Jalandhar By Election: ਭਾਜਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਚੋਣ ਇੰਚਾਰਜ ਨਿਯੁਕਤ

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਆਪੋ-ਆਪਣਾ ਜ਼ੋਰ ਲਗਾ ਰਹੀਆਂ ਹਨ। ਦੱਸ ਦਈਏ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ 'ਤੇ ਚੋਣ ਦੀ ਤਾਰੀਕ ਦਾ ਐਲਾਨ ਹੋ ਗਿਆ ਹੈ।

By  Ramandeep Kaur March 31st 2023 09:09 AM -- Updated: March 31st 2023 09:19 AM

ਜਲੰਧਰ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਆਪੋ-ਆਪਣਾ ਜ਼ੋਰ ਲਗਾ ਰਹੀਆਂ ਹਨ। ਦੱਸ ਦਈਏ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ 'ਤੇ ਚੋਣ ਦੀ ਤਾਰੀਕ ਦਾ ਐਲਾਨ ਹੋ ਗਿਆ ਹੈ। ਇਸੇ ਦੇ ਚੱਲਦਿਆਂ ਜਲੰਧਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ।  

ਭਾਜਪਾ ਦੇ ਰਾਸ਼ਟਰੀ ਜਨਰਲ ਸੈਕਟਰੀ ਅਰੁਣ ਸਿੰਘ ਵੱਲੋਂ ਜਾਰੀ ਸੂਚਨਾ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਜ਼ਿਮਨੀ ਚੋਣ ਲਈ ਸਾਰੇ 9 ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ ਸਨ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਜਲੰਧਰ ਲੋਕ ਸਭਾ ਦੀ ਸੀਟ ਖਾਲੀ ਹੋ ਗਈ ਸੀ।

ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਨੂੰ ਚੋਣ ਇੰਚਾਰਜ ਕੀਤਾ ਨਿਯੁਕਤ

ਇਹ ਵੀ ਪੜ੍ਹੋ: New Video: ਅੰਮ੍ਰਿਤਪਾਲ ਸਿੰਘ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ; ਸੰਗਤਾਂ ਨੂੰ ਸੰਬੋਧਨ ਕਰਦਿਆਂ ਕਹੀ ਵੱਡੀ ਗੱਲ

Related Post