਧਿਰਾਂ ਦੇ ਵਕੀਲਾਂ ਵਿਚਕਾਰ ਲੰਬੀ ਬਹਿਸ ਹੋਈ ਪਰ ਅੱਜ ਵੀ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਹੋ ਸਕਿਆ। ਅਦਾਲਤ ਨੇ 8 ਅਗਸਤ ਯਾਨੀ ਭਲਕੇ ਕੇਸ ਦੀ ਦੁਬਾਰਾ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਵੇਲੇ ਉਹ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।

ਅੱਜ 7ਵੀਂ ਵਾਰ ਸੁਣਵਾਈ ਹੋਈ

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਕਈ ਦਿਨਾਂ ਤੋਂ ਸੁਣਵਾਈ ਚੱਲ ਰਹੀ ਹੈ। ਅੱਜ 7ਵੀਂ ਵਾਰ ਸੁਣਵਾਈ ਹੋਈ। ਦੋਵਾਂ ਧਿਰਾਂ ਵੱਲੋਂ ਲੰਬੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ। ਵਿਜੀਲੈਂਸ ਦਾ ਕਹਿਣਾ ਹੈ ਕਿ ਸਾਡੀਆਂ ਟੀਮਾਂ ਹਿਮਾਚਲ ਅਤੇ ਉੱਤਰ ਪ੍ਰਦੇਸ਼ ਗਈਆਂ ਹਨ। ਸਾਡੇ ਕੋਲ ਬਹੁਤ ਸਾਰੇ ਤੱਥ ਹਨ। ਹਾਲਾਂਕਿ ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਸਰਕਾਰੀ ਵਕੀਲ ਹਰ ਵਾਰ ਸੁਣਵਾਈ ਨੂੰ ਟਾਲਣ ਦੀ ਕੋਸ਼ਿਸ਼ ਕਰਦੇ ਹਨ। 

ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਤੋਂ ਕੀਤਾ ਸੀ ਗ੍ਰਿਫ਼ਤਾਰ  

ਬਿਕਰਮ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ ਤੇ ਮਜੀਠੀਆ ਕੁੱਝ ਦਿਨਾਂ ਲਈ ਵਿਜੀਲੈਂਸ ਦੀ ਰਿਮਾਂਡ ‘ਤੇ ਰਹੇ। ਇਸ ਤੋਂ ਬਾਅਦ ਮੁਹਾਲੀ ਕੋਰਟ ਨੇ ਉਨ੍ਹਾਂ ਨੂੰ ਦੋ ਵਾਰ 14-14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਸੀ। ਮੁਹਾਲੀ ਕੋਰਟ ਨੇ ਤੀਸਰੀ ਵਾਰ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਹੈ। 

Related Post