ਪੰਜਾਬ ’ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਚਰਮਰਾਈ; ASI ਦੇ ਕਤਲ ਤੇ ਬਿਕਰਮ ਸਿੰਘ ਮਜੀਠੀਆ ਨੇ ਘੇਰੀ ਮਾਨ ਸਰਕਾਰ
ASI Harjeet Singh Murder : ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਸੂਬੇ, ਖ਼ਾਸ ਕਰਕੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦੇ ਦੋਸ਼ ਲਗਾਏ ਹਨ।
ASI Harjeet Singh Murder : ਅੰਮ੍ਰਿਤਸਰ ’ਚ ਸਹਾਇਕ ਸਬ-ਇੰਸਪੈਕਟਰ (ASI) ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਸੂਬੇ, ਖ਼ਾਸ ਕਰਕੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦੇ ਦੋਸ਼ ਲਗਾਏ ਹਨ।
'ਭਗਵੰਤ ਮਾਨ ਜਦੋਂ ਤੋ ਮੁੱਖ ਮੰਤਰੀ ਬਣਿਆ, ਉਦੋਂ ਤੋਂ ਥਾਣਿਆਂ 'ਤੇ ਹਮਲੇ ਹੋ ਰਹੇ'
ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ’ਚ ਹਾਲਾਤ ਬੇਹੱਦ ਚਿੰਤਾਜਨਕ ਬਣ ਚੁੱਕੇ ਹਨ ਅਤੇ ਲੋਕ ਇਨ੍ਹਾਂ ਹਾਲਾਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਮੁੱਖ ਮੰਤਰੀ ਬਣੇ ਹਨ, ਉਦੋਂ ਤੋਂ ਕਦੇ ਥਾਣਿਆਂ ’ਤੇ ਹਮਲੇ ਹੋ ਰਹੇ ਹਨ, ਕਦੇ ਗ੍ਰਨੇਡ ਸੁੱਟੇ ਜਾ ਰਹੇ ਹਨ ਅਤੇ ਕਦੇ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਾਲਾਤ ਇੰਨੇ ਬੇਕਾਬੂ ਹੋ ਚੁੱਕੇ ਹਨ ਕਿ ਹੁਣ ਖਾਕੀ ਵਰਦੀ ਵੀ ਸੁਰੱਖਿਅਤ ਨਹੀਂ ਹੈ ਅਤੇ ਪੁਲਿਸ ਮੁਲਾਜ਼ਮਾਂ ਨੂੰ ਚੁਣ-ਚੁਣ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਮਜੀਠੀਆ ਨੇ ਕਿਹਾ ਕਿ ਪਹਿਲਾਂ ASI ਜੋਗਾ ਸਿੰਘ ਦੀ ਹੱਤਿਆ ਹੋਈ, ਫਿਰ ਇੱਕ ਹੋਰ ਪੁਲਿਸ ਮੁਲਾਜ਼ਮ ’ਤੇ ਗੋਲੀਆਂ ਚਲਾਈਆਂ ਗਈਆਂ ਅਤੇ ਹੁਣ ਅੰਮ੍ਰਿਤਸਰ ’ਚ ਇਹ ਤੀਜਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਸਰਕਾਰ ਕੋਲ ਇਨ੍ਹਾਂ ਘਟਨਾਵਾਂ ਦਾ ਕੋਈ ਠੋਸ ਜਵਾਬ ਨਹੀਂ ਹੈ।
ਪੰਜਾਬ ਦੇ ਕਿਹੜੇ DGP ਰੈਂਕ ਦੇ ਅਧਿਕਾਰੀ ਅਤੇ ਵੱਡੇ ਘਰਾਣੇ ਨਾਲ ਸਬੰਧਤ ਹੈ ਲਾਰੈਂਸ ਦਾ ਸ਼ੂਟਰ ਆਕਾਸ਼ਦੀਪ ?
