Lok Sabha Election : ਭਾਜਪਾ ਨੇ ਜਾਰੀ ਕੀਤੀ ਲੋਕ ਸਭਾ ਉਮੀਦਵਾਰਾਂ ਦੀ 12ਵੀਂ ਸੂਚੀ, ਬਠਿੰਡਾ ਤੋਂ ਪਰਮਪਾਲ ਕੌਰ ਨੂੰ ਮੈਦਾਨ ’ਚ ਉਤਾਰਿਆ

BJP Candidates List: ਭਾਜਪਾ ਵਲੋਂ ਪੰਜਾਬ ਲਈ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

By  Amritpal Singh April 16th 2024 11:36 AM -- Updated: April 16th 2024 12:31 PM

BJP Candidates List: ਭਾਜਪਾ ਨੇ ਮੰਗਲਵਾਰ (16 ਅਪ੍ਰੈਲ) ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਚਾਰ ਰਾਜਾਂ ਦੀਆਂ ਸੱਤ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਮਹਾਰਾਸ਼ਟਰ, ਪੰਜਾਬ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਉਹ ਰਾਜ ਹਨ ਜਿਨ੍ਹਾਂ ਲਈ ਭਾਜਪਾ ਨੇ ਆਪਣੇ ਉਮੀਦਵਾਰਾਂ ਦੇ ਨਾਂ ਜਨਤਕ ਕੀਤੇ ਹਨ। ਪੰਜਾਬ ਲਈ ਵੱਧ ਤੋਂ ਵੱਧ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਭਾਜਪਾ ਨੇ ਕਿਸ ਨੂੰ ਦਿੱਤੀ ਟਿਕਟ?

ਇਸ ਦੇ ਨਾਲ ਹੀ ਪੰਜਾਬ ਦੀਆਂ ਜਿਨ੍ਹਾਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਖਡੂਰ ਸਾਹਿਬ, ਹੁਸ਼ਿਆਰਪੁਰ (ਅਨੁਸੂਚਿਤ ਜਾਤੀ) ਅਤੇ ਬਠਿੰਡਾ ਸ਼ਾਮਲ ਹਨ। ਭਾਜਪਾ ਨੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਅਤੇ ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਬਣਾਇਆ ਹੈ। ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਪਿਛਲੇ ਹਫ਼ਤੇ ਹੀ ਭਾਜਪਾ ਵਿੱਚ ਸ਼ਾਮਲ ਹੋਈ ਸੀ। ਉਨ੍ਹਾਂ ਨੂੰ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੀ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਰਹਿ ਚੁੱਕੇ ਹਨ।

ਭਾਜਪਾ ਨੇ ਹੁਣ ਤੱਕ ਪੰਜਾਬ ਦੀਆਂ 13 ਵਿੱਚੋਂ 9 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਾਲੇ ਲੋਕ ਸਭਾ ਹਲਕਾ ਸੰਗਰੂਰ, ਆਨੰਦਪੁਰ ਸਾਹਿਬ, ਫਿਰੋਜ਼ਪੁਰ ਅਤੇ ਫਤਹਿਗੜ੍ਹ ਸਾਹਿਬ ਦੇ ਉਮੀਦਵਾਰਾਂ ਦਾ ਐਲਾਨ ਬਾਕੀ ਹੈ।

ਪਿਛਲੀਆਂ ਚੋਣਾਂ ਦਾ ਨਤੀਜਾ ਕੀ ਰਿਹਾ?

ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਲਈ ਵੋਟਿੰਗ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਣੀ ਹੈ। ਜਿਸ ਤੋਂ ਬਾਅਦ 4 ਜੂਨ ਨੂੰ ਚੋਣ ਨਤੀਜੇ ਐਲਾਨੇ ਜਾਣਗੇ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਯੂਪੀਏ ਨੇ 8 ਅਤੇ ਐਨਡੀਏ ਨੇ 4 ਸੀਟਾਂ ਜਿੱਤੀਆਂ ਸਨ। ਆਮ ਆਦਮੀ ਪਾਰਟੀ ਦੀ ਤਰਫੋਂ ਭਗਵੰਤ ਮਾਨ ਸੰਗਰੂਰ ਸੀਟ ਤੋਂ ਜਿੱਤੇ ਸਨ। 2022 ਦੀਆਂ ਚੋਣਾਂ ਜਿੱਤ ਕੇ ਜਦੋਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ।



Related Post