2024 ਤੋਂ ਪਹਿਲਾਂ ਭਾਜਪਾ ਨੇ ਕਈ ਸੂਬਾ ਪ੍ਰਧਾਨ ਬਦਲੇ, ਪੰਜਾਬ ਨੂੰ ਸੁਨੀਲ ਜਾਖੜ ਅਤੇ ਝਾਰਖੰਡ ਤੋਂ ਬਾਬੂਲਾਲ ਮਰਾਂਡੀ
sunil Jakhar News: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬਾ ਸੰਗਠਨ 'ਚ ਵੱਡੇ ਬਦਲਾਅ ਕੀਤੇ ਹਨ।
sunil Jakhar News: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬਾ ਸੰਗਠਨ 'ਚ ਵੱਡੇ ਬਦਲਾਅ ਕੀਤੇ ਹਨ। ਇਸ ਵਿੱਚ ਭਾਜਪਾ ਨੇ ਚਾਰ ਰਾਜਾਂ ਦੇ ਸੂਬਾ ਪ੍ਰਧਾਨ ਬਦਲ ਦਿੱਤੇ ਹਨ। ਇਨ੍ਹਾਂ ਰਾਜਾਂ ਨੂੰ ਨਵੇਂ ਪ੍ਰਧਾਨ ਮਿਲੇ ਹਨ, ਜਿਨ੍ਹਾਂ ਵਿੱਚ ਪੰਜਾਬ, ਝਾਰਖੰਡ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸ਼ਾਮਲ ਹਨ।
ਭਾਜਪਾ ਨੇ ਬਾਬੂਲਾਲ ਮਰਾਂਡੀ ਨੂੰ ਝਾਰਖੰਡ, ਸੁਨੀਲ ਜਾਖੜ ਨੂੰ ਪੰਜਾਬ ਦੀ ਜ਼ਿੰਮੇਵਾਰੀ ਦਿੱਤੀ ਹੈ। ਇਸ ਤੋਂ ਇਲਾਵਾ ਰਾਜਿੰਦਰ ਅਤੀਲਾ ਨੂੰ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਆਂਧਰਾ ਪ੍ਰਦੇਸ਼- ਪੀ ਪੁਰੰਡੇਸ਼ਵਰੀ
ਝਾਰਖੰਡ— ਬਾਬੂਲਾਲ ਮਰਾਂਡੀ
ਪੰਜਾਬ- ਸੁਨੀਲ ਜਾਖੜ
ਤੇਲੰਗਾਨਾ— ਜੀ ਕਿਸ਼ਨ ਰੈੱਡੀ
ਸਾਬਕਾ ਕੇਂਦਰੀ ਮੰਤਰੀ ਪੀ ਪੁਰੰਡੇਸ਼ਵਰੀ ਨੂੰ ਆਂਧਰਾ ਪ੍ਰਦੇਸ਼ ਦੀ ਜ਼ਿੰਮੇਵਾਰੀ ਮਿਲੀ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਇਕ ਬਾਬੂਲਾਲ ਮਰਾਂਡੀ ਨੂੰ ਝਾਰਖੰਡ ਦੀ ਕਮਾਨ ਮਿਲ ਗਈ ਹੈ।
ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਕਾਂਗਰਸ ਤੋਂ ਭਾਜਪਾ 'ਚ ਆਏ ਸਨ। ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਦੀ ਕਮਾਨ ਸੌਂਪੀ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਜੀ ਕਿਸ਼ਨ ਰੈੱਡੀ ਨੂੰ ਤੇਲੰਗਾਨਾ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ।