Bikram Singh Majithia ਦੀ ਤੀਜੀ ਵਾਰ ਵਧੀ ਨਿਆਂਇਕ ਹਿਰਾਸਤ, 14 ਦਿਨ ਹੋਰ ਜੇਲ੍ਹ ‘ਚ ਰਹਿਣਗੇ ਬੰਦ
Bikram Singh Majithia : ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਸੁਣਵਾਈ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਹੈ। ਮੋਹਾਲੀ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ
Bikram Singh Majithia : ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਸੁਣਵਾਈ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਹੈ। ਮੋਹਾਲੀ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਜਦੋਂ ਕਿ ਉਨ੍ਹਾਂ ਦੀ ਪਿਛਲੀ 14 ਦਿਨਾਂ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ ਅੱਜ ਮੁੜ ਅਦਾਲਤ ਵਿੱਚ ਪੇਸ਼ੀ ਹੋਈ।
ਇਸ ਦੇ ਨਾਲ ਹੀ ਮਜੀਠੀਆ ਦੀ ਬੈਰਕ ਬਦਲਣ ਦੀ ਪਟੀਸ਼ਨ 'ਤੇ ਸੁਣਵਾਈ ਵੀ ਅੱਜ ਹੋਣੀ ਸੀ, ਜਿਸ ਨੂੰ ਅਦਾਲਤ ਨੇ 5 ਅਗਸਤ ਤੱਕ ਟਾਲ ਦਿੱਤਾ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ 14 ਅਗਸਤ ਨੂੰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ। ਹੁਣ ਬੈਰਕ ਬਦਲਣ ਦੀ ਪਟੀਸ਼ਨ 'ਤੇ ਸੁਣਵਾਈ 5 ਅਗਸਤ ਨੂੰ ਹੋਵੇਗੀ ਅਤੇ ਉਸਦੀ ਮੌਜੂਦਾ ਨਿਆਂਇਕ ਹਿਰਾਸਤ 14 ਅਗਸਤ ਨੂੰ ਅਗਲੀ ਸੁਣਵਾਈ ਦੌਰਾਨ ਖਤਮ ਹੋ ਜਾਵੇਗੀ।
ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਤੋਂ ਕੀਤਾ ਸੀ ਗ੍ਰਿਫ਼ਤਾਰ
ਬਿਕਰਮ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ ਤੇ ਮਜੀਠੀਆ ਕੁੱਝ ਦਿਨਾਂ ਲਈ ਵਿਜੀਲੈਂਸ ਦੀ ਰਿਮਾਂਡ ‘ਤੇ ਰਹੇ। ਇਸ ਤੋਂ ਬਾਅਦ ਮੁਹਾਲੀ ਕੋਰਟ ਨੇ ਉਨ੍ਹਾਂ ਨੂੰ ਦੋ ਵਾਰ 14-14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਸੀ। ਇਹ ਤੀਸਰੀ ਵਾਰ ਹੈ ਕਿ ਮੁਹਾਲੀ ਕੋਰਟ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਹੈ।