Tarn Taran Bye-Election : ਤਰਨਤਾਰਨ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖਲ
Tarn Taran Bye-Election : ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਕੋਲ ਪਹੁੰਚ ਕੇ ਦਾਖਲ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ,ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਲਾਵਾ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ
Tarn Taran Bye-Election : ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਕੋਲ ਪਹੁੰਚ ਕੇ ਦਾਖਲ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ,ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਲਾਵਾ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਮੌਕੇ ਭਾਜਪਾ ਵੱਲੋਂ ਆਪਣੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਸ਼ਕਤੀ ਪ੍ਰਦਰਸ਼ਨ ਕਰਦਿਆਂ ਵਰਕਰ ਰੈਲੀ ਦਾ ਆਯੋਜਨ ਕੀਤਾ ਗਿਆ।
ਰੈਲੀ ਨੂੰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ,ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸਿਆਸੀ ਹਮਲੇ ਕੀਤੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਅਤੇ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਤਿੱਖੇ ਸਬਦੀ ਹਮਲੇ ਬੋਲਦਿਆਂ ਕਿਹਾ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਕਿਉਂਕਿ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ।
ਸਰਕਾਰ ਨੇ ਸੂਬੇ ਨੂੰ ਇਸ ਕਗਾਰ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਕਿ ਪੰਜਾਬ ਕਰਜਾਈ ਹੋ ਕੇ ਰਹਿ ਗਿਆ ਹੈ। ਹਰ ਰੋਜ਼ ਗੈਂਗਸਟਰ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਨਸ਼ਾ ਪੰਜਾਬ ਦੇ ਸਕੂਲਾਂ ਤੱਕ ਪਹੁੰਚ ਗਿਆ ਹੈ ,ਪੰਜਾਬ ਨੂੰ ਉਸ ਥਾਂ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਗਿਆ ਹੈ' ਜਿਥੋਂ ਪੰਜਾਬ ਨੂੰ ਪੈਰਾਂ ਸਿਰ ਖੜ੍ਹਾ ਕਰਨ ਵਿੱਚ ਬਹੁਤ ਸਮਾਂ ਲੱਗੇਗਾ। ਇਥੋ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਵੀ ਅਜਿਹਾ ਕੀਤਾ ਸੀ। ਹੁਣ ਦਿੱਲੀ ਨੂੰ ਉਜਾੜ ਕੇ ਪੰਜਾਬ ਵਿੱਚ ਉਹੀ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਲਈ ਪੰਜਾਬ ਦੇ ਬਾਕੀ ਸੂਬਿਆਂ ਵਾਂਗ ਖੁਸ਼ਹਾਲੀ ਚਾਹੁੰਦੇ ਹਨ ਅਤੇ ਇਸ ਕਰਕੇ ਭਾਜਪਾ ਦਾ ਸਾਥ ਦੇਣਗੇ।
ਇਸ ਮੌਕੇ ਉਨ੍ਹਾਂ ਨੇ ਬੀਤੇ ਦਿਨੀਂ ਡੀਆਈਜੀ ਭੁੱਲਰ ਨੂੰ ਸੀਬੀਆਈ ਵੱਲੋਂ ਕਰੋੜਾਂ ਰੁਪਏ ਦੀ ਰਿਸ਼ਵਤ ਰਾਸ਼ੀ ਨਾਲ ਫੜੇ ਜਾਣ 'ਤੇ ਕਿਹਾ ਕਿ ਉਹ ਇਕ ਡੀਆਈਜੀ ਫੜਿਆ ਗਿਆ ਹੈ। ਜੇਕਰ ਇਨਾਂ ਦੇ ਮੰਤਰੀ ਫੜ ਲਏ ਜਾਣ ਤਾਂ ਉਨ੍ਹਾਂ ਕੋਲੋਂ ਤਾਂ 50 -50 ਕਰੋੜ ਰੁਪਏ ਮਿਲਣਗੇ। ਸਿਰਸਾ ਨੇ ਕਿਹਾ ਰੇਤਾ ਇਹ ਲੁੱਟ ਕੇ ਖਾ ਗਏ ਨੇ, ਸ਼ਰਾਬ ਦੇ ਕਾਰੋਬਾਰ ਵਿਚ ਇਨ੍ਹਾਂ ਲੁੱਟ ਖੋਹ ਕੀਤੀ ਹੈ। ਪੰਜਾਬ ਵਿੱਚ ਲੈਂਡ ਪੁਲਿੰਗ ਸਕੀਮ ਲਿਆ ਕੇ ਪੰਜਾਬ ਨੂੰ ਕੰਗਾਲ ਬਣਾਉਣ ਲਈ ਲੱਗੇ ਹੋਏ ਹਨ। ਪੰਜਾਬ ਨੂੰ ਲੁੱਟਣ ਤੋਂ ਇਲਾਵਾ ਇਨ੍ਹਾਂ ਹੋਰ ਕੋਈ ਕੰਮ ਨਹੀਂ ਕੀਤਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਪਣੇ ਆਪ ਨੂੰ ਆਮ ਘਰਾਂ ਦੇ ਮੁੰਡੇ ਕਹਿਣ ਵਾਲੇ ਵਿਧਾਇਕ ਡੇਢ ਡੇਢ ਕਰੋੜ ਦੀਆਂ ਗੱਡੀਆਂ ਲਈ ਫਿਰਦੇ ਨੇ ਕਿਥੋ ਆਈਆਂ ਨੇ।