'ਆਪ ਸਰਕਾਰ 'ਚ ਦਿਨ-ਦਿਹਾੜੇ ਰਿਹਾ ਅਪਰਾਧ'
ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ 'ਆਪ' ਦੀ ਸੱਤਾ 'ਚ ਦਿਨ-ਦਿਹਾੜੇ ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ, ਚੋਰੀ, ਡਕੈਤੀ ਅਤੇ ਖੁੱਲ੍ਹੇਆਮ ਗੋਲੀਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਜਾਲ ਲਗਾਤਾਰ ਫੈਲ ਰਿਹਾ ਹੈ। ਮਜੀਠੀਆ ਨੇ ਦਾਅਵਾ ਕੀਤਾ ਕਿ ਪੁਲਿਸ ਥਾਣੇ ਹੁਣ ਸਿਰਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਸਿਆਸੀ ਦਫ਼ਤਰ ਬਣ ਕੇ ਰਹਿ ਗਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਲੋਕਾਂ ਨੂੰ ਥਾਣਿਆਂ ਵਿੱਚ ਇਨਸਾਫ਼ ਨਹੀਂ ਮਿਲ ਰਿਹਾ ਅਤੇ ਪੁਲਿਸ ਦੀ ਵਰਤੋਂ ਸਿਆਸੀ ਵਿਰੋਧੀਆਂ ਤੋਂ ਬਦਲਾ ਲੈਣ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਕੀਤੀ ਜਾ ਰਹੀ ਹੈ।
'ਪੰਜਾਬ 'ਚ ਸੁਰੱਖਿਆ ਦੇ ਬੁਨਿਆਦੀ ਢਾਂਚੇ ਦੇ ਕੰਮ 'ਤੇ ਸਰਕਾਰ ਹੋਈ ਫੇਲ੍ਹ'
ਮਜੀਠੀਆ ਨੇ ਕਿਹਾ ਕਿ ਜਿਸ ਬੁਨਿਆਦੀ ਕੰਮ ਅਪਰਾਧ ’ਤੇ ਕਾਬੂ ਪਾਉਣਾ ਅਤੇ ਲੋਕਾਂ ਨੂੰ ਸੁਰੱਖਿਆ ਦੇਣਾ ਲਈ ਪੁਲਿਸ ਬਲ ਬਣਾਇਆ ਗਿਆ ਹੈ, ਉਸ ਮੋਰਚੇ ’ਤੇ ਸਰਕਾਰ ਦੀ ਕਾਰਗੁਜ਼ਾਰੀ ‘ਜ਼ੀਰੋ’ ਹੈ।
ਕੌਮੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਢਹਿ ਜਾਣਾ ਸਿੱਧੇ ਤੌਰ ’ਤੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ‘ਅਸਥਾਈ DGP’, ‘ਅਸਥਾਈ SSP’ ਅਤੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਲੋਕਾਂ ਪ੍ਰਤੀ ਜਵਾਬਦੇਹ ਹੋਣਾ ਚਾਹੀਦਾ ਹੈ।
ਬਿੱਟੂ 'ਤੇ ਹਮਲਾ 'ਆਪ' ਦੀ ਬੁਖਲਾਹਟ : ਬਿਕਰਮ ਸਿੰਘ ਮਜੀਠੀਆ (Bikram Majithia on Ravneet Bittu Attacked)
ਇਸ ਦੇ ਨਾਲ ਹੀ ਰਵਨੀਤ ਬਿੱਟੂ ’ਤੇ ਹੋਏ ਕਥਿਤ ਹਮਲੇ ਦਾ ਜ਼ਿਕਰ ਕਰਦਿਆਂ ਮਜੀਠੀਆ ਨੇ ਇਸ ਨੂੰ ਆਮ ਆਦਮੀ ਪਾਰਟੀ ਦੀ ਬੌਖਲਾਹਟ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਅਜਿਹੇ ਹਮਲਿਆਂ ਵਿੱਚ ਵੀ ਪੁਲਿਸ ਦੀ ਚੁੱਪ ਸਹਿਮਤੀ ਜਾਂ ਮਿਲੀਭੁਗਤ ਨਜ਼ਰ ਆਉਂਦੀ ਹੈ। ਉਨ੍ਹਾਂ ਇਨ੍ਹਾਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਇਹ ਵੀ ਪੜ੍ਹੋ...ਬਾਬਾ ਫਰੀਦ ਆਗਮਨ ਪੁਰਬ ਤੋਂ ਪਹਿਲਾਂ ਅੱਤਵਾਦੀ ਸਾਜ਼ਿਸ਼ ਨਾਕਾਮ ! ਕੈਨੇਡੀਅਨ PR ਨੌਜਵਾਨ ਦੋ ਗ੍ਰੇਨੇਡ ਸਮੇਤ ਗ੍ਰਿਫ਼ਤਾਰ